Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਵਲੋਂ ਨੈਸ਼ਨਲ ਡੀਵਰਮਿੰਗ ਦਿਵਸ ਮਨਾਇਆ

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈੰਡਾਜ਼ੋਲ ਦੀਆਂ ਗੋਲੀਆਂ: ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 28 Nov 2024

Last updated on: Nov 28, 2024, 00:00 IST

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀਵਰਮਿੰਗ ਡੇ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। 

ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖ਼ੇ ਨੈਸ਼ਨਲ ਡੀਵਰਮਿੰਗ ਦਿਵਸ ਮਨਾਇਆ ਅਤੇ ਯੋਗ ਬੱਚਿਆਂ ਨੂੰ ਅਲਬੈੰਡਾਜ਼ੋਲ ਦੀਆਂ ਗੋਲੀਆਂ ਆਪਣੀ ਦੇਖ ਰੇਖ 'ਚ ਖ਼ਵਾਈਆਂ। ਇਸ ਮੌਕੇ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਨੈਸ਼ਨਲ ਡਿਵਰਮਿੰਗ ਡੇ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ। 

ਉਹਨਾ ਦੱਸਿਆ ਕੀ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿਜੀ ਸਕੂਲਾਂ ਦੇ ਵਿੱਚ ਜਾ ਕੇ ਅਧਿਆਪਕਾਂ ਦੀ ਦੇਖਰੇਖ ਹੇਠ ਨੂੰ ਅਲਬੈੰਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ। ਉਹਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ (ਆਰ.ਬੀ.ਐਸ.ਕੇ) ਦੀਆਂ ਟੀਮਾਂ ਵੱਲੋਂ  ਇਸ ਦਿਵਸ ਦਾ ਨਿਰੀਖਣ ਵੱਖ-ਵੱਖ ਬਲਾਕਾਂ ਦੇ ਵਿੱਚ ਕੀਤਾ ਜਾਵੇਗਾ।

 ਉਹਨੂੰ ਕਿਹਾ ਕੀ ਪੇਟ ਦੇ ਕੀੜਿਆਂ ਕਾਰਨ  ਬੱਚਿਆਂ 'ਚ ਖੂਣ ਦੀ ਕਮੀ, ਕੁਪੋਸ਼ਣ, ਮਾਨਸਿਕ ਅਤੇ ਸ਼ਰੀਰਕ ਵਿਕਾਸ 'ਚ ਕਮੀ ਦਾ ਕਾਰਨ ਬਣਦੇ ਹਨ।ਡਾ. ਵਰਿੰਦਰ ਪਾਲ ਕੌਰ  ਨੇ ਕਿਹਾ ਜੇਕਰ ਸਮੇਂ ਸਿਰ ਐਲਬਨਡਾਜ਼ੋਲ ਦੀ ਗੋਲੀ ਬੱਚੇ ਨੂੰ ਦੇ ਦਿਤੀ ਜਾਵੇ ਤਾਂ ਉਸ ਮਾਨਸਿਕ ਅਤੇ ਸ਼ਰੀਰਕ ਵਿਕਾਸ ਨਿਰੰਤਰ ਚੱਲਦਾ ਰਹਿੰਦਾ ਹੈ।

ਉਹਨਾਂ ਕਿਹਾ ਕਿ 1ਤੋਂ 2 ਸਾਲ ਦੇ ਬੱਚੇ ਨੂੰ ਅੱਧੀ ਗੋਲੀ ਦੇਣੀ ਚਾਹੀਦੀ ਹੈ ਅਤੇ 2 ਸਾਲਾਂ ਤੋਂ ਵੱਧ ਉਮਰ ਵਾਲੇ ਬੱਚਿਆਂ ਨੂੰ ਪੂਰੀ ਗੋਲੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਭਾਗ ਦੀ ਆਰ ਬੀ ਐਸ ਕੇ ਟੀਮ ਵੱਲੋਂ ਵੀ ਵੱਖ ਵੱਖ ਸਕੂਲਾਂ 'ਚ ਜਾ ਕੇ ਨੈਸ਼ਨਲ ਡਿਵਰਮਿੰਗ ਡੇਅ ਦਾ ਨਿਰੀਖਣ ਕੀਤਾ ਗਿਆ।

ਉਹਨਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ ਗੋਲੀ ਨਹੀਂ ਖਾ ਪਾਉਣਗੇ  ਤਾਂ ਉਨਾਂ ਨੂੰ ਮਿਤੀ 5 ਦਸੰਬਰ ਨੂੰ ਹੋਣ ਵਾਲੇ ਮੋਪ ਅਪ ਰਾਉਂਡ ਦੌਰਾਨ ਗੋਲੀਆਂ ਖਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਮਾਸ ਮੀਡਿਆ ਵਿੰਗ ਐਂਡ ਫ਼ੀਲਡ ਸਟਾਫ ਵਲੋਂ ਇੱਸ ਦਿਵਸ ਬਾਰੇ ਜਾਗਰੂਕਤਾ ਫੈਲਾਈ ਗਈ ਹੈ ਤਾਂ ਜੋ ਇੱਸ ਦਿਵਸ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਪਤਾ ਚਲ ਸਕੇ ਅਤੇ ਵੱਧ ਵੱਧ ਬੱਚੇ ਇਸ ਦਵਾਈ ਦਾ ਲਾਭ ਲੈ ਸਕਣ।

ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਆਰਬੀਐਸਕੇ ਕੋਆਰਡੀਨੇਟਰ ਰਜਨੀ ਸ਼ਰਮਾ, ਮਲਟੀਪਰਪਜ ਹੈਲਥ ਸੁਪਰਵਾਈਜ਼ਰ ਗੁਰਵਿੰਦਰ ਸਿੰਘ, ਕਾਰਜਕਾਰੀ ਪ੍ਰਿੰਸੀਪਲ ਪ੍ਰਭਜੋਤ ਕੌਰ, ਲੈਕਚਰਾਰ ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ ਪ੍ਰਭਜੀਤ ਕੌਰ ਹਰਗੋਬਿੰਦ ਸਿੰਘ ਆਦਿ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD