Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਾਰੁਖਾਬਾਦ ਘਰਾਣੇ ਦੇ 'ਪਿੰਰਸੇਸ ਆਫ ਤਬਲਾ' ਰਿੰਪਾ ਸ਼ਿਵਾ ਨੇ ਸਰੋਤਿਆਂ ਨੂੰ ਕੀਤਾ ਮੰਤਰ-ਮੁਗਧ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar, Rimpa Shiva

Web Admin

Web Admin

5 Dariya News

ਅੰਮ੍ਰਿਤਸਰ , 26 Nov 2024

Last updated on: Nov 26, 2024, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਫਾਰੁਖਾਬਾਦ ਘਰਾਣੇ ਤੋਂ ਭਾਰਤ ਦੀ ਨਾਮਵਰ ਮਹਿਲਾ ਤਬਲਾ ਵਾਦਿਕਾ 'ਪਿੰ੍ਰਸੇਸ ਆਫ ਤਬਲਾ' ਰਿੰਪਾ ਸ਼ਿਵਾ ਨੇ ਆਪਣੀ ਕਲਾ ਦੀ ਪੇਸ਼ਕਾਰੀ ਦਾ ਅਜਿਹਾ ਰੰਗ ਬੰਨ੍ਹਿਆ ਕਿ ਸਰੋਤੇ ਝੂਮਣ ਲਾ ਦਿੱਤੇ ਅਤੇ ਤਬਲੇ ਦੀਆਂ ਥਾਪਾਂ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ।

ਉਨ੍ਹਾਂ ਦੀ ਪੇਸ਼ਕਾਰੀ ਦਾ ਆਯੋਜਨ ਯੂਨੀਵਰਸਿਟੀ ਦੇ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਵਿਭਾਗ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਸਵਰ-ਅੰਮ੍ਰਿਤ ਦੌਰਾਨ ਕੀਤਾ ਗਿਆ। ਇਸ ਸਮਾਗਮ ਦਾ ਉਦਘਾਟਨ ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ, ਤਬਲਾ ਵਾਦਿਕਾ ਰਿੰਪਾ ਸ਼ਿਵਾ, ਪਦਮ ਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ, ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ, ਡਾ. ਰਿਹਾਨ ਹਸਨ ਉਰਦੂ ਵਿਭਾਗ, ਪ੍ਰਵੀਨ ਪੁਰੀ ਡਾਈਰੈਕਟਰ ਲੋਕ ਸੰਪਰਕ, ਡਾ. ਸੰਜੀਵ ਸ਼ਰਮਾ ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਦੁਆਰਾ ਜੋਤੀ ਪ੍ਰਜਵਲਨ ਕਰਕੇ ਕੀਤਾ ਗਿਆ। 

ਆਏ ਹੋਏ ਮਹਿਮਾਨਾਂ ਦਾ ਵਿਭਾਗ ਦੇ ਮੁਖੀ ਦੁਆਰਾ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪਦਮ ਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਦੁਆਰਾ ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਸਮਾਗਮ ਇਕ ਸ਼ੁਰੂਆਤ ਹੈ ਮੈਨੂੰ ਆਸ ਹੈ ਕਿ ਉਨ੍ਹਾਂ ਨਿਗਰਾਨੀ ਵਿਚ ਵਿਭਾਗ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰੇਗਾ। 

ਸਮਾਗਮ ਦੀ ਸ਼ੁਰੂਆਤ ਵਿਚ ਵਿਭਾਗ ਦੇ ਪੀ. ਐਚ.ਡੀ ਸਕਾਲਰ ਹਰਸਿਮਰਨ ਸਿੰਘ ਦੁਆਰਾ ਸ਼ਾਸ਼ਤਰੀ ਗਾਇਨ ਦੀ ਪੇਸ਼ਕਾਰੀ ਕੀਤੀ ਗਈ। ਜਿਸ ਦਾ ਤਬਲੇ ਤੇ ਸਾਥ ਵਿਭਾਗ ਦੇ ਡਾ. ਮੁਰਲੀ ਮਨੋਹਰ ਅਤੇ ਤਾਰ ਸ਼ਹਿਨਾਈ ਤੇ ਸਾਥ ਵਿਭਾਗ ਦੇ ਵਿਿਦਆਰਥੀ ਭਗਤਾ ਸਿੰਘ ਦੁਆਰਾ ਦਿੱਤਾ ਗਿਆ। ਇਸ ਪੇਸ਼ਕਾਰੀ ਤੋ ਬਾਅਦ ਤਬਲਾ ਵਾਦਿਕਾ ਰਿੰਪਾ ਸ਼ਿਵਾ ਜੀ ਦੁਆਰਾ ਤਬਲੇ ਦੀ ਅਜਿਹੀ ਅਨੰਦਮਈ ਪੇਸ਼ਕਾਰੀ ਦਿੱਤੀ ਗਈ ਜਿਵੇ ਕਿ ਸਮਾਂ ਹੀ ਰੁੱਕ ਗਿਆ ਹੋਵੇ।

ਇਸ ਸਮਾਗਮ ਵਿਚ ਡਾ. ਬਲਜੀਤ ਕੌਰ, ਡਾ. ਚੰਦਨ, ਡਾ. ਕਵਲਦੀਪ ਕੌਰ, ਡਾ. ਇੰਦਰਪ੍ਰੀਤ ਕੌਰ, ਡਾ. ਮੇਘਾ ਸਲਵਾਨ ਆਦਿ ਪੰਜਾਬੀ ਵਿਭਾਗ ਅਤੇ ਸਬੰਧਿਤ ਵਿਭਾਗ ਦੇ ਅਧਿਆਪਕ ਡਾ. ਸ਼ੂਪ੍ਰੀਤ ਸਿੰਘ, ਡਾ. ਗਾਵੀਸ਼, ਡਾ. ਹਰਮੀਤ ਸਿੰਘ, ਡਾ. ਰਮਨਦੀਪ ਕੌਰ, ਡਾ. ਗੀਤੂ ਬਾਲਾ, ਡਾ. ਪ੍ਰਿਅੰਕਾ ਅਰੋੜਾ, ਸ਼੍ਰੀ ਸਿਧਾਰਥ ਚਟਰਜੀ ਅਤੇ ਗੁਨਵੀਰ ਸਿੰਘ, ਰਿਸਰਚ ਸਕਾਲਰ ਸਤਨਾਮ ਸਿੰਘ, ਹਸਨਦੀਪ ਸਿੰਘ, ਮਨਜੀਤ ਕੌਰ, ਸਵਿਤਾ, ਕ੍ਰਿਸ਼ਨ ਸਿੰਘ ਅਤੇ ਵਿਭਾਗ ਦੇ ਵਿਦਆਰਥੀ ਸ਼ਾਮਿਲ ਸਨ। 

ਇਸ ਪੇਸ਼ਕਾਰੀ ਦਾ ਆਏ ਹੋਏ ਮਹਿਮਾਨਾਂ ਅਤੇ ਵਿਿਦਆਰਥੀਆਂ ਨੇ ਬੜਾ ਅਨੰਦ ਮਾਨਿਆ। ਤਬਲਾ ਵਾਦਿਕਾ ਰਿੰਪਾ ਸ਼ਿਵਾ ਜੀ ਦੁਆਰਾ ਤਬਲੇ ਦੇ ਵੱਖ-ਵੱਖ ਖੇਤਰਾਂ ਸਬੰਧੀ ਵਿਭਾਗ ਦੇ ਵਿਦਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ। ਮੰਚ ਦਾ ਸੰਚਾਲਨ ਵਿਭਾਗ ਦੇ ਸਹਾਇਕ ਪ੍ਰੋ: ਡਾ. ਹਰਮੀਤ ਸਿੰਘ ਜੀ ਦੁਆਰਾ ਕੀਤਾ ਗਿਆ।

ਅੰਤ ਵਿਚ ਵਿਭਾਗ ਦੇ ਮੁਖੀ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ ਅਤੇ ਨਾਲ ਇਹ ਵਿਸ਼ਵਾਸ ਵੀ ਦਵਾਇਆ ਕਿ ਅਗਲੇਰੇ ਸਮੇਂ ਵਿੱਚ ਵਿਿਦਆਰਥੀਆਂ ਦੇ ਬਹੁਮੁਖੀ ਵਿਕਾਸ ਅਤੇ ਸਭਿਆਚਾਰ ਦੀ ਸਾਂਭ-ਸੰਭਾਲ ਲਈ ਅਜਿਹੇ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਗੇ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar , Rimpa Shiva

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD