Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਜੀ.ਐਨ.ਐਮ. ਸਕੂਲ ਵਿਖੇ ਵਿਦਿਆਰਥੀਆਂ ਨੂੰ ਗੋਲੀ ਖਿਲਾ ਕੇ ਡੀ-ਵਾਰਮਿੰਗ ਡੇਅ ਮਨਾਇਆ

‘‘ਜਿਸ ਘਰ ਸਫਾਈ ਵੱਸੇ, ਉਸ ਘਰ ਤੋਂ ਬਿਮਾਰੀ ਨੱਸੇ"

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 28 Nov 2024

Last updated on: Nov 28, 2024, 00:00 IST

ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ (ਨੈਸ਼ਨਲ ਡੀਵਾਰਮਿੰਗ ਡੇਅ) ਦਾ ਰਸਮੀ ਉਦਘਾਟਨ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਗਾਂਧੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੂੰ ਐਲਬੈਂਡਾਜੋਲ ਦੀ ਗੋਲੀ ਖੁਆ ਕੇ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਆਪਣੀ ਅਤੇ ਆਪਣੇ ਆਸ-ਪਾਸ ਦੀ ਸਫਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ, ਜਿਵੇਂ ਕਿ ਕਿਹਾ ਜਾਂਦਾ ਹੈ ਕਿ ‘‘ਜਿਸ ਘਰ ਸਫਾਈ ਵੱਸੇ, ਉਸ ਘਰ ਤੋਂ ਬਿਮਾਰੀ ਨੱਸੇ" ਅਨੁਸਾਰ ਸਫਾਈ ਰੱਖਣ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। 

ਇਸ ਲਈ ਜ਼ਰੂਰੀ ਹੈ ਕਿ ਅਸੀਂ ਸਾਰਿਆਂ ਨੂੰ ਸਫਾਈ ਰੱਖਣ ਪ੍ਰਤੀ ਜਾਗਰੂਕ ਕਰੀਏ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੰਦਰੁਸਤ ਤੇ ਸਮਰੱਥ ਸਮਾਜ ਦੀ ਸਿਰਜਣਾ ਹਿੱਤ ਜਰੂਰੀ ਹੈ ਕਿ ਸਾਡਾ ਆਉਣ ਵਾਲਾ ਭਵਿੱਖ ਜੋ ਕਿ ਸਾਡੇ ਦੇਸ਼ ਦੇ ਬੱਚੇ ਹਨ, ਨੂੰ ਸਰੀਰਿਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਕੌਮੀ ਡੀ-ਵਾਰਮਿੰਗ ਦਿਵਸ ਤਹਿਤ ਅੱਜ ਪੇਟ ਦੇ ਕੀੜਿਆਂ ਦੇ ਖਾਤਮੇ ਲਈ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਜਾ ਰਹੀ ਹੈ ਅਤੇ 05 ਦਸੰਬਰ 2024 ਦਾ ਮੋਪ-ਅਪ ਡੇਅ ਹੋਵੇਗਾ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਅੱਜ 28 ਨਵੰਬਰ ਨੂੰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ, ਪ੍ਰਾਈਵੇਟ ਸਕੂਲ, ਆਂਗਨਵਾੜੀ ਕੇਂਦਰਾਂ, ਕਾਲਜਾਂ, ਆਈ.ਟੀ.ਆਈ., ਕੋਚਿੰਗ ਕੇਂਦਰਾਂ ਦੇ 01 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਕੌਮੀ ਡੀਵਾਰਮਿੰਗ ਡੇਅ (ਪੇਟ ਦੇ ਕੀੜਿਆਂ ਤੋਂ ਮੁਕਤੀ ਸੰਬੰਧੀ ਦਿਵਸ) ਤਹਿਤ ਐਲਬੈਂਡਾਜੋਲ ਦੀ ਗੋਲੀ ਖੁਆਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸਰੀਰ ਵਿੱਚ ਖੂਨ ਦੀ ਕਮੀ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਕਾਰਨ ਪੇਟ ਵਿੱਚ ਕੀੜਿਆਂ ਦਾ ਹੋਣਾ ਹੋ ਸਕਦਾ ਹੈ, ਇਸ ਤੋਂ ਇਲਾਵਾਂ ਪੇਟ ਵਿੱਚ ਕੀੜਿਆਂ ਦੀ ਇੰਨਫੈਕਸ਼ਨ ਕਾਰਨ ਬੱਚਿਆਂ ਵਿੱਚ ਕੁਪੋਸ਼ਣ, ਭੁੱਖ ਨਾ ਲੱਗਣਾ, ਥਕਾਵਟ ਅਤੇ ਬੇਚੈਨੀ, ਜੀਅ ਮਚਲਾਨਾ, ਉਲਟੀ ਅਤੇ ਦਸਤ ਆਉਣਾ ਹੋ ਸਕਦੇ ਹਨ। ਸਰੀਰ ਵਿੱਚ ਖੂਨ ਦੀ ਕਮੀ ਨਾਲ ਕਾਰਜਕੁਸ਼ਲਤਾ, ਸਰੀਰਕ ਤੇ ਮਾਨਸਿਕ ਵਾਧੇ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਜਾਂਦੀ ਹੈ। 

ਪੇਟ ਵਿੱਚ ਕੀੜੇ ਮਾਰਨ ਦੀ ਦਵਾਈ ਦੇ ਨਾਲ-ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਨਹੁੰ ਸਾਫ ਅਤੇ ਛੋਟੇ ਰੱਖੋ , ਆਸ-ਪਾਸ ਦੀ ਸਫਾਈ ਰੱਖੋ, ਖਾਣੇ ਨੂੰ ਢੱਕ ਕੇ ਰੱਖੋ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖੋ, ਫਲਾਂ ਤੇ ਸਬਜੀਆਂ ਨੂੰ ਸਾਫ ਪਾਣੀ ਨਾਲ ਧੋਵੋ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਕਿਸੇ ਵੀ ਮੈਡੀਕਲ ਸਹਾਇਤਾ ਲਈ ਆਰ.ਬੀ.ਐਸ.ਕੇ. ਦੀਆਂ ਮੋਬਾਈਲ ਟੀਮਾਂ ਡਿਊਟੀ ਤੇ ਹਾਜ਼ਰ ਰਹਿਣਗੀਆਂ। 

ਇਸ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਆਂਗਨਵਾੜੀ ਵਿੱਚ ਪੜ੍ਹਦੀਆਂ ਰਜਿਸਟਰਡ ਕਿਸ਼ੋਰ, ਕਿਸ਼ੋਰੀਆਂ ਨੂੰ ਵੀ ਘਰ ਜਾ ਕੇ ਇਹ ਗੋਲੀ ਜ਼ਰੂਰ ਖਵਾਈ ਜਾਵੇ। ਇਸ ਮੌਕੇ ਰਾਜ ਪੱਧਰ ਤੋਂ ਵਿਸ਼ੇਸ਼ ਰੂਪ ਤੇ ਬਤੌਰ ਮੋਨੀਟਰ ਲਈ ਪਹੁੰਚੇ ਡਾ. ਪ੍ਰਭਲੀਨ ਕੌਰ ਵੱਲੋਂ ਵੀ ਵੱਖ-ਵੱਖ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਵਿੱਚ ਮਨਾਏ ਜਾ ਰਹੇ ਡੀ-ਵਾਰਮਿੰਗ ਡੇਅ ਦਾ ਵੀ ਨਿਰੀਖਣ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਕੂਲ ਸਿਹਤ ਅਫਸਰ ਡਾ. ਜਤਿੰਦਰ ਕੌਰ, ਏ.ਐਮ.ਓ. ਡਾ. ਰਿੰਪਲ ਗਰਗ, ਜ਼ਿਲ੍ਹਾ ਸਿੱਖਿਆ ਤੇ ਸੂਚਨਾ ਅਫਸਰ ਰਾਜ ਰਾਣੀ, ਸਕੂਲ ਪ੍ਰਿੰਸੀਪਲ ਰਵੀ ਸ਼ੰਕਰ ਬਾਂਸਲ, ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ, ਸਕੂਲ ਹੈਲਥ ਕੋਆਰਡੀਨੇਟਰ ਕਿਰਨਦੀਪ ਕੌਰ, ਸਟਾਫ ਨਰਸ ਮਨਦੀਪ ਕੌਰ, ਫਾਰਮਾਸਿਸਟ ਪਰਮਿੰਦਰ ਕੌਰ, ਕੰਪਿਊਟਰ ਓਪਰੇਟਰ ਗੁਰਮਿੰਦਰ ਸਿੰਘ, ਸਕੂਲ ਸਟਾਫ ਤੋਂ ਭਗਤ ਸਿੰਘ ਅਤੇ ਸਕੂਲੀ ਬੱਚੇ ਹਾਜ਼ਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD