Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori

5 Dariya News

5 Dariya News

5 Dariya News

ਐੱਸ ਏ ਐੱਸ ਨਗਰ , 26 Nov 2024

Last updated on: Nov 26, 2024, 00:00 IST

ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ। 

ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ। ਸੂਬੇ ਭਰ ਵਿੱਚ ਐਨ.ਐਚ.ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ। 

ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ। ਇਹ ਪਹਿਲਕਦਮੀ ਐਨ.ਐਚ.ਐਮ. ਕਰਮਚਾਰੀਆਂ ਨੂੰ ਵਧੇਰੇ ਖਰਚਿਆਂ ਦੇ ਬੋਝ ਤੋਂ ਬਿਨਾਂ ਜ਼ਰੂਰੀ ਡਾਕਟਰੀ ਇਲਾਜ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਸਹੂਲਤ ਪ੍ਰਦਾਨ ਕਰੇਗੀ। ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ। 

ਇਹ ਵਿਆਪਕ ਪਹੁੰਚ ਨਾ ਸਿਰਫ਼ ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਵਧਾਉਂਦੀ ਹੈ, ਸਗੋਂ ਇੱਕ ਸਿਹਤਮੰਦ ਅਤੇ ਵਧੇਰੇ ਉਤਪਾਦਕ ਸਟਾਫ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੀ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸਮੁੱਚੀ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD