Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਟੈਕਸੀ ਡਰਾਈਵਰ ਦੀ ਲੁੱਟ ਕਰਨ ਵਾਲੇ 2 ਦੋਸ਼ੀਆਂ ਨੂੰ 48 ਘੰਟਿਆ ਦੇ ਅੰਦਰ ਅੰਦਰ ਰੂਪਨਗਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 26 Nov 2024

Last updated on: Nov 26, 2024, 00:00 IST

ਕਪਤਾਨ ਪੁਲਿਸ ਰੂਪਨਗਰ (ਇਨਵੇਸਟੀਗੇਸ਼ਨ) ਰੁਪਿੰਦਰ ਕੌਰ ਸਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਾਕੂ ਦੀ ਨੋਕ ਤੇ ਟੈਕਸੀ ਡਰਾਈਵਰ ਦੀ ਲੁੱਟ ਕਰਨ ਵਾਲੇ 2 ਦੋਸ਼ੀਆਂ ਨੂੰ 48 ਘੰਟਿਆ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਭਾਸ਼ ਚੰਦ ਪੁੱਤਰ ਅਮਰ ਚੰਦ ਵਾਸੀ ਪਿੰਡ ਟਿੱਬਾ ਟੱਪਰੀਆਂ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਨੇ ਪੁਲਿਸ ਚੌਕੀ ਇਤਲਾਹ ਦਿੱਤੀ ਸੀ ਕਿ ਉਹ ਟੈਕਸੀ ਡਰਾਇਵਰ ਹੈ ਅਤੇ ਹਰ ਰੋਜ ਦੀ ਤਰ੍ਹਾਂ ਰੇਲਵੇ ਸਟੇਸ਼ਨ ਸ਼੍ਰੀ ਅਨੰਦਪੁਰ ਸਾਹਿਬ ਦੇ ਬਾਹਰ ਟਰੇਨ ਵਿੱਚ ਉਤਰਦੀਆ ਸਵਾਰੀਆ ਲੈਣ ਲਈ ਆਪਣੀ ਕਾਰ ਨੰਬਰੀ PB-13BB-4163 ਮਾਰਕਾ ਇਨੋਵਾ ਲੈ ਕੇ ਖੜਾ ਸੀ ਤਾਂ ਕਰੀਬ ਸਵੇਰੇ 06 ਵਜ ਕੇ 20 ਮਿੰਟ ਤੇ ਉਸ ਦੀ ਕਾਰ ਪਾਸ 02 ਨਾ ਮਾਲੂਮ ਲੜਕੇ ਆਏ ਜਿਸ ਨੇ ਕਾਰ ਨੈਣਾ ਦੇਵੀ ਕੋਲਾ ਵਾਲਾ ਟੋਬਾ ਵਿਖੇ ਜਾਣ ਲਈ 300/- ਰੁਪਏ ਕਿਰਾਏ ਤੇ ਬੁੱਕ ਕੀਤੀ ਤੇ ਉਹ ਕਾਰ ਵਿੱਚ ਬੈਠ ਕੇ ਕੋਲਾ ਵਾਲਾ ਟੋਬਾ (ਹਿਮਾਚਲ ਪ੍ਰਦੇਸ਼) ਲਈ ਚੱਲ ਪਏ। ਇਕ ਵਿਅਕਤੀ ਉਸ ਦੇ ਨਾਲ ਵਾਲੀ ਸੀਟ ਅਤੇ ਦੂਜਾ ਵਿਅਕਤੀ ਪਿਛਲੀ ਸੀਟ ਤੇ ਬੈਠ ਗਿਆ। 

ਜਦੋ ਕਾਰ ਲਮਲੈਹੜੀ ਯੂਨੀਕ ਹੋਟਲ ਤੋਂ ਥੋੜਾ ਪਿੱਛੇ ਪੁੱਜੀ ਤਾਂ ਕਾਰ ਵਿੱਚ ਪਿਛੇ ਬੈਠੇ ਲੜਕੇ ਨੇ ਉਸਦੀ ਗਰਦਨ ਤੇ ਚਾਕੂ ਰੱਖ ਕੇ ਕਾਰ ਰੁਕਵਾ ਲਈ ਅਤੇ ਨਾਲ ਵਾਲੀ ਸੀਟ ਤੇ ਬੈਠੇ ਵਿਅਕਤੀ ਉਸ ਪਾਸੋਂ ਮੋਬਾਇਲ ਲੈ ਲਿਆ ਅਤੇ ਪੈਂਟ ਦੀ ਜੇਬ ਵਿੱਚ ਪੈਸੇ ਕੱਢ ਕੇ ਉਸ ਨੂੰ ਧੱਕਾ ਮਾਰ ਕੇ ਬਾਹਰ ਸੁੱਟ ਦਿੱਤਾ ਤੇ ਦੋਨੋਂ ਵਿਅਕਤੀ ਕਾਰ ਲੈ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਤੇ ਮੁਕੱਦਮਾ ਨੰਬਰ 148 ਮਿਤੀ 24.11.2024 ਅ/ਧ 309 (4) 3(5) ਬੀ.ਐਨ.ਐਸ ਬਰਖਿਲਾਫ਼ ਨਾਮਲੂਲ ਵਿਅਕਤੀ ਦੇ ਰਜਿਸਟਰ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲਿਸ ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਦਾਨਿਸ਼ਵੀਰ ਸਿੰਘ ਮੁੱਖ ਅਫਸਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਸਮੇਤ ਪੁਲਿਸ ਪਾਰਟੀ ਅਤੇ ਇੰਸਪੈਕਟਰ ਮਨਫੂਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਰੂਪਨਗਰ ਸਮੇਤ ਸੀ.ਆਈ.ਏ ਦੀਆਂ ਟੀਮਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੋਸ਼ੀਆਂ ਦੀ ਤਲਾਸ਼ ਲਈ ਭੇਜੀਆ ਗਈਆ ਸਨ। 

ਜਿਸ ਸਬੰਧੀ ਸੀ.ਸੀ.ਟੀ.ਵੀ ਫੁਟੇਜ ਅਤੇ ਮੋਬਾਇਲ ਨੰਬਰਾਂ ਦੀ ਲੋਕੇਸ਼ਨ ਦੇ ਆਧਾਰ ਤੇ ਸਫਲਤਾ ਹਾਸਲ ਕਰਦੇ ਹੋਏ 48 ਘੰਟਿਆ ਦੇ ਅੰਦਰ-ਅੰਦਰ ਦੋਸ਼ੀ ਹਰਮਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੱਜੂਕੇ ਤਹਿ ਤਪਾ ਥਾਣਾ ਭਦੌੜ ਜ਼ਿਲ੍ਹਾ ਬਰਨਾਲਾ ਉਮਰ 19 ਸਾਲ ਅਤੇ ਕਰਨਵੀਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਭਦੌੜ ਜ਼ਿਲ੍ਹਾ ਬਰਨਾਲਾ ਨੂੰ ਸਮੇਤ ਖੋਹੀ ਹੋਈ PB-13BB-4163 ਮਾਰਕਾ ਇਨੋਵਾ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਅਪਰਾਧਕ ਪਿਛੋਕੜ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD