Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਸਹਾਇਕ ਉਪਕਰਨਾਂ ਨਾਲ ਖੇਡ ਜਗਤ, ਪੜ੍ਹਾਈ ਅਤੇ ਕਾਰੋਬਾਰ ਵਿੱਚ ਮੱਲਾਂ ਮਾਰ ਰਹੇ ਹਨ ਦਿਵਿਯਾਂਗਜਨ - ਕੁਲਵੰਤ ਸਿੰਘ

ਗਊਸ਼ਾਲਾ ਭਵਨ ਵਿਖੇ ਲੋੜਵੰਦਾਂ ਨੂੰ ਕੀਤੀ ਸਹਾਇਕ ਉਪਕਰਨਾਂ ਦੀ ਵੰਡ

Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 27 Nov 2024

Last updated on: Nov 27, 2024, 00:00 IST

ਦਿਵਯਾਂਗਜਨਾਂ, ਬਜ਼ੁਰਗਾਂ ਜਾਂ ਲੋੜਵੰਦਾਂ ਨੂੰ ਦਿੱਤੇ ਜਾ ਰਹੇ ਸਹਾਇਕ ਉਪਕਰਨਾਂ ਨਾਲ ਬਿਨ੍ਹਾਂ ਕਿਸੇ ਦੀ ਮਦਦ ਦੇ ਕਿਤੇ ਵੀ ਆਉਣ-ਜਾਣ ਵਿੱਚ ਆਸਾਨੀ ਰਹੇਗੀ। ਇਨ੍ਹਾਂ ਗਲੱ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਅੱਜ ਸਥਾਨਕ ਗਊਸ਼ਾਲਾ ਭਵਨ ਵਿਖੇ ਲੋੜਵੰਦਾਂ ਨੂੰ ਸਹਾਇਕ ਉਪਕਰਨਾਂ ਦੀ ਵੰਡ ਕਰਦਿਆਂ ਕੀਤਾ। 

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਦੀ ਵੰਡ ਸਬੰਧੀ ਸਮਾਰੋਹ ਅੱਜ ਗਊਸ਼ਾਲਾ ਭਵਨ ਮਾਨਸਾ ਵਿਖੇ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਚੁਸ਼ਪਿੰਦਰਬੀਰ ਸਿੰਘ ਚਹਿਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਮਾਂ ਸਾਇੰਸ ਦਾ ਯੁੱਗ ਹੈ ਜਿਸ ਕਾਰਨ ਦਿਵਿਆਂਗ ਵਿਅਕਤੀਆਂ ਨੂੰ ਹੀਣ ਭਾਵਨਾ ਦਾ ਸ਼ਿਕਾਰ ਹੋਣ ਦੀ ਜ਼ਰੂਰਤ ਨਹੀਂ। ਉਨ੍ਹਾਂ ਕਿਹਾ ਕਿ ਸਾਇੰਸ ਦੀ ਦੇਣ ਇਨ੍ਹਾਂ ਸਹਾਇਕ ਉਪਕਰਨਾਂ ਦੀ ਮਦਦ ਨਾਲ ਦਿਵਿਆਂਗ ਵਿਅਕਤੀ ਖੇਡਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਪੜ੍ਹਾਈ ਵਿੱਚ ਵੀ ਵਿਲੱਖਣ ਪ੍ਰਾਪਤੀਆਂ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਈ ਵਿਅਕਤੀ ਆਪਣਾ ਕਾਰੋਬਾਰ ਕਰਕੇ ਸਵੈ-ਨਿਰਭਰ ਬਣੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੋ ਲੋਕ ਕਿਸੇ ਕਾਰਨਾਂ ਕਰਕੇ ਇਨ੍ਹਾਂ ਉਪਕਰਨਾਂ ਤੋਂ ਵਾਂਝੇ ਰਹਿ ਗਏ ਹਨ, ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਵੜਿੰਗ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 359 ਲੋੜਵੰਦਾਂ ਨੂੰ 1 ਹਜ਼ਾਰ ਤੋਂ ਵਧੇਰੇ ਉਪਕਰਨ ਦਿੱਤੇ ਜਾਣਗੇ ਜਿਸ ਤਹਿਤ ਅੱਜ ਮਾਨਸਾ ਵਿਖੇ ਲਗਾਏ ਕੈਂਪ ਦੌਰਾਨ ਕਰੀਬ 26 ਲੱਖ ਰੁਪਏ ਦੀ ਰਾਸ਼ੀ ਖਰਚ ਕਰ ਕੇ ਕੁੱਲ 135 ਵਿਅਕਤੀਆਂ ਨੂੰ 397 ਸਹਾਇਕ ਉਪਰਕਰਨ ਮੁਹੱਈਆ ਕਰਵਾਏ ਗਏ। 

ਜਿਸ ਵਿੱਚ 27 ਮੋਟਰਾਈਜ਼ਡ ਸਾਈਕਲ, 17 ਟਰਾਈਸਾਈਕਲ, 10 ਵੀਲ ਚੇਅਰ, 94 ਕੰਨਾ ਵਾਲੀ ਮਸ਼ੀਨਾਂ, 58 ਨੀ ਬਰੇਸ ਤੋਂ ਇਲਾਵਾ ਪੋਲਿਓ ਕੈਲਿਪਰ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ) ਤੋਂ ਇਲਾਵਾ ਹੋਰ ਵੀ ਸਹਾਇਕ ਉਪਕਰਨ ਦਿੱਤੇ ਗਏ। ਇਸ ਕੈਂਪ ਵਿੱਚ ਬਿਗ ਹੋਪ ਫਾਊਂਡੇਸ਼ਨ ਵੱਲੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। 

ਇਸ ਮੌਕੇ ਅਲਿਮਕੋ ਮੋਹਾਲੀ ਵੱਲੋਂ ਪੀ.ਐਂਡ.ਓ. ਅਫ਼ਸਰ ਸ਼੍ਰੀ ਅਸ਼ੋਕ ਸਾਹੂ, ਜੂਨੀਅਰ ਮੈਨੇਜਰ ਮਾਰਕਿਟਿੰਗ ਮਿਸ ਕਨਿਕਾ ਮਹਿਤਾ, ਸ਼੍ਰੀ ਰਜਿੰਦਰ ਕੁਮਾਰ ਮਨਰਾ ਅਤੇ ਮੋਹਿਤ ਕੁਮਾਰ ਤੋਂ ਇਲਾਵਾ ਹੋਰ ਵੀ ਮੋਹਤਬਰ ਸਖ਼ਸ਼ੀਅਤਾਂ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD