Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਸਹਿਕਾਰੀ ਖੰਡ ਮਿੱਲ ਬਟਾਲਾ ਵੱਲੋਂ 1148 ਕਿਸਾਨਾਂ ਦੀ 84 ਲੱਖ ਰੁਪਏ ਦੀ ਪੈਨਲਟੀ ਦੀ ਰਾਸ਼ੀ ਜਾਰੀ

Dr Senu Duggal , Managing Director SUGARFED, MD SUGARFED, Batala

Web Admin

Web Admin

5 Dariya News

ਬਟਾਲਾ , 28 Nov 2024

Last updated on: Nov 28, 2024, 00:00 IST

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਗੰਨਾਂ ਕਾਸ਼ਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਸਹਿਕਾਰੀ ਖੰਡ ਮਿੱਲ ਦੇ 1148 ਕਿਸਾਨਾਂ ਦੀ 84 ਲੱਖ ਰੁਪਏ ਦੀ ਪੈਨਲਟੀ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੇਨੂੰ ਦੁੱਗਲ, ਆਈ.ਏ.ਐਸ ਪ੍ਰਬੰਧਕੀ ਨਿਰਦੇਸ਼ਕ ਸ਼ੂਗਰਫੈੱਡ, ਪੰਜਾਬ ਨੇ ਦੱਸਿਆ ਕਿ  ਸਹਿਕਾਰੀ ਖੰਡ ਮਿੱਲ ਦੇ 1148 ਕਿਸਾਨਾਂ ਦੀ 84 ਲੱਖ ਰੁਪਏ ਦੀ ਪੈਨਲਟੀ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ 5 ਦਸੰਬਰ ਨੂੰ ਸਹਿਕਾਰੀ ਖੰਡ ਮਿੱਲ, ਬਟਾਲਾ ਵਿਖੇ ਗੰਨੇ ਦਾ ਪਿੜਾਈ ਸੀਜ਼ਨ ਸ਼ੁਰੂ ਹੋਵੇਗਾ।

ਅੱਜ ਉਨ੍ਹਾਂ ਵੱਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੇਂ ਲੱਗੇ 3500 ਟੀਸੀਡੀ ਸਮਰੱਥਾ ਦੇ ਪਲਾਟ ( ਵਿੱਚ 14 ਮ੍ਰੇਗਾਵਾਟ ਕੇ-ਜਨਰੇਸ਼ਨ ਪਲਾਟ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲ ਬਟਾਲਾ ਵੱਲੋਂ 1148 ਕਿਸਾਨਾਂ ਨੂੰ ਪਿੜਾਈ ਸੀਜਨ 2023-24 ਦੀ ਗੰਨੇ ਦੀ ਸਪਲਾਈ ਤੇ ਲੱਗੀ 84 ਲੱਖ ਦੀ ਪੈਨਲਟੀ ਕਿਸਾਨਾਂ ਦੇ ਖਾਤਿਆ ਵਿੱਚ ਪਾ ਦਿਤੀ ਗਈ ਹੈ। ਉਹਨਾ ਦੱਸਿਆ ਕਿ ਇਸ ਨਾਲ ਇਲਾਕੇ ਦੇ ਕਿਸਾਨਾ ਦਾ ਮਿੱਲ ਤੇ ਭਰੋਸਾ ਵਧਿਆ ਹੈ।

ਉਹਨਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਹਿਕਾਰੀ ਖੰਡ ਬਟਾਲਾ ਦਾ ਪਹਿਲਾਂ 1500 ਟੀਸੀਡੀ ਦਾ ਪਲਾਟ ਚਲਦਾ ਸੀ ਅਤੇ ਹੁਣ 3500 ਟੀਸੀਡੀ ਸਮਰੱਥਾ ਦਾ ਨਵਾਂ ਪਲਾਟ ਲੱਗ ਚੁੱਕਾ ਹੈ ਜੋ ਕਿ ਮਿਤੀ 5 ਦਸੰਬਰ 2024 ਨੂੰ ਚੱਲਣ ਜਾ ਰਿਹਾ ਹੈ । ਮਿੱਲ ਦਾ ਪਲਾਟ ਆਟੋਮੇਟਡ ਹੈ ਅਤੇ ਇਸ ਸੀਜਨ ਦੋਰਾਂਨ ਰਿਫਾਈਂਡ ਸੂਗਰ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸੀਜਨ ਦੌਰਾਨ ਮਿੱਲ ਦਾ 35.00 ਲੱਖ ਕੁਇੰਟਲ ਗੰਨਾ ਪੀੜਨ ਦਾ ਟੀਚਾ ਹੈ । ਮਿੱਲ ਨੇ ਇਸ ਸਾਲ 3014 ਕਿਸਾਨਾਂ ਦਾ 30.00 ਲੱਖ ਕੁਇੰਟਲ ਗੰਨਾ ਬਾਂਡ ਕੀਤਾ ਹੈ ਅਤੇ ਬਾਕੀ ਗੰਨਾ ਨੇੜਲੀ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਏਰੀਏ ਤੋਂ ਅਲਾਟ ਕਰ਼ਵਾ ਕੇ 35.00 ਲੱਖ ਕੁਇੰਟਲ ਗੰਨਾ ਪੀੜਿਆ ਜਾਵੇਗਾ। ਉਨ੍ਹਾਂ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਪਿੜਾਈ ਸ਼ੀਜਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਵਿਸ਼ਵਾਸ ਦਿਵਾਇਆ ਕਿਸਾਨਾਂ ਦੇ ਗੰਨੇ ਦੀਆਂ ਟਰਾਲੀਆਂ ਦਾ ਖੜੋਤ ਸਮਾ ਘੱਟ ਤੋ ਘੱਟ ਕੀਤਾ ਜਾਵੇਗਾ ਅਤੇ ਟਰਾਲੀਆਂ ਉਸੇ ਦਿਨ ਹੀ ਵਿਹਲੀਆਂ ਕੀਤੀਆ ਜਾਣਗੀਆਂ। ਕਿਸਾਨਾਂ ਦੀਆਂ ਮੁਸਕਲਾਂ ਦੇ ਹੱਲ ਲਈ ਸ੍ਰੀ ਸੁਖਜਿੰਦਰਪਾਲ ਸਿੰਘ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ , ਜਿਨ੍ਹਾਂ ਦਾ ਮੋਬਾਇਲ ਨੰਬਰ 80546-03800 ਹੈ।

 

Tags: Dr Senu Duggal , Managing Director SUGARFED , MD SUGARFED , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD