Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਰੇ ਵਿਭਾਗ ਤਨਦੇਹੀ ਨਾਲ ਕੰਮ ਕਰਨ - ਰਾਜੇਸ਼ ਧੀਮਾਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 26 Nov 2024

Last updated on: Nov 26, 2024, 00:00 IST

ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਿਥੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਉਲੀਕਣ ਲਈ ਸਾਰੇ ਵਿਭਾਗ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ।

ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਕੀਤੀਆਂ ਜਾਣ, ਤਾਂ ਜੋ ਨਸ਼ੇ ਦੀ ਸਪਲਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਕੁਰੀਤੀਆਂ ਵੱਲ ਨਾ ਜਾਵੇ।  

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ 'ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਉਸ ਦੀ ਸੂਚਨਾ ਪੁਲਿਸ ਨੂੰ ਦੇਣ। 

ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ.ਡੀ.ਐਮ ਬਲਾਚੋਰ ਪ੍ਰੀਤ ਇੰਦਰ ਸਿੰਘ ਬੈਂਸ, ਡੀ. ਐਸ. ਪੀ ਲਖਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD