Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malout

Web Admin

Web Admin

5 Dariya News

ਮਲੋਟ , 28 Nov 2024

Last updated on: Nov 28, 2024, 00:00 IST

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਵਿਕਾਸ ਪ੍ਰੋਜੈਕਟ ਚਲਾਏ ਹੋਏ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਸੁਧਾਰਨ ਲਈ ਅਤੇ ਸ਼ਹਿਰ ਦੇ ਨਿਵਾਸੀਆਂ ਨੂੰ ਬਿਹਤਰ ਅਤੇ ਸੰਪੂਰਣ ਸੀਵਰੇਜ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਲਗਾਤਾਰ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮਲੋਟ ਦੇ ਨਿਵਾਸੀ ਇਹ ਸਮੱਸਿਆ ਕਈ ਸਾਲਾਂ ਤੋਂ ਝੱਲ ਰਹੇ ਸਨ, ਜੋ ਕਿ ਹੁਣ ਇਸ ਪ੍ਰੋਜੈਕਟ ਰਾਹੀਂ ਹੱਲ ਹੋਵੇਗੀ। ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਮਲੋਟ ਸ਼ਹਿਰ ਦੀਆਂ ਪੁਰਾਣੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਨਿਵਾਸੀਆਂ ਦੀ ਜੀਵਨ ਗੁਣਵੱਤਾ ਨੂੰ ਸੁਧਾਰਨ ਲਈ ਇੱਕ ਮਹੱਤਵਪੂਰਨ ਕਦਮ ਹੈ। 

ਇਸ ਸੰਬੰਧ ਵਿੱਚ, ਉਨ੍ਹਾਂ 6 ਕਰੋੜ ਦੀ ਲਾਗਤ ਨਾਲ ਮਲੋਟ ਦੀ ਮੇਨ ਕਾਲੋਨੀ ਰੋਡ ਉਪਰ ਵੱਡੀ ਪਾਈਪਾਂ ਵਾਲਾ ਸੀਵਰੇਜ ਵਿਛਾਏ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਨਾਲ ਪਿੰਕ ਸਿਟੀ ਅਤੇ ਦਸ਼ਮੇਸ਼ ਨਗਰ ਦੇ ਵਸਨੀਕਾਂ ਨੂੰ ਸੀਵਰੇਜ ਬੈਕਫਲੋ ਮੁਸ਼ਕਿਲ ਤੋਂ ਮੁਕੰਮਲ ਤੌਰ 'ਤੇ ਨਿਜਾਤ ਮਿਲ ਜਾਵੇਗੀ।

ਮੰਤਰੀ ਨੇ ਕਿਹਾ ਕਿ ਮਲੋਟ ਵਿੱਚ ਦਾਣਾ ਮੰਡੀ ਡਿਸਪੋਜ਼ਲ ਤੋਂ ਭਗਵਾਨਪੁਰਾ ਤੱਕ ਸੀਵਰੇਜ ਨਿਕਾਸੀ ਲਈ 3100 ਮੀਟਰ ਲੰਬੀ ਰਾਈਜ਼ਿੰਗ ਮੇਨ ਪਾਈਪ ਵੀ ਬਦਲੀ ਜਾ ਰਹੀ ਹੈ। ਇਸ ਨਾਲ ਪੁੱਡਾ ਕਲੋਨੀ, ਸਟਾਰ ਸਿਟੀ ਕਾਲੋਨੀ ਅਤੇ ਸ਼ਹਿਰ ਦੇ 40% ਇਲਾਕੇ ਦੀ ਪਾਣੀ ਨਿਕਾਸੀ ਦੀ ਮੁਸ਼ਕਿਲ ਹੱਲ ਹੋ ਜਾਵੇਗੀ।

ਇਹ ਪ੍ਰਾਜੈਕਟ ਨਾ ਸਿਰਫ਼ ਮਲੋਟ ਦੇ ਨਿਵਾਸੀਆਂ ਲਈ ਬੇਹਤਰ ਸਿਹਤ ਅਤੇ ਸਫਾਈ ਯਕੀਨੀ ਬਣਾਏਗਾ, ਬਲਕਿ ਇਹ ਸਮਾਜਿਕ ਵਿਕਾਸ ਅਤੇ ਆਰਥਿਕ ਵਾਧੇ ਵਿੱਚ ਵੀ ਯੋਗਦਾਨ ਪਾਏਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਵੇਂ ਪਾਈਪਲਾਈਨ ਦਾ ਡਿਜ਼ਾਇਨ ਆਧੁਨਿਕ ਤਕਨੀਕਾਂ ਦੇ ਨਾਲ ਤਿਆਰ ਕੀਤਾ ਗਿਆ ਹੈ, ਜੋ ਲੰਬੇ ਸਮੇਂ ਲਈ ਸਥਿਰਤਾ ਅਤੇ ਦ੍ਰਿੜਤਾ ਨੂੰ ਯਕੀਨੀ ਬਣਾਏਗਾ। 

ਇਸ ਪ੍ਰੋਜੈਕਟ ਦੇ ਅਧੀਨ ਉਚਿਤ ਮਾਨਟਰਿੰਗ ਅਤੇ ਪੂਰੀ ਪਰਖ ਵੀ ਕੀਤੀ ਜਾਵੇਗੀ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਇਹ ਪ੍ਰੋਜੈਕਟ ਸਿਰਫ ਮਲੋਟ ਲਈ ਨਹੀਂ, ਸਗੋਂ ਪੂਰੇ ਪੰਜਾਬ ਲਈ ਵਿਕਾਸ ਦਾ ਇੱਕ ਨਵਾਂ ਮਾਡਲ ਪੇਸ਼ ਕਰੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀਵਰੇਜ ਸੇਵਾਵਾਂ ਤੋਂ ਇਲਾਵਾ, ਸਾਫ ਪਾਣੀ ਦੀ ਸਪਲਾਈ, ਰੋਡ ਨਵੀਨੀਕਰਨ ਅਤੇ ਪਾਰਕਾਂ ਦੀ ਵਿਕਾਸ ਯੋਜਨਾ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD