Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ - ਸੁੱਖੀ ਬਾਠ

ਹਰਦੀਪ ਕੌਰ ਦੀ ਪਲੇਠੀ ਪੁਸਤਕ 'ਸ਼ਮਸ਼ਾਨ ਘਾਟ ਸੌ ਗਿਆ'ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ

Book, Shamshan Ghat Sau Gaya, Hardeep Kaur, Sukhi Bath, Punjab Bhawan Surrey Canada,Disha Women Fellfare Trust, Chandigarh

Web Admin

Web Admin

5 Dariya News

ਚੰਡੀਗੜ੍ਹ , 28 Nov 2024

Last updated on: Nov 28, 2024, 00:00 IST

ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ। ਅਸੀਂ ਭੁੱਲ ਗਏ ਹਾਂ ਕਿ ਜੱਗ ਰਚਿਆ ਕਿਸਨੇ ਹੈ। ਸਲਾਮ ਹੈ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ , ਜਿਨ੍ਹਾਂ ਸਦਕਾ ਸਮਾਜ ਅੱਗੇ ਵੱਧ ਰਿਹਾ ਹੈ । ਸਾਡੇ ਔਰਤਾਂ ਪ੍ਰਤੀ ਬਹੁਤ ਫਰਜ਼ ਹਨ। ਪ੍ਰੰਤੂ ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿਸ਼ਾ ਵੋਮੈੱਨ ਫੈੱਲਫੇਅਰ ਟਰੱਸਟ (ਰਜਿ.) ਪੰਜਾਬ ਦੇ ਬੈਨਰ ਹੇਠ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਪੱਤਰਕਾਰ ਹਰਦੀਪ ਕੌਰ ਦਾ ਪਲੇਠੇ ਕਹਾਣੀ ਸੰਗ੍ਰਹਿ ’ਸ਼ਮਸ਼ਾਨ ਘਾਟ ਸੌ ਗਿਆ’ ਸਬੰਧੀ ਹੋਏ ਵਿਚਾਰ  ਚਰਚਾ ਸਮਾਗਮ ਵਿੱਚ ਭਾਗ ਲੈਂਦੇ ਹੋਏ ਬਤੌਰ ਮੁੱਖ ਮਹਿਮਾਨ ਪਹੁੰਚੇ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁਖੀ ਬਾਠ ਨੇ ਕੀਤਾ । ਸਮਾਗਮ ਦੀ ਸ਼ੁਰੂਆਤ ਸੁਰਜੀਤ ਸਿੰਘ ਧੀਰ ਸ਼ਬਦ ਦੇ ਆਗਾਜ਼ ਨਾਲ ਕੀਤੀ।

ਹਰਦੀਪ ਕੌਰ ਦੇ ਇਸ ਪਲੇਠੇ ਕਹਾਣੀ ਸੰਗ੍ਰਹਿ ਨੂੰ ਦਿਸ਼ਾ ਟਰਸਟ ਵੱਲੋਂ 25  ਅਕਤੂਬਰ, 2024 ਨੂੰ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਿਲੀਜ਼ ਕੀਤਾ ਗਿਆ ਸੀ। ਜਦੋਂ ਕਿ ਦਿਸ਼ਾ ਟਰੱਸਟ ਵੱਲੋਂ ਪੰਜਾਬ ਵਿਚਲੀਆਂ ਕੁੜੀਆਂ ਨੂੰ ਜਾਗਰੂਕ ਕਰਨ ਲਈ ਕਿਤਾਬ ਤੇ ਮੁੜ ਚਰਚਾ ਰੱਖੀ ਗਈ । ਪ੍ਰੋਗਰਾਮ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ , ਉੱਘੇ ਕਹਾਣੀਕਾਰ ਦੀਪਤੀ ਬਬੂਟਾ, ਸੀਨੀਅਰ ਪੱਤਰਕਾਰ ਤੇ ਵਿਸ਼ਲੇਸ਼ਕ ਜਗਤਾਰ ਭੁੱਲਰ ,ਉੱਘੇ ਸਾਹਿਤਕਾਰ ਬਲਕਾਰ ਸਿੱਧੂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰੀ ਭਰੀ।  

ਬਾਲ ਸਾਹਿਤਕਾਰ ਬਲਜਿੰਦਰ ਕੌਰ ਸ਼ੇਰਗਿੱਲ ਅਤੇ ਦਿਸ਼ਾ ਟਰੱਸਟ ਵੱਲੋਂ ਉਲੀਕੇ ਇਸ ਪ੍ਰੋਗਰਾਮ ਵਿੱਚ ਮੰਚ ਸੰਚਾਲਨ ਐਡਵੋਕੇਟ ਰੁਪਿੰਦਰਪਾਲ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਦੇ ਤੌਰ 'ਤੇ ਬੋਲਦੇ ਹੋਏ ਉਘੇ ਕਹਾਣੀਕਾਰ ਜਸਵੀਰ ਰਾਣਾ ਜੀ ਨੇ ਕਿਹਾ ਕਿ ਹਰਦੀਪ ਦੀਆਂ ਕਹਾਣੀਆਂ ਪੰਜਾਬ ਦੇ ਚੁਬਾਰੇ 'ਤੇ ਚੜ੍ਹ ਕੇ ਹੇਠਾਂ ਦਿਖਦੇ ਪੰਜਾਬ ਦੇ ਉਸ ਦੁਖਾਂਤ ਬਿਰਤਾਂਤ ਨੂੰ ਸਿਰਜਦੀਆਂ ਹਨ, ਜਿੱਥੇ ਸ਼ਮਸ਼ਾਨ ਘਾਟ ਨਜ਼ਰ ਆਉਂਦਾ ਹੈ। 

ਇਹ ਕਹਾਣੀਆਂ ਰਿਸ਼ਤਿਆਂ ਦੀ ਆੜ ਹੇਠ ਲੁਕੇ ਦੋਗਲੇ ਚਿਹਰਿਆਂ ਨੂੰ ਬੇਨਕਾਬ ਕਰਦੀਆਂ ਹਨ। ਸੀਨੀਅਰ ਪੱਤਰਕਾਰ ਜਗਤਾਰ ਭੁੱਲਰ ਨੇ ਕਿਹਾ ਕਿ ਔਰਤਾਂ ਦੀ ਦਿਸ਼ਾ ਤੇ ਦਸ਼ਾ ਸੁਧਾਰਨ ਲਈ ਹਰਦੀਪ ਦੀ ਕਲਮ ਜੋ ਕੰਮ ਕਰ ਰਹੀ ਹੈ , ਉਸ ਤੋਂ ਸਮਾਜ ਨੂੰ ਵੱਡੀਆਂ ਆਸਾਂ ਹਨ। ਪ੍ਰੋਗਰਾਮ ਵਿੱਚ ਹਾਜ਼ਰ ਸਮਾਜ ਸੇਵੀ ਜਗਜੀਤ ਕੌਰ ਕਾਹਲੋਂ ਨੇ ਕਿਹਾ ਕਿ ਹਰਦੀਪ ਦੀਆਂ ਕਹਾਣੀਆਂ ਚਕਾਚੌਂਦ ਦੀ ਜ਼ਿੰਦਗੀ ਤੋਂ ਪ੍ਰਭਾਵਿਤ ਹੋਈਆਂ ਪੰਜਾਬ ਦੀਆਂ ਲੜਕੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। 

ਕਹਾਣੀਕਾਰ ਗੋਵਰਧਨ ਗੱਬੀ ਨੇ ਕਿਹਾ ਕਿ ਹਰਦੀਪ ਦੀਆਂ ਕਹਾਣੀਆਂ ਵਿੱਚ ਜਿੱਥੇ ਇਕ ਆਮ ਸਧਾਰਨ ਔਰਤ ਦਾ ਚਿਤਰਨ ਬਾਖੂਬੀ ਕੀਤਾ ਗਿਆ ਹੈ। ਉਥੇ ਹੀ ਉਸ ਦੇ ਕੋਲ ਗੱਲ ਕਹਿਣ ਨੂੰ ਵਿਸ਼ਿਆਂ ਦਾ ਭੰਡਾਰ ਹੈ।ਗਰਾਮ ਦੇ ਅਖੀਰ ਵਿੱਚ ਲੋਕ ਗਾਇਕਾ ਆਰ ਦੀਪ ਰਮਨ ਭੈਣਾਂ 'ਤੇ ਗੀਤ ਗਾ ਕੇ  ਧੰਨਵਾਦ ਦਾ ਮਤਾ ਪੇਸ਼ ਕੀਤਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਪ੍ਰੋਗਰਾਮ ਸੀਨੀਅਰ ਪੱਤਰਕਾਰ ਵਿੱਚ  ਜੈ ਸਿੰਘ ਛਿੱਬਰ,ਭੁਪਿੰਦਰ ਸਿੰਘ ਪੰਜਾਬੀ ਲੇਖਕ ਸਭਾ ਦੇ ਜਰਨਲ ਸਕੱਤਰ, ਸਾਹਿਤਕਾਰ ਹਰਦੇਵ ਸਿੰਘ ਭੁੱਲਰ, ਅਫਰੀਕਾ ਤੋਂ ਸ੍ਰ ਬਾਜਵਾ , ਸਾਹਿਤਕਾਰ ਰਜਿੰਦਰ ਧੀਮਾਨ , ਗੁਰੂ ਨਾਨਕ ਸੇਵਾ ਦਲ ਤੋਂ ਕਿਰਨਜੀਤ ਕੌਰ , ਦਿਸ਼ਾ ਟਰੱਸਟ ਤੋਂ ਜਨਰਲ ਸਕੱਤਰ ਕੁਲਦੀਪ ਕੌਰ , ਸੁਖਵਿੰਦਰ ਕੌਰ ,ਉਮਾ ਰਾਵਤ , ਮਨਪ੍ਰੀਤ ਕੌਰ , ਸਿਮਰਨਜੀਤ ਸਿੰਘ ਮਾਨ , ਬਲਜੀਤ ਕੌਰ , ਸੋਨੂ ਜਾਂਸਲਾ , ਮਨਪ੍ਰੀਤ ਕੌਰ, ਰਸ਼ਵਿੰਦਰ ਸਿੰਘ, ਜਗਤਾਰ ਸਿੰਘ ਜੋਗ,ਗੁਰਪ੍ਰੀਤ ਸਿੰਘ  ਖੋਖਰ, ਸੁਰਜੀਤ ਸਿੰਘ (ਸੁਰ ਸਾਂਝ ਦੇ ਐਡੀਟਰ), ਪਿਆਰਾ ਸਿੰਘ ਰਾਹੀਂ, ਅਜਾਇਬ ਸਿੰਘ ਔਜਲਾ, ਅਮਰਜੀਤ ਸਿੰਘ (ਰੋਜ਼ਾਨਾ ਸਪੋਕਸਮੈਨ) ਭੁਪਿੰਦਰ ਸਿੰਘ ਭਾਗੋਮਾਜਰਾ, ਸਿੰਕਦਰ ਸਿੰਘ ਅਤੇ ਭਾਰੀ ਗਿਣਤੀ ਵਿੱਚ ਸਾਹਿਤ ਪ੍ਰੇਮੀ ਹਾਜ਼ਰ ਸਨ।

 

Tags: Book , Shamshan Ghat Sau Gaya , Hardeep Kaur , Sukhi Bath , Punjab Bhawan Surrey Canada , Disha Women Fellfare Trust , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD