Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ - ਰਜਨੀਸ਼ ਦਹੀਯਾ

ਝੋਕ ਹਰੀਹਰ ਵਿੱਚ 88 ਲੱਖ ਅਤੇ ਜੀਆ ਬੱਗਾ ,ਬਸਤੀ ਚੰਡੀਗੜ੍ਹੀਆ, ਬਸਤੀ ਪੰਡਤਾਂ ਵਾਲੀ ਅਤੇ ਬਸਤੀ ਕੰਧੇ ਵਾਲੀ ਵਿਖੇ 85 ਲੱਖ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਅਧੀਨ ਮਿਲਣਗੀਆਂ ਸੁਵਿਧਾਵਾਂ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 27 Nov 2024

Last updated on: Nov 27, 2024, 00:00 IST

ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਣੀ ਵਰਗੀਆਂ ਮੁੱਢਲੀ ਸਹੂਲਤਾਂ ਮੁੱਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਅਪਣੇ ਦਫਤਰ ਵਿਖੇ ਪਿੰਡ ਝੋਕ ਹਰੀਹਰ, ਜੀਆ ਬੱਗਾ ਤੇ ਬਸਤੀ ਚੰਡੀਗੜ੍ਹੀਆ, ਬਸਤੀ ਪੰਡਤਾਂ ਵਾਲੀ ਅਤੇ ਬਸਤੀ ਕੰਧੇ ਵਾਲੀ ਵਿੱਚ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਦੌਰਾਨ ਕੀਤਾ। 

ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ 1 ਫਿਰੋਜ਼ਪੁਰ ,ਉਪ ਮੰਡਲ ਇੰਜਨੀਆਰ ਉਪ ਮੰਡਲ ਨੰ 2 ਫਿਰੋਜ਼ਪੁਰ ਅਤੇ ਸਬੰਧਤ ਜੂਨੀਅਰ ਇੰਜੀਨੀਅਰ ਨਾਲ ਪ੍ਰੋਜੈਕਟ ਤੇ ਚਰਚਾ ਕਰਦਿਆਂ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਨੇ ਵਿਧਾਇਕ ਨੂੰ ਜਾਣੂ ਕਰਵਾਇਆ ਕੀ ਪਿੰਡ ਝੋਕ ਹਰੀਹਰ ਵਿੱਚ 88 ਲੱਖ ਅਤੇ ਪਿੰਡ ਜੀਅ ਬੱਗਾ,ਬਸਤੀ ਚੰਡੀਗੜ੍ਹ ,ਬਸਤੀ ਪੰਡਤਾਂ ਵਾਲੀ ਅਤੇ ਬਸਤੀ ਕੰਡੇ ਵਾਲੀ ਵਿੱਚ ਲਗਭੱਗ 85 ਲੱਖ ਦੀ ਲਾਗਤ ਨਾਲ ਜਲ ਸਪਲਾਈਆਂ ਦੀ ਉਸਾਰੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਉਕਤ ਵਾਟਰ ਸਪਲਾਈਆ ਦਾ ਐਸਟੀਮੇਟ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋ ਐਸਟੀਮੇਟ ਮਨਜ਼ੂਰ ਕਰਨ ਤੋਂ ਬਾਅਦ ਟੈਂਡਰ ਲਗਾ ਕੇ ਜਲਦੀ ਹੀ ਕੰਮ ਸੁਰੂ ਕਰਵਾ ਦਿੱਤਾ ਜਾਵੇਗਾ ਅਤੇ ਕੰਮ ਮੁਕੰਮਲ ਹੋਣ ਉਪਰੰਤ ਲਗਭਗ 6 ਹਜ਼ਾਰ ਆਬਾਦੀ (1 ਹਜ਼ਾਰ ਘਰਾਂ) ਨੂੰ ਫ਼ਾਇਦਾ ਹੋਵੇਗਾ। 

ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜੋਨੀ ਖੰਨਾ ਸਮੇਤ ਸਟਾਫ, ਸਰਪੰਚ ਜੀਆ ਬੱਗਾ ਜਸਬੀਰ ਸਿੰਘ ਅਤੇ ਬਾਬੂ ਲਾਲ ਯਾਦਵ ਬਸਤੀ ਪੰਡਤਾਂ ਵਾਲੀ ਵੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD