Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐੱਸ. ਏ. ਐੱਸ ਨਗਰ ਵੱਲੋਂ ਸਵੈ-ਇਛੁੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪ੍ਰੇਮ ਮਿੱਤਲ ਨੇ 127 ਵੀ ਵਾਰ ਖ਼ੂਨਦਾਨ ਕੀਤਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Blood Donation Camp,District Red Cross Society

Web Admin

Web Admin

5 Dariya News

ਐੱਸ.ਏ.ਐੱਸ. ਨਗਰ , 27 Nov 2024

Last updated on: Nov 27, 2024, 00:00 IST

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਐੱਸ.ਏ.ਐੱਸ.ਨਗਰ ਵੱਲੋਂ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ ਵਿਖੇ ਅੱਜ ਸਵੈ-ਇਛੁੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਹੋਇਆ ਅਤੇ 16 ਵਿਅਕਤੀਆਂ ਨੇ ਅੰਗਦਾਨ ਰਜਿਸਟ੍ਰੇਸ਼ਨ ਕਰਵਾਈ। ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਇਸ ਮੌਕੇ ਸ਼ਮੂਲੀਅਤ ਕਰਦਿਆਂ ਆਖਿਆ ਕਿ ਖੂਨਦਾਨ ਮਹਾਂਦਾਨ ਅਤੇ ਉੱਤਮ ਦਾਨ ਹੈ, ਜਿਸ ਨਾਲ ਬਹੁਤ  ਸਾਰੀਆਂ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੂਨਦਾਨ ਦੇ ਨਾਲ-ਨਾਲ ਅੰਗਦਾਨ ਪ੍ਰਤੀ ਰਜਿਸਟ੍ਰੇਸ਼ਨ ਲਈ ਵੀ ਉਤਸ਼ਾਹ ਦਿਖਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੂਨਦਾਨ  ਜਿੱਥੇ ਜਿਉਂਦੇ ਵਿਅਕਤੀਆਂ ਦੀ ਜਾਨ ਬਚਾਉਣ, ਪਲਾਜ਼ਮਾ, ਪਲੇਟਲੈਟਸ ਦੀ ਘਾਟ ਪੂਰੀ ਕਰਨ ਦੇ ਕੰਮ ਆਉਂਦਾ ਹੈ, ਉੱਥੇ ਅੰਗਦਾਨ ਬ੍ਰੇਨਡੈਡ ਹੋਣ ਦੀ ਸੂਰਤ ਵਿਚ ਲੋੜਵੰਦ ਨੂੰ ਜਿਉਂਦੇ ਰੱਖਣ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਕੋਲ ਬਹੁਤ ਸਾਰੀਆਂ ਉਦਾਹਰਣਾਂ ਹਨ ਕਿ ਇੱਕ ਵਿਅਕਤੀ ਦੇ ਅੰਗਦਾਨ ਨਾਲ ਹੀ ਕਿੰਨੇ-ਕਿੰਨੇ ਵਿਅਕਤੀਆਂ ਦੀਆਂ ਜਾਨਾਂ ਬਚਾਈਆਂ ਗਈਆਂ ਅਤੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਖੂਨਦਾਨੀਆਂ ਨੂੰ ਬੈਚ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਪੀ.ਜੀ.ਆਈ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵੱਲੋਂ 50 ਬਲੱਡ ਯੂਨਿਟ ਇਕੱਤਰ ਕੀਤੇ ਗਏ ਅਤੇ 16 ਵਿਅਕਤੀਆਂ ਵੱਲੋਂ ਸਰੀਰ ਦਾ ਦਾਨ ਕੀਤਾ ਗਿਆ। ਇਸ ਕੈਂਪ ਵਿੱਚ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਵਲੋਂ 127 ਵੀਂ ਵਾਰ ਖੂਨਦਾਨ ਕਰਨ ਦੇ ਨਾਲ ਨਾਲ ਅੰਗਦਾਨ ਕਰਨ ਲਈ ਰਜਿਸਟ੍ਰੇਸ਼ਨ ਵੀ ਕਰਵਾਈ ਗਈ। 

ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਪਹਿਲੀ ਵਾਰ 18 ਸਾਲ ਦੀ ਉਮਰ ਵਿੱਚ ਖ਼ੂਨ ਦਾਨ ਕੀਤਾ ਸੀ ਅਤੇ ਅੱਜ 52 ਸਾਲ ਦੀ ਉਮਰ ਤੱਕ ਪਹੁੰਚਦੇ-ਪਹੁੰਚਦੇ ਇਹ 127 ਵਾਰ ਤੇ ਪੁੱਜ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹੋਰਨਾਂ ਲਈ ਵੀ ਪ੍ਰੇਰਨਾਸਰੋਤ ਆਖਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਹਰਬੰਸ ਸਿੰਘ ਵੱਲੋਂ ਵੀ ਖੂਨਦਾਨ ਅਤੇ ਅੰਗਦਾਨ ਕੀਤਾ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਜਦੋਂ ਕਿ ਖੂਨਦਾਨ ਕਰਨ ਨਾਲ ਕੋਈ ਕਮਜੋਰੀ ਨਹੀ ਹੁੰਦੀ, ਬਲਕਿ ਹਰ ਇੱਕ ਤੰਦਰੁਸਤ ਵਿਅਕਤੀ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮਦਦ ਦੇ ਨਾਲ-ਨਾਲ ਸਰੀਰ ਨੂੰ ਹੋਰ ਵੀ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨ ਵਰਗਾ ਇੱਕ ਨੇਕ ਕੰਮ ਮਹਾਨ ਸੇਵਾ ਵਿੱਚ ਆਉਦਾ ਹੈ। 

ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋਂ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋ ਹੀ ਉਸਦੀ ਇੱਛਾ ਅਨੁਸਾਰ ਦਾਨ ਕੀਤਾ ਜਾ ਸਕਦਾ ਹੈ। ਇਸ ਕੈਂਪ ਦੌਰਾਨ ਹਰਬੰਸ ਸਿੰਘ ਸਕੱਤਰ ਰੈੱਡ ਕਰਾਸ ਵੱਲੋਂ ਚਲਾਈਆਂ ਜਾ ਰਹੀਆ ਗਤੀ-ਵਿਧੀਆ ਜਿਵੇਂ ਕਿ ਫਸਟ ਏਡ ਟ੍ਰੇਨਿੰਗ, ਪੇਸ਼ੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰ ਸਕੀਮ ਅਤੇ ਆਕਸੀਜਨ ਕੰਨਸਨਟ੍ਰੇਟਰ ਬੈਂਕ ਦੀ ਸਹੂਲਤ ਆਦਿ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। 

ਇਸ ਮੌਕੇ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਅਵੇਤਨੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਵਿਸ਼ਵਾਸ਼ ਫਾਊਂਡੇਸ਼ਨ ਦੇ ਵਲੰਟੀਅਰ ਅਤੇ ਪੀ ਜੀ ਆਈ ਤੋਂ ਡਾਕਟਰਾਂ ਦੀ ਟੀਮ ਵੀ ਮੌਜੂਦ ਰਹੀ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Blood Donation Camp , District Red Cross Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD