Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੈਡਮਿੰਟਨ ਦੇ ਰਾਜ ਪੱਧਰੀ ਮੁਕਾਬਲੇ ਸ਼ੁਰੂ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Barnala

Web Admin

Web Admin

5 Dariya News

ਬਰਨਾਲਾ , 26 Nov 2024

Last updated on: Nov 26, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਟੇਬਲ ਟੈਨਿਸ ਅਤੇ ਨੈੱਟਬਾਲ ਦੇ ਦੂਸਰੇ ਦਿਨ ਦੇ ਮੁਕਾਬਲੇ ਅੱਜ ਕਰਵਾਏ ਗਏ ਤੇ ਬੈਡਮਿੰਟਨ ਦੇ ਪਹਿਲੇ ਦਿਨ ਦੇ ਮੁਕਾਬਲੇ ਕਰਵਾਏ ਗਏ। ਬੈਡਮਿੰਟਨ ਦੇ ਉਦਘਾਟਨੀ ਸਮਾਰੋਹ ਵਿੱਚ ਸ੍ਰੀਮਤੀ ਡਾ. ਨੀਲਮ ਸ਼ਰਮਾ (ਪ੍ਰਿੰਸੀਪਲ ਐਲ.ਬੀ.ਐਸ ਵੁਮੈਨ ਕਾਲਜ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਜੋ ਕਿ ਐਲ.ਬੀ.ਐਸ. ਕਾਲਜ ਵਿਖੇ ਕਰਾਏ ਗਏ।

ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਮਿਸ. ਉਮੇਸ਼ਵਰੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਡਮਿੰਟਨ ਵਿੱਚ ਔਰਤਾਂ ਦੇ ਉਮਰ ਵਰਗ 31-40 ਵਿੱਚ 8 ਟੀਮਾਂ, ਉਮਰ ਵਰਗ 41-50 ਵਿੱਚ 7 ਟੀਮਾਂ, ਉਮਰ-ਵਰਗ 51-60 ਵਿੱਚ 7 ਟੀਮਾਂ ਨੇ ਭਾਗ ਲਿਆ। ਇਸੇ ਤਰ੍ਹਾਂ ਪੁਰਸ਼ਾਂ ਦੇ ਉਮਰ ਵਰਗ 31-40 ਵਿੱਚ 14 ਟੀਮਾਂ, 41-50 ਵਿੱਚ 12 ਟੀਮਾਂ ਅਤੇ 51-60 ਵਿੱਚ 10 ਟੀਮਾਂ ਨੇ ਭਾਗ ਲਿਆ। 

ਬੈਡਮਿੰਟਨ ਦੇ ਪਹਿਲੇ ਰਾਊਂਡ ਵਿੱਚ ਪੁਰਸ਼ਾਂ ਦੇ ਉਮਰ ਵਰਗ 41-50 ਵਿੱਚ ਹੁਸ਼ਿਆਰਪੁਰ ਨੇ ਕਪੂਰਥਲਾ ਨੂੰ 2-0 ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸ ਤਰ੍ਹਾਂ ਉਮਰ ਵਰਗ 31-40 ਪੁਰਸ਼ਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਫਰੀਦਕੋਟ ਨੂੰ 2-1 ਦੇ ਫਰਕ ਨਾਲ ਹਰਾਇਆ। ਨੈੱਟਬਾਲ ਵਿੱਚ ਲਗਭਗ 300 ਖਿਡਾਰੀਆਂ ਨੇ ਭਾਗ ਲਿਆ। ਅੰਡਰ 14 ਲੜਕੀਆਂ ਦੇ ਸੈਮੀ ਫਾਈਨਲ ਵਿੱਚ ਬਰਨਾਲਾ ਨੇ ਮਾਨਸਾ ਨੂੰ 28-18 ਦੇ ਫਰਕ ਨਾਲ ਹਰਾਇਆ। 

ਸੰਗਰੂਰ ਨੂੰ ਸ੍ਰੀ ਮੁਕਤਸਰ ਸਾਹਿਬ ਨੇ 32-21 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿੱਚ ਮਾਨਸਾ ਨੇ ਪਹਿਲਾ ਸਥਾਨ, ਬਰਨਾਲਾ ਨੇ ਦੂਸਰਾ ਸਥਾਨ, ਹੁਸ਼ਿਆਰਪੁਰ ਨੇ ਤੀਸਰਾ ਸਥਾਨ ਅਤੇ ਫਾਜਿਲਕਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਸੈਮੀ ਫਾਈਨਲ ਵਿੱਚ ਮਾਨਸਾ ਨੇ ਪਟਿਆਲਾ ਨੂੰ 22-13 ਦੇ ਫਰਕ ਨਾਲ ਅਤੇ ਫਾਜਿਲਕਾ ਨੇ ਬਰਨਾਲਾ ਨੂੰ 25-17 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਟੇਬਲ ਟੈਨਿਸ ਵਿੱਚ ਅੰਡਰ 14 ਲੜਕੀਆਂ ਵਿੱਚ ਅੰਮ੍ਰਿਤਸਰ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ, ਅੰ-17 ਲੜਕੀਆਂ ਦੇ ਸੈਮੀ ਫਾਈਨਲ ਵਿੱਚ ਪਟਿਆਲਾ ਨੇ ਬਰਨਾਲਾ ਨੂੰ ਅਤੇ ਅੰਡਰ 21 ਲੜਕੀਆਂ ਵਿੱਚ ਅੰਮ੍ਰਿਤਸਰ ਨੇ ਲੁਧਿਆਣਾ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD