Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

Mai Bhago Armed Forces Preparatory Institute, Air Force Academy,Lady Cadet Charanpreet Kaur, Lady Cadet Mahak, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 26 Nov 2024

Last updated on: Nov 26, 2024, 00:00 IST

ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ।

ਕੁਰਾਲੀ (ਐਸ.ਏ.ਐਸ. ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ, ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਐਸ.ਏ.ਐਸ.ਨਗਰ ਦੀ ਰਹਿਣ ਵਾਲੀ ਮਹਿਲਾ ਕੈਡਿਟ ਮਹਿਕ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ। ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ਵਿੱਚੋਂ, ਚਰਨਪ੍ਰੀਤ ਕੌਰ ਨੇ ਚੌਥਾ ਆਲ ਇੰਡੀਆ ਰੈਂਕ (ਏ.ਆਈ.ਆਰ.) ਹਾਸਲ ਕੀਤਾ ਹੈ ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਬਿਨਾਂ ਸ਼ੱਕ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਦੇਸ਼ ਦੀ ਸੇਵਾ ਨਿਭਾਉਣ ਦੇ ਮੌਕੇ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਸੀ। 

ਇਸ ਸੰਸਥਾ ਦੀਆਂ ਚਾਰ ਹੋਰ ਮਹਿਲਾ ਕੈਡਿਟਾਂ ਨੇ ਐਨ.ਡੀ.ਏ. ਦੀ ਦਾਖਲਾ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਉਹ ਆਪਣੀ ਐਸ.ਐਸ.ਬੀ. ਸਕ੍ਰੀਨਿੰਗ ਦੀ ਤਿਆਰੀ ਕਰ ਰਹੀਆਂ ਹਨ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏ.ਵੀ.ਐਸ.ਐਮ.(ਸੇਵਾਮੁਕਤ) ਨੇ ਏਅਰ ਫੋਰਸ ਅਕੈਡਮੀ ਲਈ ਮਹਿਲਾ ਕੈਡਿਟਾਂ ਦੀ ਚੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੀ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। 

ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Tags: Mai Bhago Armed Forces Preparatory Institute , Air Force Academy , Lady Cadet Charanpreet Kaur , Lady Cadet Mahak , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD