Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸੇਸ਼ ਟੀਕਾਕਰਨ ਮੁਹਿੰਮ ਦੇ ਦੂਸਰੇ ਦਿਨ ਤੱਕ 616 ਬੱਚੀਆਂ ਨੂੰ ਕੀਤਾ ਕਵਰ

ਟੀਕਾਕਰਨ ਤੋਂ ਵਾਂਝੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਲਈ ਵਿਸੇਸ਼ ਮੁਹਿੰਮ 30 ਨਵੰਬਰ ਤੱਕ :ਸਿਵਲ ਸਰਜਨ

Health, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 27 Nov 2024

Last updated on: Nov 27, 2024, 00:00 IST

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ਚ ਰਹਿ ਗਏ ਪਾੜੇ ਨੂੰ ਪੂਰਨ ਲਈ 30 ਨਵੰਬਰ ਤੱਕ ਵਿਸੇਸ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਹੈ।  ਜਿਸ ਵਿੱਚ ਹੁਣ ਤੱਕ ਦੂਸਰੇ ਦਿਨ ਤੱਕ 616 ਬੱਚਿਆਂ ਨੂੰ ਟੀਕਾਕਰਨ ਕੀਤਾ ਗਿਆ ।

ਇਸ ਸੰਬਧੀ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਨੇ ਅੱਜ ਦੱਫਤਰ ਵਿਖੇ ਰੀਵਿਓ ਮੀਟਿੰਗ ਕੀਤੀ ਜਿਸ ਵਿਚ ਕਾਰਜ਼ਕਾਰੀ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ, ਜਿਲਾ ਪਾਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਡਾਕਟਰ ਏਰਿਕ ਆਦਿ ਹਾਜਰ ਸੀ। ਮੀਟਿੰਗ ਦੋਰਾਨ ਉਹਨਾਂ ਨੇ ਮੁਹਿੰਮ ਵਿਚ ਤੇਜੀ ਲਿਆਉਣ ਲਈ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਭੱਠੇ, ਝੁੱਗੀ ਝੋਪੜੀਆਂ ਅਤੇ ਬਾਕੀ ਹਿੱਸਿਆਂ ਵਿੱਚ ਆਸ਼ਾ ਵਰਕਰਾਂ ਅਤੇ ਏ ਐਨ ਐਮ ਸਰਵੇ ਕਰਨ ਤਾਂ ਜੋ ਕੋਈ ਬੱਚਾ ਟੀਕੇ ਤੋ ਵਾਂਝਾ ਨਾ ਰਹੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ 0 ਤੋਂ 5 ਸਾਲ ਉਮਰ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਬਹਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕਾਰਜਕਾਰੀ ਜਿਲ੍ਹਾ ਟੀਕਾਕਰਨ ਅਫਸਰ ਡਾ  ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹਾ ਫਾਜ਼ਿਲਕਾ ਵਿਜ ਝੁੱਗੀ ਝੋਪੜੀਆਂ, ਭੱਠੇ, ਸਲਮ ਖੇਤਰ ਵਿਖੇ ਟੀਕਾਕਰਨ  ਸੈਸ਼ਨ ਕੀਤੇ ਜਾ ਰਹੇ ਹਨ ਜਿਹੜੇ ਬੱਚੇ ਅਤੇ ਗਰਭਵਤੀ ਔਰਤਾਂ ਸਲੱਮ ਏਰੀਆ, ਭੱਠੇ,ਸੈਲਰ,ਜੇਲ੍ਹਾਂ,ਝੁੱਗੀ-ਝੋਪੜੀ,ਖੇਤਾਂ ਚ ਪ੍ਰਵਾਸੀ ਅਤੇ ਪੋਲਟਰੀ ਫਾਰਮ ਆਦਿ ਰਹਿ ਰਹੇ ਹਨ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਅਧੂਰਾ ਟੀਕਾਕਰਨ ਹੋਇਆ ਹੈ ।

ਉਨ੍ਹਾਂ ਲਈ ਸਿਹਤ ਕਰਮਚਾਰੀਆਂ ਵੱਲੋਂ ਸਪੈਸਲ ਕੈਂਪ ਲਗਾ ਕੇ 100 ਪ੍ਰਤੀਸਤ ਟੀਕਾਕਰਨ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਮੁਕੰਮਲ ਟੀਕਾਕਰਨ ਨਾਲ ਬੱਚਿਆਂ ਨੂੰ ਬਹਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਹੈਪੇਟਾਇਟਸ(ਪੀਲੀਆ),ਪੋਲੀਓ,ਤਪਦਿਕ ,ਅੰਧਰਾਤਾ ,ਗਲਘੋਟੂ ,ਕਾਲੀ ਖੰਘ , ਟੈਟਨਸ , ਨਮੂਨੀਆ ,ਦਿਮਾਗੀ ਬੁਖਾਰ , ਦਸਤ ,ਖਸਰਾ ਤੇ ਰੁਬੇਲਾ ਆਦਿ ਤੋਂ ਬਚਾਇਆ ਜਾ ਸਕਦਾ ਹੈ। 

ਸਿਹਤ ਵਿਭਾਗ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਪੰਜ ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ  ਦੇ ਪੂਰਾ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਇਹਨਾਂ ਨੂੰ ਮੁਕੰਮਲ ਟੀਕਾਕਰਨ ਕਰਕੇ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਦੋਰਾਨ ਰਾਜੇਸ਼ ਕੁਮਾਰ, ਡੀ ਪੀ ਐਮ ਦਿਵੇਸ਼ ਕੁਮਾਰ ਮਾਸ ਮੀਡੀਆ ਅਤੇ ਸੁਖਦੇਵ ਸਿੰਘ  ਕ੍ਰਿਸ਼ਨ ਕੁਮਾਰ ਸ਼ਵੇਤਾ ਨਾਗਪਾਲ ਹਾਜਰ ਸੀ। 

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD