Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਰਵਜੋਤ ਸਿੰਘ ਨੇ ਜ਼ਿਲ੍ਹੇ ’ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ, ਵਿਕਾਸ ਕਾਰਜਾਂ ਦਾ ਹਰ ਮਹੀਨੇ ਹੋਵੇਗਾ ਰੀਵਿਊ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa, Komal Mittal, DC Hoshiarpur, Deputy Commissioner Hoshiarpur, Hoshiarpur, Ishank Kumar

Web Admin

Web Admin

5 Dariya News

ਹੁਸ਼ਿਆਰਪੁਰ , 27 Nov 2024

Last updated on: Nov 27, 2024, 00:00 IST

ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਭਲਾਈ ਸਕੀਮਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜਦਾ ਕਰਨ ਅਤੇ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਿਊਂਸਪਲ ਡਿਵੈਲਪਮੈਂਟ ਫੰਡਾਂ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-ਫੇਜ਼ 3, 15ਵੇਂ ਵਿੱਤ ਕਮਿਸ਼ਨ ਦੀਆ ਗ੍ਰਾਂਟਾਂ, ਵਿਕਾਸ ਸਕੀਮਾਂ, ਐਮ.ਪੀ.ਲੈਡ ਪ੍ਰੋਜੈਕਟਾਂ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਚੱਲ ਰਹੇ ਅਤੇ ਸ਼ੁਰੂ ਹੋਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਹ ਹਰ ਮਹੀਨੇ ਸਮੀਖਿਆ ਮੀਟਿੰਗ ਵੀ ਕਰਿਆ ਕਰਨਗੇ ਜਿਸ ਵਿਚ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ। 

ਜ਼ਿਲ੍ਹੇ ਵਿਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾਵੇ ਅਤੇ ਆਉਂਦੇ ਧੁੰਦ-ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਚਿੱਟੀਆਂ ਪੱਟੀਆਂ, ਰੇਡੀਅਮ ਇਸ਼ਾਰੇ, ਰਿਫਲੈਕਟਰ ਆਦਿ ਲਗਾਏ ਜਾਣ। 

ਉਨ੍ਹਾਂ ਕਿਹਾ ਕਿ ਪੁਲ ਬਨਾਉਣ, ਕਲਵਲਟ ਆਦਿ ਲਾਉਣ ਤੋਂ ਇਲਾਵਾ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਕੰਮ ਵਿਚ ਵੀ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਵਿਚ ਬਣ ਰਹੀਆਂ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਦੱਸਿਆ ਗਿਆ ਕਿ ਮੁਕੇਰੀਆਂ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ, ਹਾਜੀਪੁਰ ਵਿਖੇ ਸਬ-ਤਹਿਸੀਲ ਕੰਪਲੈਕਸ ਅਤੇ ਹੁਸ਼ਿਆਰਪੁਰ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਤਿਆਰ ਹੋ ਚੁੱਕੀਆਂ ਹਨ ਜਦਕਿ ਸਰਕਾਰੀ ਡਿਗਰੀ ਕਾਲਜ, ਮੁਖਲਿਆਣਾ ਦਾ ਕਾਰਜ ਜਾਰੀ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਕੰਮਾਂ, ਆਵਾਸ ਯੋਜਨਾ, ਮਗਨਰੇਗਾ ਦੇ ਕੰਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਕਾਰਜਾ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਦੀ ਰਫ਼ਤਾਰ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸੀਵਰੇਜ ਬੋਰਡ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਹੁਸ਼ਿਆਰਪੁਰ, ਗੜਦੀਵਾਲਾ, ਗੜ੍ਹਸ਼ੰਕਰ, ਮਾਹਿਲਪੁਰ, ਤਲਵਾੜਾ ਆਦਿ ਵਿਖੇ ਚੱਲ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ। ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਬਾਰੇ ਦੱਸਿਆ ਗਿਆ ਕਿ ਅਗਸਤ ਮਹੀਨੇ ਤੱਕ ਦੇ ਬਿਨੈਕਾਰਾਂ ਨੂੰ ਜਲਦ ਹੀ ਸਕੀਮ ਤਹਿਤ ਬਣਦੀ ਰਾਸ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। 

ਕੈਬਨਿਟ ਮੰਤਰੀ ਨੇ ਉਦਯੋਗ ਵਿਭਾਗ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਵਿਧਾਇਕਾਂ ਨੇ ਆਪਣੇ ਹਲਕਿਆਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਵੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦਾ ਸੱਦਾ ਦਿੱਤਾ। 

ਇਸ ਮੌਕੇ ਡਿਪਟੀ ਮੇਅਰ ਪ੍ਰਵੀਨ ਸੈਣੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Komal Mittal , DC Hoshiarpur , Deputy Commissioner Hoshiarpur , Hoshiarpur , Ishank Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD