Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਮਲਾ ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਦਾ

ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 28 Nov 2024

Last updated on: Nov 28, 2024, 00:00 IST

ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ  ਮਾਮਲੇ ਦੀ ਤਫਤੀਸ਼ ਕੀਤੀ ਗਈ। ਉਪ ਕਪਤਾਨ ਪੁਲਿਸ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਵਿਅਕਤੀ ਜਿਸ ਦਾ ਨਾਮ ਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰ:10, ਨੇੜੇ ਸਾਇੰਸ ਕਾਲਜ, ਜ਼ਿਲ੍ਹਾ ਜਗਰਓਂ ਦਾ ਰਹਿਣ ਵਾਲ ਹੈ, ਜੋ ਇਸ ਨਸ਼ਾ ਛਡਾਊ ਕੇਂਦਰ ਵਿਖੇ ਇਲਾਜ ਅਧੀਨ ਸੀ, ਇਸਦੇ ਪਰਿਵਾਰ ਬਾਰੇ ਪਤਾ ਕਰਕੇ ਉਨ੍ਹਾ ਨਾਲ ਸਪੰਰਕ ਕੀਤਾ ਗਿਆ ਅਤੇ ਉਸਦੇ ਮਾਮਾ ਤਰਲੋਚਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰ:05, ਮੁੱਹਲਾ ਹਰਦੇਵ ਨਗਰ, ਜ਼ਿਲ੍ਹਾ ਜਗਰਾਓ ਨੇ ਦੱਸਿਆ ਕਿ ਉਸਦਾ ਭਾਣਜਾ ਕਰਮਜੀਤ ਸਿੰਘ ਜੋ ਨਸ਼ੇ ਕਰਨ ਦਾ ਆਦੀ ਹੋ ਚੁੱਕਾ ਸੀ, ਨੂੰ ਮਿਤੀ 12.11.2024 ਨੂੰ ਉਕਤ ਨਸ਼ਾ ਛਡਾਊ ਕੇਂਦਰ ਵਿਖੇ ਦਾਖਲ ਕਰਵਾਇਆ ਸੀ। 

ਮਿਤੀ 27.11.2024 ਦੀ ਰਾਤ ਨੂੰ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਦੇ ਦਲਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਸ਼ੇਰਪੁਰ ਤਖਤੁਵਾਲਾ, ਅਮਨਪ੍ਰੀਤ ਸਿੰਘ ਉਰਫ ਨਿਕੂ ਪੁੱਤਰ ਨਾਮਲੂਮ ਵਾਸੀ ਕੋਕਰੀ ਕਲਾਂ ਅਤੇ ਅੰਕਿਤ ਨਾਗਪਾਲ ਉਰਫ ਸੰਜੂ ਪੁੱਤਰ ਨਾਮਲੂਮ ਵਿਅਕਤੀਆਂ ਵੱਲੋਂ ਆਪਣੇ ਵਹੀਕਲ ਉਪਰ ਸਵਾਰ ਹੋ ਕੇ ਉਹਨਾਂ ਦੇ ਭਾਣਜੇ ਦੀ ਲਾਸ਼ ਲੈ ਕੇ ਉਹਨਾਂ ਦੇ ਘਰ ਆ ਗਏ। ਉਹਨਾਂ ਦੱਸਿਆ ਕਿ ਜਦੋਂ ਉਹਨਾਂ ਲਾਸ਼ ਦੇਖੀ ਤਾਂ ਕਰਮਜੀਤ ਸਿੰਘ ਦੇ ਸਰੀਰ ਤੇ ਬਹੁਤ ਤਸ਼ੱਦਦ ਦੇ ਨਿਸ਼ਾਨ ਸਨ। 

ਜਿਸ ਤੇ ਤਰਲੋਚਨ ਸਿੰਘ ਵੱਲੋ ਨਸ਼ਾ ਛਡਾਊ ਕੇਂਦਰ ਚਲਾ ਰਹੇ ਇਹਨਾਂ ਤਿੰਨਾਂ ਵਿਅਕਤੀਆਂ ਵੱਲੋਂ ਉਸ ਦੇ ਭਾਣਜੇ ਕਰਮਜੀਤ ਸਿੰਘ ਦੀ ਕੁੱਟਮਾਰ ਕਰਕੇ ਉਸਦਾ ਕਤਲ ਕੀਤੇ ਜਾਣ ਦਾ ਖਦਸ਼ਾ ਜਾਹਿਰ ਕੀਤਾ ਗਿਆ, ਜਿਸ ਦੇ ਬਿਆਨਾ ਦੇ ਅਧਾਰ ਤੇ 3 ਵਿਅਕਤੀਆਂ ਦਲਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਸ਼ੇਰਪੁਰ ਤਖਤੁਵਾਲਾ, ਅਮਨਪ੍ਰੀਤ ਸਿੰਘ ਉਰਫ ਨਿਕੂ ਪੁੱਤਰ ਨਾਮਲੂਮ ਵਾਸੀ ਕੋਕਰੀ ਕਲਾਂ ਅਤੇ ਅੰਕਿਤ ਨਾਗਪਾਲ ਉਰਫ ਸੰਜੂ ਪੁੱਤਰ ਨਾਮਲੂਮ ਦੇ ਖਿਲਾਫ ਮੁੱਕਦਮਾ ਦਰਜ ਕੀਤਾ ਗਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਦੋਸ਼ੀਆ ਨੂੰ ਜਲਦ ਤੋ ਜਲਦ ਗ੍ਰਿਫਤਾਰ ਕੀਤਾ ਜਾਵੇਗਾ।  

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD