Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਟੇਬਲ ਟੈਨਿਸ ਅਤੇ ਨੈੱਟਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਆਗਾਜ਼

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Barnala

Web Admin

Web Admin

5 Dariya News

ਬਰਨਾਲਾ , 26 Nov 2024

Last updated on: Nov 26, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਟੇਬਲ ਟੈਨਿਸ ਅਤੇ ਨੈੱਟਬਾਲ ਟੂਰਨਾਮੈਂਟ ਕੱਲ ਸ਼ੁਰੂ ਕਰਵਾਏ ਗਏ, ਜਿਨ੍ਹਾਂ ਦਾ ਉਦਘਾਟਨ ਐਸ.ਡੀ ਕਾਲਜ ਬਰਨਾਲਾ ਵਿਖੇ ਕੀਤਾ ਗਿਆ। ਇਹਨਾਂ ਖੇਡਾਂ  ਦੇ ਉਦਘਾਟਨੀ ਸਮਾਰੋਹ ਵਿੱਚ ਐੱਸ ਡੀ ਕਾਲਜ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਨੈੱਟਬਾਲ ਐਸ.ਡੀ. ਕਾਲਜ ਬਰਨਾਲਾ ਵਿਖੇ ਅਤੇ ਟੇਬਲ ਟੈਨਿਸ ਮੁਕਾਬਲੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਨੈੱਟਬਾਲ ਗੇਮ ਵਿੱਚ ਅੰ-14 ਲੜਕੀਆਂ ਦੀਆਂ 11 ਟੀਮਾਂ, ਅੰ-17 ਦੀਆਂ 13 ਟੀਮਾਂ, ਅੰ-21 ਦੀਆਂ 10 ਟੀਮਾਂ, ਅੰ-21-30 ਦੀਆਂ 7 ਟੀਮਾਂ ਅਤੇ ਅੰ-31-40 ਦੀਆਂ 4 ਟੀਮਾਂ ਨੇ ਭਾਗ ਲਿਆ। ਨੈੱਟਬਾਲ ਵਿੱਚ ਉਮਰ ਵਰਗ ਅੰਡਰ-14 ਲੜਕੀਆਂ ਦੀ ਟੀਮ ਵਿੱਚ ਫਾਜ਼ਿਲਕਾ ਨੂੰ ਸ੍ਰੀ ਮੁਕਤਸਰ ਸਾਹਿਬ ਨੇ 9-15 ਦੇ ਫਰਕ ਨਾਲ, ਰੂਪਨਗਰ ਨੂੰ ਲੁਧਿਆਣਾ ਨੇ 2-24 ਦੇ ਫਰਕ ਨਾਲ ਹਰਾਇਆ। ਅੰਡਰ-21 ਲੜਕੀਆਂ ਦੀ ਟੀਮ ਵਿੱਚ ਸੰਗਰੂਰ ਨੇ ਰੂਪਨਗਰ ਨੂੰ 12-5 ਦੇ ਫਰਕ ਨਾਲ ਹਰਾਇਆ।

ਅੰਮ੍ਰਿਤਸਰ ਨੂੰ ਬਠਿੰਡਾ ਨੇ 0-13 ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਬਰਨਾਲਾ ਨੇ 12-17 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਹੁਸ਼ਿਆਰਪੁਰ ਨੇ ਰੂਪਨਗਰ ਨੂੰ 15-1 ਦੇ ਫਰਕ ਨਾਲ, ਬਠਿੰਡਾ ਨੇ ਫਿਰੋਜ਼ਪੁਰ ਨੂੰ 16-0 ਦੇ ਫਰਕ ਨਾਲ, ਮਲੇਰਕੋਟਲਾ ਨੇ ਪਟਿਆਲਾ ਨੂੰ 22-09 ਦੇ ਫਰਕ ਨਾਲ, ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ ਨੂੰ 13-05 ਦੇ ਫਰਕ ਨਾਲ ਅਤੇ ਅੰਮ੍ਰਿਤਸਰ ਨੂੰ ਸੰਗਰੂਰ ਨੇ 0-17 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟੇਬਲ ਟੈਨਿਸ ਗੇਮ ਵਿੱਚ ਅੰ-14 ਲੜਕੀਆਂ ਦੀਆਂ 22 ਟੀਮਾਂ, ਅੰ-17 ਦੀਆਂ 22 ਟੀਮਾਂ ਨੇ ਭਾਗ ਲਿਆ। ਟੇਬਲ ਟੈਨਿਸ ਗੇਮ ਵਿੱਚ ਉਮਰ ਵਰਗ ਅੰਡਰ-14 ਲੜਕੀਆਂ ਦੇ ਪਹਿਲੇ ਰਾਊਂਡ ਵਿਚ ਅੰਮ੍ਰਿਤਸਰ ਨੇ ਫਾਜ਼ਿਲਕਾ ਨੂੰ , ਪਟਿਆਲਾ ਨੇ ਬਠਿੰਡੇ ਨੂੰ ਨਾਲ ਹਰਾਇਆ। ਲੁਧਿਆਣੇ ਨੇ ਸੰਗਰੂਰ ਨੂੰ ਹਰਾਇਆ। ਅੰਡਰ-17 ਲੜਕੀਆਂ ਵਿੱਚ ਪਠਾਨਕੋਟ ਨੇ ਫਰੀਦਕੋਟ ਨੂੰ ਹਰਾਇਆ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD