Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹੇ ਦੇ 1672 ਸੈਲਫ ਹੈਲਪ ਗਰੁੱਪਾਂ ਦੇ ਲਗਭਗ 6 ਕਰੋੜ ਦੇ ਲੋਨ ਪਾਸ ਕੀਤੇ : ਹਿਮਾਂਸ਼ੂ ਜੈਨ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਨੂੰ ਸਵੈ-ਰੋਜ਼ਗਾਰ ਰਾਹੀਂ ਬਣਾਇਆ ਜਾਂਦਾ ਹੈ ਆਤਮ-ਨਿਰਭਰ

Himanshu Jain, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Nov 2024

Last updated on: Nov 27, 2024, 00:00 IST

ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾ ਮੈਂਬਰਾਂ ਨੂੰ ਆਪਣੇ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦਾ ਮੌਕਾ ਹਾਸਲ ਹੋਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਲੋਨ ਮੇਲੇ ਵਿੱਚ ਕਰਜ਼ੇ ਦੇ ਮਨਜ਼ੂਰੀ ਪੱਤਰ ਵੰਡਣ ਸਮੇਂ ਦਿੱਤੀ ਅਤੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ 1672 ਸੈਲਫ ਹੈਲਪ ਗਰੁੱਪਾਂ ਦੇ ਲਗਭਗ 6 ਕਰੋੜ ਦੇ ਲੋਨ ਪਾਸ ਕੀਤੇ।

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਚਲਾਇਆ ਜਾ ਰਿਹਾ ਸਾਂਝਾ ਮਿਸ਼ਨ ਹੈ, ਜਿਸ ਅਧੀਨ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਵਿੱਚ ਜੋੜ੍ਹਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੂਪਨਗਰ ਵਿੱਚ 1672 ਸੈਲਫ ਹੈਲਪ ਗਰੁੱਪ ਚਲਾਏ ਜਾ ਰਹੇ ਹਨ ਜਿਨ੍ਹਾਂ ਦੇ ਅੱਜ ਲਗਭਗ 6 ਕਰੋੜ ਦੇ ਲੋਨ ਪਾਸ ਕੀਤੇ ਗਏ। ਜਿਸ ਨਾਲ ਇਨ੍ਹਾਂ ਸੈਲਫ ਹੈਲਪ ਗਰੁੱਪ ਨੂੰ ਹੋਰ ਹੁਲਾਰਾ ਮਿਲੇਗਾ।

ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਵੈ-ਸਹਾਇਤਾ ਸਮੂਹਾਂ ਦੇ ਮਾਧਿਅਮ ਰਾਹੀਂ ਹੀ ਔਰਤਾਂ ਵਿੱਚ ਬੱਚਤ ਦੀ ਆਦਤ ਨੂੰ ਪ੍ਰਫੁੱਲਤ ਕੀਤਾ ਜਾਂਦਾ ਹੈ ਅਤੇ ਸਰਕਾਰ ਵੱਲੋਂ ਵੀ ਸਮੇਂ-ਸਮੇਂ ‘ਤੇ ਆਰਥਿਕ ਮਦਦ ਕੀਤੀ ਜਾਂਦੀ ਹੈ ਤਾਂ ਜੋ ਔਰਤਾਂ ਵੱਲੋਂ ਛੋਟੇ ਛੋਟੇ ਸਵੈ-ਰੋਜ਼ਗਾਰ ਦੇ ਧੰਦੇ ਚਲਾਏ ਜਾ ਸਕਣ। ਜਿਸ ਨਾਲ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਗਰੀਬੀ ਰੇਖਾ ਤੋ ਉੱਪਰ ਉੱਠ ਸਕਣ।  

ਇਸ ਲੋਨ ਮੇਲੇ ਵਿੱਚ ਵੱਖ-ਵੱਖ ਬੈਂਕਾ ਦੇ ਡੀ.ਸੀ.ਓਜ ਅਤੇ ਮੈਨੇਜਰ, ਲੀਡ ਯੂਕੋ ਬੈਂਕ, ਪੰਜਾਬ ਗ੍ਰਾਮੀਣ ਬੈਂਕ ਮੀਆਂਪੁਰ, ਪੰਜਾਬ ਸਿੰਧ ਬੈਂਕ ਖੈਰਾਬਾਦ, ਪੰਜਾਬ ਗ੍ਰਾਮੀਣ ਬੈਂਕ, ਐਚ.ਡੀ.ਐਫ.ਸੀ ਬੈਂਕ ਮੋਰਿੰਡਾ ਅਤੇ ਸ੍ਰੀ ਅਨੰਦਪੁਰ ਸਾਹਿਬ, ਪੰਜਾਬ ਗ੍ਰਾਮੀਣ ਬੈਂਕ ਬੁੰਗਾ ਸਾਹਿਬ, ਪੰਜਾਬ ਨੈਸ਼ਨਲ ਬੈਂਕ ਦਬੁਰਜੀ, ਪੰਜਾਬ ਗ੍ਰਾਮੀਣ ਬੈਂਕ ਮਲਿਕਪੁਰ, ਪੰਜਾਬ ਗ੍ਰਾਮੀਣ ਬੈਂਕ ਖੇੜਾ ਕਲਮੋਟ ਵੱਲੋ ਲੋਨ ਮੇਲੇ ਵਿੱਚ ਭਾਗ ਲਿਆ ਗਿਆ। ਇਹ ਲੋਨ ਹਾਸਲ ਕਰਨ ਤੋ ਬਾਅਦ ਸੈਲਫ ਹੈਲਪ ਗਰੁੱਪ ਦੇ ਮੈਂਬਰ ਆਪਣੀ ਆਜੀਵਿਕਾ (ਸਿਲਾਈ, ਬਿਊਟੀ ਪਾਰਲਰ, ਪਸ਼ੂ ਪਾਲਣ, ਖੇਤੀਬਾੜੀ, ਬੇਕਰੀ ਆਦਿ) ਵਿੱਚ ਵਾਧਾ ਕਰ ਸਕਦੇ ਹਨ। 

ਇਸ ਮੇਲੇ ਦੌਰਾਨ ਡੀ.ਪੀ.ਐਮ ਸ਼੍ਰੀਮਤੀ ਸਿਮਰਨ ਕੌਰ, ਜ਼ਿਲ੍ਹਾ ਐਮ.ਆਈ.ਐਸ ਰਮਨਦੀਪ ਕੌਰ, ਬਲਾਕ ਪ੍ਰੋਗਰਾਮ ਮੈਨੇਜਰ ਜਸਨੀਤ ਕੌਰ, ਮੋਹਿਤ ਸ਼ਰਮਾ, ਰੇਖਾ ਸ਼ਰਮਾ, ਹਰਦੀਪ ਕੌਰ, ਰੁਪਿੰਦਰ ਕੌਰ, ਕਲੱਸਟਰ ਇੰਚਾਰਜ ਨਿਸ਼ਾਤ, ਪੂਨਮ ਸ਼ਰਮਾ, ਰਾਮ ਕਰਨ, ਪ੍ਰਵੇਸ਼ ਕੁਮਾਰ, ਅਕਾਸ਼ ਗੌਤਮ ਵੱਖ-ਵੱਖ ਬੈਕ ਬ੍ਰਾਂਚਾਂ ਵਿੱਚ ਕੰਮ ਕਰ ਰਹੀਆ ਬੈਂਕ ਸਖੀਆਂ ਅਤੇ ਲਾਭਪਾਤਰੀਆ ਵੱਲੋਂ ਨਿੱਜੀ ਪੱਧਰ ਤੇ ਭਾਗ ਲਿਆ ਗਿਆ।

 

Tags: Himanshu Jain , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD