Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੌਮੀ ਸਕੂਲ ਖੇਡਾਂ 2024 ਬਾਸਕਟਬਾਲ ਅੰਡਰ-19 ਵਿੱਚ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਬਣੀਆਂ ਚੈਂਪੀਅਨ

ਰਾਜਸਥਾਨ ਲੜਕਿਆਂ ਅਤੇ ਲੜਕੀਆਂ ਦੋਵੇਂ ਪਾਸੇ ਰਨਰ ਅਪ ਰਿਹਾ

Sports News, Patiala, Patiala News

Web Admin

Web Admin

5 Dariya News

ਪਟਿਆਲਾ , 26 Nov 2024

Last updated on: Nov 26, 2024, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪ੍ਰੇਰਨਾ ਅਤੇ ਸਿੱਖਿਆ, ਭਾਸ਼ਾ ਅਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ ਨਿਰਦੇਸ਼ ਅਨੁਸਾਰ 68ਵੀਆਂ ਕੌਮੀ ਸਕੂਲ ਖੇਡਾਂ 2024-25 ਦੇ ਬਾਸਕਟਬਾਲ ਅੰਡਰ-19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਮਿਡਲ ਬ੍ਰਾਂਚ ਪੰਜਾਬੀ ਬਾਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਨਿਗਰਾਨੀ ਹੇਠ 20 ਤੋਂ 26 ਨਵੰਬਰ ਤੱਕ ਕਰਵਾਏ ਗਏ।

ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਪਟਿਆਲਾ ਦਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਵਿੱਚ ਆਯੋਜਿਤ ਬਾਸਕਟਬਾਲ ਅੰਡਰ-19 ਲੜਕਿਆਂ ਦੇ ਟੂਰਨਾਮੈਂਟ ਦਾ ਫਾਈਨਲ ਮੈਚ ਪੰਜਾਬ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ। ਇਸ ਵਿੱਚ ਪੰਜਾਬ ਦੇ ਲੜਕਿਆਂ ਨੇ ਰਾਜਸਥਾਨ ਦੇ ਲੜਕਿਆਂ ਨੂੰ 70-46 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਵਿੱਚ ਕੇਰਲ ਨੇ ਚੰਡੀਗੜ੍ਹ ਨੂੰ 90-66 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। 

ਇਸੇ ਤਰਾਂ ਬਾਸਕਟਬਾਲ ਅੰਡਰ-19 ਲੜਕੀਆਂ ਦਾ ਫਾਈਨਲ ਪੰਜਾਬ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ। ਇਸ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਰਾਜਸਥਾਨ ਦੀਆਂ ਲੜਕੀਆਂ ਨੂੰ 60-32 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕੀਆਂ ਵਿੱਚ ਤਾਮਿਲਨਾਡੂ ਨੇ ਮਹਾਰਾਸ਼ਟਰ ਨੂੰ 52-41 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਰਾਜਸਥਾਨ ਲੜਕਿਆਂ ਅਤੇ ਲੜਕੀਆਂ ਦੋਵੇਂ ਪਾਸੇ ਰਨਰ ਅਪ ਰਿਹਾ। 

ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਖੇਡ ਸ਼ਾਖਾ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਜੇਤੂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੇ ਟੂਰਨਾਮੈਂਟ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਵਿੱਚ ਅਗਵਾਈ ਦੇਣ ਲਈ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਖੇਡ ਅਧਿਆਪਕਾਂ, ਖੇਡ ਵਿਭਾਗ ਵੱਲੋਂ ਡਿਊਟੀ ਨਿਭਾਉਣ ਵਾਲੇ ਬਾਸਕਟਬਾਲ ਕੋਚਾਂ ਅਤੇ ਹੋਰ ਡਿਊਟੀਆਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਹਿਯੋਗੀ ਕਰਮਚਾਰੀਆਂ ਦੀ ਪ੍ਰਸੰਸਾ ਕੀਤੀ।

ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਕਿਹਾ ਕਿ ਇਸ ਟੂਰਨਾਮੈਂਟ ਦੌਰਾਨ ਸੁਰਿੰਦਰ ਕੁਮਾਰ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਬਾਸਕਟਬਾਲ ਓਲੰਪੀਅਨ ਤਰਲੋਕ ਸਿੰਘ ਸੰਧੂ, ਰੁਪੇਸ਼ ਬੇਗੜਾ ਜ਼ਿਲ੍ਹਾ ਖੇਡ ਅਫ਼ਸਰ ਐੱਸ.ਏ.ਐੱਸ. ਨਗਰ, ਪ੍ਰਿੰਸੀਪਲ ਪ੍ਰੀਤਿੰਦਰ ਘਈ ਸਕੂਲ ਆਫ਼ ਐਮੀਨੈਂਸ ਭਾਦਸੋਂ, ਡੀ.ਐਸ.ਪੀ. ਕਰਨੈਲ ਸਿੰਘ ਮੋਹਾਲੀ, ਸੁਖਦਰਸ਼ਨ ਸਿੰਘ ਚਹਿਲ, ਜਸਵੀਰ ਸਿੰਘ ਪੰਨੂ, ਆਦਿ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅਜੀਤਪਾਲ ਗਿੱਲ ਆਬਜ਼ਰਵਰ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਵੱਲੋਂ ਟੂਰਨਾਮੈਂਟ ਦਾ ਸਮੁੱਚਾ ਪ੍ਰਬੰਧ ਵਧੀਆ ਰਿਹਾ। 

ਉਹਨਾਂ ਕਿਹਾ ਕਿ ਸਾਰੇ ਰਾਜਾਂ ਦੀਆਂ ਬਾਸਕਟਬਾਲ ਟੀਮਾਂ ਨੇ ਸਾਰੇ ਪ੍ਰਬੰਧਾਂ ਤੋਂ ਤਸੱਲੀ ਪ੍ਰਗਟਾਈ ਹੈ। ਅਮਰਜੋਤ ਸਿੰਘ ਕੋਚ ਨੇ ਦੱਸਿਆ ਕਿ ਮੈਚਾਂ ਦੌਰਾਨ ਸਿਵਲ ਸਰਜਨ ਪਟਿਆਲਾ ਦੀ ਟੀਮ ਦੇ ਨਾਲ-ਨਾਲ ਡਾ: ਸਿਮਰਜੀਤ ਸ਼ਰਮਾ ਫਿਜੀਓ ਥੇਰੇਪਿਸਟ ਅਮਰ ਹਸਪਤਾਲ ਵੱਲੋਂ ਵੀ ਉਚੇਚੇ ਤੌਰ 'ਤੇ ਖਿਡਾਰੀਆਂ ਲਈ ਮੈਡੀਕਲ ਸਹਾਇਤਾ ਕੈਂਪ ਲਗਾਇਆ ਗਿਆ।ਡਾ: ਕਰਮਜੀਤ ਕੌਰ ਪ੍ਰਿੰਸੀਪਲ ਸਕੰਸਸਸ ਸਨੌਰ ਨੇ ਦੱਸਿਆ ਕਿ ਸਮਾਪਨ ਸਮਾਰੋਹ ਸਮੇਂ ਸਕੰਸਸਸ ਸਨੌਰ ਨੇ ਸ਼ਬਦ ਅਤੇ ਲੋਕ ਨਾਚ, ਸਕੰਸਸਸ ਓਲਡ ਪੁਲਿਸ ਲਾਈਨ ਪਟਿਆਲਾ ਦੀਆਂ ਕੁੜੀਆਂ ਨੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਦੀ ਅਗਵਾਈ ਹੇਠ ਕੋਰੀਓਗ੍ਰਾਫੀ ਪੇਸ਼ ਕੀਤੀ।

ਇਸ ਮੌਕੇ ਹਰਮਨਦੀਪ ਕੌਰ ਸੈਂਕਸ਼ਨ ਅਫ਼ਸਰ ਪਟਿਆਲਾ, ਪ੍ਰਿੰਸੀਪਲ ਜਸਪਾਲ ਸਿੰਘ ਸਕੂਲ ਆਫ਼ ਐਮੀਨੈਂਸ ਮੰਡੌਰ ਟੂਰਨਾਮੈਂਟ ਆਰਗੇਨਾਈਜ਼ਿੰਗ ਇੰਚਾਰਜ, ਪ੍ਰਿੰਸੀਪਲ ਵਿਜੈ ਕਪੂਰ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ, ਪ੍ਰਿੰਸੀਪਲ ਰਜਨੀਸ਼ ਗੁਪਤਾ ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪ੍ਰਿੰਸੀਪਲ ਅਮਰਦੀਪ ਸਿੰਘ ਬਾਠ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ, ਪ੍ਰਿੰਸੀਪਲ ਮਨੋਹਰ ਲਾਲ ਸਿੰਗਲਾ ਭਗਵਾਨਪੁਰ ਜੱਟਾਂ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ, ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਓਲਡ ਪੁਲਿਸ ਲਾਈਨ ਕੰਨਿਆ ਸਕੂਲ, ਪ੍ਰਿੰਸੀਪਲ ਡਾ: ਕਰਮਜੀਤ ਕੌਰ ਸਨੌਰ ਕੰਨਿਆ, ਪ੍ਰਿੰਸੀਪਲ ਸੀਮਾ ਉੱਪਲ ਸਿਵਲ ਲਾਇਨਜ਼ ਪਟਿਆਲਾ, ਪ੍ਰਿੰਸੀਪਲ ਵਿਕਰਮਜੀਤ ਸਕੂਲ ਆਫ਼ ਐਮੀਨੈਂਸ ਬਲਬੇੜਾ, ਅਮਰਿੰਦਰ ਸਿੰਘ ਬਾਬਾ, ਪ੍ਰਿੰਸੀਪਲ ਹਰਪ੍ਰੀਤ ਸਿੰਘ ਗਾਜੇਵਾਸ, ਪ੍ਰਿੰਸੀਪਲ ਜਤਿੰਦਰ ਸਿੰਘ ਪਸਿਆਣਾ, ਪ੍ਰਿੰਸੀਪਲ ਜੱਗਾ ਸਿੰਘ ਕਪੂਰੀ, ਸੇਵਾ ਮੁਕਤ ਪ੍ਰਿੰਸੀਪਲ ਤੋਤਾ ਸਿੰਘ ਚਹਿਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਬੱਬਰ ਉਕਸੀ ਸੈਣੀਆਂ, ਪ੍ਰਿੰਸੀਪਲ ਲਲਿਤ ਸਿੰਗਲਾ, ਪ੍ਰਿੰਸੀਪਲ ਰਾਜਕੁਮਾਰ, ਪ੍ਰਿੰਸੀਪਲ ਨਰੇਸ਼ ਕੁਮਾਰੀ, ਪ੍ਰਿੰਸੀਪਲ ਨਰਿੰਦਰ ਕੁਮਾਰ ਤ੍ਰਿਪੜੀ, ਹੈੱਡ ਮਾਸਟਰ  ਜੀਵਨ ਕੁਮਾਰ,  ਹੈਡ ਮਾਸਟਰ ਰਾਜਿੰਦਰ ਸਿੰਘ ਖਹਿਰਾ, ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ, ਜਗਤਾਰ ਸਿੰਘ ਟਿਵਾਣਾ ਹੈੱਡ ਮਾਸਟਰ ਨੈਣ ਕਲਾਂ, ਹੈੱਡ ਮਿਸਟ੍ਰੈਸ ਰਜਨੀ ਸਿੰਗਲਾ ਧਬਲਾਨ, ਹੈੱਡ ਮਿਸਟ੍ਰੈਸ ਸਨੀ ਗੁਪਤਾ ਬਰਸਟ, ਹੈੱਡ ਮਿਸਟ੍ਰੈਸ ਮਿਨੀ ਜੋਸ਼ੀ ਦੂਧਨ ਸਾਧਾਂ, ਅਮਿਤ ਕੁਮਾਰ ਹੈੱਡ ਮਾਸਟਰ ਖੇੜੀ ਬਰਨਾ, ਹੈੱਡ ਮਿਸਟ੍ਰੈਸ ਪਰਮਿੰਦਰ ਕੌਰ ਰਾਮਗੜ੍ਹ ਮੋਤੀ ਬਾਗ, ਹੈੱਡ ਮਾਸਟਰ ਹਰਪ੍ਰੀਤ ਸਿੰਘ ਸੈਦਖੇੜੀ, ਹੈੱਡ ਮਾਸਟਰ ਨਾਇਬ ਸਿੰਘ ਖੇੜੀ ਗੰਡਿਆਂ, ਹੈੱਡ ਮਿਸਟ੍ਰੈਸ ਪ੍ਰੀਤੀ ਗੁਪਤਾ ਭਾਨਰਾ, ਹੈੱਡ ਮਿਸਟ੍ਰੈਸ ਰਮਨਦੀਪ ਕੌਰ ਰਾਏਪੁਰ ਮੰਡਲਾਂ, ਹੈੱਡ ਮਿਸਟ੍ਰੈਸ ਸ਼ੈਲੀ ਸ਼ਰਮਾ ਖੇੜੀ ਮੁਸਲਮਾਨਾਂ, ਜਸਪਾਲ ਸ਼ਰਮਾ ਜੂਨੀਅਰ ਸਹਾਇਕ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ, ਗੁਰਮੀਤ ਸਿੰਘ ਕੋਚ, ਰਵਿੰਦਰ ਰਵੀ ਕੋਚ, ਸਹਿਜਦੀਪ ਸਿੰਘ,  ਇਰਵਨਦੀਪ ਕੌਰ, ਬਲਵਿੰਦਰ ਸਿੰਘ ਜੱਸਲ, ਰਾਜਿੰਦਰ ਸੈਣੀ, ਜਗਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ ਗੱਜੂਮਾਜਰਾ, ਹਰੀਸ਼ ਕੁਮਾਰ, ਪ੍ਰਵੇਸ਼, ਗੁਰਪ੍ਰੀਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੱਪੜ, ਅਤੇ ਹੋਰ ਕਰਮਚਾਰੀ ਹਾਜ਼ਰ ਸਨ।

 

Tags: Sports News , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD