Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਡੀ-ਵਰਮਿੰਗ ਡੇਅ ਸਬੰਧੀ ਬੈਨਰ ਕੀਤਾ ਜਾਰੀ

Health, Civil Surgeon Faridkot, Faridkot

Web Admin

Web Admin

5 Dariya News

ਫਰੀਦਕੋਟ , 27 Nov 2024

Last updated on: Nov 27, 2024, 00:00 IST

ਸਿਹਤ ਵਿਭਾਗ ਫਰੀਦਕੋਟ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਹੇਠ 28 ਨਵੰਬਰ 2024 ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਬੈਨਰ ਅਤੇ ਪੋਸਟਰ ਰਿਲੀਜ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਮਿਤੀ 28 ਨਵੰਬਰ 2024 ਨੂੰ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਆਂਗਣਵਾੜੀ ਸੈਂਟਰ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਾਰਨ ਕੋਈ ਬੱਚਾ ਇਸ ਦਿਨ ਖੁਰਾਕ ਨਹੀਂ ਲੈਂਦਾ ਤਾਂ ਬਾਕੀ ਰਹਿੰਦੇ ਬੱਚਿਆਂ ਨੂੰ ਮੋਪਅੱਪ ਰਾਊਂਡ ਵਾਲੇ ਦਿਨ ਮਿਤੀ 5 ਦਸੰਬਰ ਨੂੰ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਇਹ ਖੁਰਾਕ ਬੱਚਿਆਂ ਲਈ ਬਹੁਤ ਜਰੂਰੀ ਹੈ ਕਿਉਂਕਿ ਪੇਟ ਦੇ ਕੀੜੇ  ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਪਾਉਂਦੇ ਹਨ। ਉਨ੍ਹਾਂ ਕਿਹਾ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਤਰੀ ਅਤੇ ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਵੀ ਲਈ ਜਾਵੇਗੀ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾ, ਕਾਰਜਕਾਰੀ ਜਿਲ੍ਹਾ ਟੀਕਾਕਰਨ ਅਫਸਰ ਡਾ. ਸਰਵਦੀਪ ਰੋਮਾਣਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ,  ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਸਕੂਲ ਹੈਲਥ ਕੁਆਰਡੀਨੇਟਰ ਸੰਦੀਪ ਕੁਮਾਰ ਹਾਜ਼ਰ ਸਨ।

 

Tags: Health , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD