Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ "ਸਿਰਜਣ" ਮੋਬਾਈਲ ਐਪ ਲਾਂਚ

ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦੇਖਭਾਲ ਪ੍ਰਦਾਨ ਕਰਨ ਵਿੱਚ ਸਿਹਤ ਸੰਭਾਲ ਪ੍ਰਦਾਤਾਵਾਂ ਦੀ ਮਦਦ ਕਰੇਗੀ ਇਹ ਮੋਬਾਈਲ ਐਪ: ਡਾਕਟਰ ਬਲਬੀਰ ਸਿੰਘ

 Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori

5 Dariya News

5 Dariya News

5 Dariya News

ਐੱਸ ਏ ਐੱਸ ਨਗਰ , 26 Nov 2024

Last updated on: Nov 26, 2024, 00:00 IST

ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਬਾਈਲ-ਐਪ "ਸਿਰਜਣ" ਲਾਂਚ ਕੀਤੀ, ਜੋ ਅਤਿ-ਆਧੁਨਿਕ ਡਿਜੀਟਲ ਪਲੇਟਫਾਰਮ ਹੈ ਅਤੇ ਜਿਸਦਾ ਉਦੇਸ਼ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਸਮਰੱਥ ਬਣਾਉਣਾ ਹੈ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ-ਕਮ-ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਘਨਸ਼ਿਆਮ ਥੋਰੀ ਅਤੇ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਮਦਰ ਐਂਡ ਚਾਈਲਡ ਹੈਲਥ ਡਿਵੀਜ਼ਨ ਡਾ. ਨਵਜੋਤ ਵੀ ਮੌਜੂਦ ਸਨ। 

ਬੋਰਨ ਹੈਲਥੀ ਪ੍ਰੋਗਰਾਮ ਤਹਿਤ ਜਪਾਈਗੋ ਵੱਲੋਂ ਸਿਰਜਣ ਐਪ ਤਿਆਰ ਕਰਨ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਂਡਰੌਇਡ ਅਧਾਰਤ ਇਹ ਐਪਲੀਕੇਸ਼ਨ ਸਹਾਇਕ ਨਰਸ ਮਿਡਵਾਈਵਜ਼ (ਏ.ਐਨ.ਐਮ.) ਅਤੇ ਮੈਡੀਕਲ ਅਫਸਰਾਂ ਲਈ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਟਰੈਕ ਕਰਕੇ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਅਹਿਮ ਸਾਬਤ ਹੋਵੇਗੀ। 

ਉਹਨਾਂ ਕਿਹਾ ਕਿ ਇਹ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ, ਟਰੈਕਿੰਗ ਅਤੇ ਪ੍ਰਬੰਧਨ ਨੂੰ ਵੀ ਮਜ਼ਬੂਤ ਕਰੇਗੀ ਜਿਸ ਨਾਲ ਸਮੇਂ ਸਿਰ ਅਤੇ ਢੁਕਵੀਂ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਲਾਭਪਾਤਰੀ ਲਈ ਜਨਮ ਤੋਂ ਪਹਿਲਾਂ ਤੋਂ ਜਣੇਪੇ ਦੀ ਮਿਆਦ ਤੱਕ ਨਿਰੰਤਰ ਦੇਖਭਾਲ ਦੀ ਸਹੂਲਤ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਨੂੰ ਬਲੂਟੁੱਥ ਰਾਹੀਂ ਡਿਜ਼ੀਟਲ ਡਿਵਾਈਸਾਂ ਨਾਲ ਜੋੜਿਆ ਜਾ ਸਕਦਾ ਹੈ ਜੋ ਲਾਭਪਾਤਰੀ ਦੇ ਮਾਪਦੰਡਾਂ ਨੂੰ ਸਿੱਧੇ ਐਪਲੀਕੇਸ਼ਨ 'ਤੇ ਟ੍ਰਾਂਸਫਰ ਕਰਦਾ ਹੈ ਅਤੇ ਕੋਈ ਵੀ ਐਂਟਰੀ ਖੁਦ ਕਰਨ ਦੀ ਲੋੜ ਨਹੀਂ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਹ ਐਪਲੀਕੇਸ਼ਨ ਐਪ 'ਤੇ ਦਰਜ ਕੀਤੇ ਗਏ ਜ਼ਰੂਰੀ ਤੱਤਾਂ ਦੇ ਅਧਾਰ 'ਤੇ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਕੇ ਉੱਚਿਤ ਫੈਸਲਾ ਲੈਣ ਵਿੱਚ ਮਦਦ ਕਰਦੀ ਹੈ ਅਤੇ ਏ.ਐਨ.ਐਮ. ਲਈ ਕਾਰਜ ਯੋਜਨਾ, ਐਮ,ਸੀ.ਪੀ. ਕਾਰਡ ਅਤੇ ਡੈਸ਼ਬੋਰਡ ਤਿਆਰ ਕਰਨ ਵਿੱਚ ਵੀ ਮਦਦ ਕਰਦੀ ਹੈ। ਮੰਤਰੀ ਨੇ ਕਿਹਾ ਕਿ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਐਮ.ਓ. ਐਪ ਵਿੱਚ ਦੇਖ ਸਕਦੇ ਹਨ, ਜਿਸ ਨਾਲ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ ਅਤੇ ਐਮ.ਓ. ਵੱਲੋਂ ਕੀਤੇ ਗਏ ਇਲਾਜ ਨੂੰ ਐਪ 'ਤੇ ਅਪਲੋਡ ਕੀਤਾ ਜਾ ਸਕਦਾ ਹੈ, ਜੋ ਕਿ ਐਪਲੀਕੇਸ਼ਨ ਦੀ ਵਰਤੋਂ ਕਰਦੇ ਹੋਏ ਸਬੰਧਤ ਏ.ਐਨ.ਐਮ. ਕੋਲ ਚਲਾ ਜਾਵੇਗਾ। 

ਉਨ੍ਹਾਂ ਕਿਹਾ ਕਿ ਲੇਬਰ ਰੂਮ ਵਿੱਚ ਐਪ 'ਤੇ ਸਾਰੀਆਂ ਜ਼ਰੂਰੀ ਚੀਜ਼ਾਂ ਨੂੰ ਰਿਕਾਰਡ ਕੀਤਾ ਜਾ ਸਕਦਾ ਹੈ ਜਿਸ ਨਾਲ ਕਿਸੇ ਵੀ ਖ਼ਤਰੇ ਜਾਂ ਵੱਡੀ ਸਹੂਲਤ ਵਿੱਚ ਰੈਫਰ ਕਰਨ ਦੀ ਜ਼ਰੂਰਤ ਦਾ ਪਤਾ ਲਗਾਇਆ ਜਾ ਸਕਦਾ ਹੈ। ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ 'ਤੇ ਜ਼ੋਰ ਦਿੱਤਾ ਅਤੇ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਮਿਆਰੀ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਵਜੋਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। 

ਦੱਸਣਯੋਗ ਹੈ ਕਿ ਇਸ ਐਪ ਨੂੰ ਸ਼ੁਰੂਆਤੀ ਤੌਰ 'ਤੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਇਸਦੇ ਨਤੀਜਿਆਂ ਦੇ ਅਧਾਰ 'ਤੇ ਇਸ ਦਾ ਵਿਸਤਾਰ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਮਾਵਾਂ ਲਈ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਕੇ ਘੱਟ ਵਜਨ ਵਾਲੇ ਬੱਚਿਆਂ ਦੇ ਜਨਮ ਵਿੱਚ 10 ਫ਼ੀਸਦੀ ਤੱਕ ਕਮੀ ਲਿਆਉਣਾ ਹੈ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD