Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 28 Nov 2024

Last updated on: Nov 28, 2024, 00:00 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ‘ਚ ਰਾਜਨੀਤੀ ‘ਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ‘ਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ‘ਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। 

ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ‘ਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। 

ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ। ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ‘ਚ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। 

ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ‘ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD