Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦਾ ਦੇਹਾਂਤ

ਸਰਦਾਰ ਲਾਲ ਸਿੰਘ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਨੌਰ/ਨਾਭਾ/ਪਟਿਆਲਾ , 28 Nov 2024

Last updated on: Nov 28, 2024, 00:00 IST

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਅੱਜ ਸਵੇਰੇ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸਰਦਾਰ ਲਾਲ ਸਿੰਘ, ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਹ ਆਪਣੀ ਪਤਨੀ ਮਾਤਾ ਭਾਗ ਕੌਰ, ਛੇ ਸਪੁੱਤਰਾਂ ਹਰਦੇਵ ਸਿੰਘ, ਜਸਦੇਵ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਸੁਖਦੇਵ ਸਿੰਘ ਮਾਨ, ਕਪਿਲ ਮਾਨ ਤੇ ਗੁਲਾਬ ਮਾਨ ਸਮੇਤ ਦੋ ਪੁੱਤਰੀਆਂ ਜਸਵਿੰਦਰ ਕੌਰ ਤੇ ਸੁਖਵਿੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।

ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਸਥਿਤ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਗੁਰਦੇਵ ਸਿੰਘ ਦੇਵ ਮਾਨ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਸਰਦਾਰ ਲਾਲ ਸਿੰਘ ਦੇ ਫੁੱਲ ਚੁਗਣ ਦੀ ਰਸਮ 29 ਨਵੰਬਰ ਨੂੰ ਪਿੰਡ ਫਤਿਹਪੁਰ ਰਾਜਪੂਤਾਂ ਦੇ ਸਮਸ਼ਾਨਘਾਟ ਵਿਖੇ ਸਵੇਰੇ 9 ਵਜੇ ਹੋਵੇਗੀ।

ਇਸੇ ਦੌਰਾਨ ਐਸ.ਐਸ.ਪੀ ਪਟਿਆਲਾ ਡਾ. ਨਾਨਕ ਸਿੰਘ, ਏਡੀਸੀ ਇਸ਼ਾ ਸਿੰਗਲ, ਐਸਡੀਐਮ ਨਾਭਾ ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪੇਸ਼ ਚੱਠਾ ਨੇ ਸਰਦਾਰ ਲਾਲ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਪਿਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਐਮ.ਐਲ.ਏ ਮਾਨਸਾ ਵਿਜੇ ਸਿੰਗਲਾ, ਸ. ਹਰਮੀਤ ਸਿੰਘ ਪਠਾਣਮਾਜਰਾ ਦੇ ਧਰਮਪਤਨੀ ਸਿਮਰਨਜੀਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ, ਐਸਪੀ ਰਾਜੇਸ਼ ਛਿੱਬੜ, ਐਸਪੀ ਦਵਿੰਦਰ ਅੱਤਰੀ, ਡੀਐਸਪੀ ਹਰਦੀਪ ਸਿੰਘ ਬੰਡੂਗਰ, ਡੀਐਸਪੀ ਮਨਦੀਪ ਕੌਰ, ਸੁਰਿੰਦਰਪਾਲ ਸ਼ਰਮਾ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਕਾਹਲੋਂ, ਮਨਪ੍ਰੀਤ ਸਿੰਘ, ਹਰਮੀਕ ਸਿੰਘ ਬਾਜਵਾ, ਪਾਖਰ ਸਿੰਘ ਸਹੌਲੀ, ਨਰਿੰਦਰ ਬਾਂਸਲ, ਦੀਪਾ ਰਾਮਗੜ੍ਹ, ਜਗਤਾਰ ਸਿੰਘ ਸੰਧੂ, ਗੌਤਮ ਬਾਤਿਸ਼, ਅਮਰਦੀਪ ਖੰਨਾ, ਵਿਜੇ ਕੁਮਾਰ, ਪੰਕਜ ਪੱਪੂ, ਹਰਸਿਮਰਨ ਸਿੰਘ ਸਾਹਨੀ, ਅਜੇ ਜਿੰਦਲ, ਸੁਰਜੀਤ ਸਿੰਘ ਅਬਲੋਵਾਲ, ਵਿਨੋਦ ਕੁਮਾਰ ਗਰਗ, ਕ੍ਰਿਸ਼ਨ ਮੰਗਲਾ, ਕਰਮਜੀਤ ਸਿੰਘ, ਸੁਖਜਿੰਦਰ ਸਿੰਘ ਟੌਹੜਾ, ਮੇਜਰ ਸਿੰਘ ਟਿਵਾਣਾ, ਦਿਲਬਾਗ ਸਿੰਘ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਕਲਿਆਣ, ਮੇਜਰ ਤੂੰਗਾਂ, ਸਿਮਰਨਜੀਤ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ, ਪਰਗਟ ਸਿੰਘ ਅਗੇਤੀ, ਸਤਪਾਲ ਮਿੱਤਲ, ਤੇਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD