Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਾ. ਸੇਨੂ ਦੁੱਗਲ ਨੇ ਗੰਨੇ ਦੀ ਪਿੜਾਈ ਸੀਜ਼ਨ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ ਦੀ ਸਹਿਕਾਰੀ ਖੰਡ ਮਿੱਲ ਦਾ ਕੀਤਾ ਨਿਰੀਖਣ

Dr Senu Duggal, Managing Director SUGARFED, MD SUGARFED, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 27 Nov 2024

Last updated on: Nov 27, 2024, 00:00 IST

ਗੰਨੇ ਦੇ ਭਾਅ ਵਿਚ 10 ਰੁਪਏ ਦਾ ਤਾਜ਼ਾ ਵਾਧਾ ਕਰਦਿਆਂ ਇਸ ਦੀ  ਕੀਮਤ 401 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਹੁਣ ਦੇਸ਼ ਭਰ ਵਿਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭੁਗਤਾਨ ਕਰਨ ਵਾਲਾ ਰਾਜ ਬਣ ਗਿਆ ਹੈ। ਮਿੱਲਾਂ ਵੱਲੋਂ 2024-25 ਦੇ ਪਿੜਾਈ ਸੀਜ਼ਨ ਲਈ  ਤਕਨੀਕੀ ਮਾਪਦੰਡਾਂ ਅਨੁਸਾਰ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਨਵਾਂਸ਼ਹਿਰ ਦੀ ਸਹਿਕਾਰੀ ਖੰਡ ਮਿੱਲ ਦਾ ਦੌਰਾ ਕਰਦਿਆਂ ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਸਾਰੇ ਹਿੱਸੇਦਾਰਾਂ, ਖਾਸ ਕਰਕੇ ਸਾਡੇ ਗੰਨਾ ਕਾਸ਼ਤਕਾਰਾਂ ਲਈ ਬਿਨਾਂ ਕਿਸੇ ਮੁਸ਼ਕਿਲ ਅਤੇ ਨਿਰਵਿਘਨ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸਾਰੇ ਜਨਰਲ ਮੈਨੇਜਰਾਂ ਨੂੰ ਗੰਨੇ ਦੇ ਕਾਸ਼ਤਕਾਰਾਂ ਲਈ ਸਫਲ ਪਿੜਾਈ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 2024-25 ਦੇ ਸੀਜ਼ਨ ਦੌਰਾਨ ਸੂਬੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵੱਲੋਂ ਲੱਗਭਗ 230 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਿਕਾਰੀ ਗੰਨਾ ਮਿੱਲਾਂ ਨਵਾਂਸ਼ਹਿਰ 29 ਨਵੰਬਰ ਤੋਂ, ਗੁਰਦਾਸਪੁਰ 30 ਨਵੰਬਰ ਤੋਂ ਅਤੇ ਅਜਨਾਲਾ 1 ਦਸੰਬਰ ਤੋਂ ਸ਼ੁਰੂ ਹੋਣਗੀਆਂ। 

ਇਸੇ ਤਰ੍ਹਾਂ ਭੋਗਪੁਰ ਤੇ ਬੁੱਢੇਵਾਲ ਮਿੱਲਾਂ 2 ਦਸੰਬਰ ਅਤੇ ਮੋਰਿੰਡਾ ਅਤੇ ਨਕੋਦਰ ਮਿੱਲਾਂ 3 ਦਸੰਬਰ ਨੂੰ ਪਿੜਾਈ ਸ਼ੁਰੂ ਕਰਨਗੀਆਂ ਜਦਕਿ ਬਟਾਲਾ 5 ਦਸੰਬਰ ਅਤੇ ਫਾਜ਼ਿਲਕਾ 10 ਦਸੰਬਰ ਤੋਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਾਰੇ ਕਿਸਾਨਾਂ ਲਈ ਵਧੀਆ ਅਤੇ ਲਾਹੇਵੰਦ ਤਜ਼ਰਬਾ ਯਕੀਨੀ ਬਣਾਉਣ ਲਈ ਡਾ. ਦੁੱਗਲ ਨੇ ਨਿਰਦੇਸ਼ ਦਿੱਤੇ ਕਿ ਸਬੰਧਤ ਫੀਲਡ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਸਪਲਾਈ ਕੈਲੰਡਰ ਅਨੁਸਾਰ ਪਰਚੀਆਂ ਜਾਰੀ ਕੀਤੀਆਂ ਜਾਣ ਅਤੇ ਇਹ ਪਰਚੀਆਂ ਕਿਸਾਨਾਂ ਨੂੰ ਉਨ੍ਹਾਂ ਦੇ ਘਰ ਅਤੇ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਪਹੁੰਚਾਈਆਂ ਜਾਣ। 

ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਫੌਰਨ ਨਿਪਟਾਰੇ ਲਈ ਲਈ ਹਰੇਕ ਮਿੱਲ ਵਿਚ ਇਕ ਨੋਡਲ ਅਫਸਰ ਮੌਕੇ 'ਤੇ ਤਾਇਨਾਤ ਕੀਤਾ ਜਾਵੇਗਾ, ਜਿਸ ਦਾ ਨਾਮ, ਅਹੁਦਾ, ਸੰਪਰਕ ਨੰਬਰ ਅਤੇ ਹਰੇਕ ਨੂੰ ਜਾਰੀ ਕੀਤੀਆਂ ਜਾਣ ਵਾਲੀਆਂ ਸਲਿੱਪਾਂ ਬਾਰੇ ਜਾਣਕਾਰੀ ਦਾ ਪ੍ਰਕਾਸ਼ਨ ਮਿੱਲਾਂ ਦੇ ਨੋਟਿਸ ਬੋਰਡਾਂ 'ਤੇ ਰੋਜ਼ਾਨਾ ਕੀਤਾ ਜਾਵੇਗਾ।  ਡਾ: ਦੁੱਗਲ ਨੇ ਇਹ ਵੀ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ, ਜਿਵੇਂ ਕਿ ਰੈਸਟ ਰੂਮ, ਪੀਣ ਵਾਲਾ ਪਾਣੀ, ਚਾਹ ਅਤੇ ਭੋਜਨ ਲਈ ਕੰਟੀਨ ਆਦਿ ਮੁਹੱਈਆ ਕਰਵਾਈਆਂ ਜਾਣ। 

ਉਨ੍ਹਾਂ ਕਿਹਾ ਕਿ ਗੰਨੇ ਨੂੰ ਮਿੱਲਾਂ ਵਿਚ ਲਿਆਉਣ ਲਈ ਸੁਖਾਲ਼ਾ ਦਾਖ਼ਲਾ ਯਕੀਨੀ ਬਣਾਇਆ ਜਾਵੇ ਅਤੇ ਇਹ ਵੀ ਧਿਆਨ ਰੱਖਿਆ ਜਾਵੇ ਕਿ ਕਿਸਾਨਾਂ ਨੂੰ ਲੋੜ ਤੋਂ ਵੱਧ ਇੰਤਜ਼ਾਰ ਨਾ ਕਰਨਾ ਪਵੇ। ਡਾ. ਦੁੱਗਲ ਨੇ ਗੰਨਾ ਕਾਸ਼ਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ  ਵਿਭਾਗ ਵੱਲੋਂ ਕਿਸਾਨਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨੂੰ ਸਫਲ ਕਰਨ ਲਈ ਸਹਿਯੋਗ ਕਰਨ।

ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਰਜਿੰਦਰ ਪ੍ਰਤਾਪ ਸਿੰਘ, ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਹਰੀਪਾਲ ਸਿੰਘ ਜਾਡਲੀ, ਚਰਨਜੀਤ ਸਿੰਘ, ਗੁਰਸੇਵਕ ਸਿੰਘ ਲਿੱਧੜ, ਸੁਰਿੰਦਰ ਕੌਰ, ਕਸ਼ਮੀਰ ਸਿੰਘ, ਸੋਹਣ ਸਿੰਘ ਉੱਪਲ, ਸਰਤਾਜ ਸਿੰਘ, ਮਹਿੰਦਰ ਸਿੰਘ, ਜਗਤਾਰ ਸਿੰਘ, ਵਰਕਰਜ਼ ਫੈਡਰੇਸ਼ਨ ਦੇ ਪ੍ਰਧਾਨ ਹਰਦੀਪ ਸਿੰਘ, ਸਤਨਾਮ ਸਿੰਘ, ਮਹੇਸ਼ ਚੰਦਰ ਅਤੇ ਮਿੱਲ ਦੇ ਸਮੂਹ ਵਿਭਾਗੀ ਮੁਖੀ ਹਾਜ਼ਰ ਸਨ।

 

Tags: Dr Senu Duggal , Managing Director SUGARFED , MD SUGARFED , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD