Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ

ਬੱਚੇ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਲਈ ਲਾਭਦਾਇਕ ਹੈ ਅਲਬੈਂਡਾਜ਼ੋਲ ਦੀ ਖ਼ੁਰਾਕ : ਡਾ. ਅਰਵਿੰਦਪਾਲ ਸਿੰਘ

Health, Civil Surgeon Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ ਨਗਰ , 28 Nov 2024

Last updated on: Nov 28, 2024, 00:00 IST

ਸਿਵਲ ਸਰਜਨ ਡਾ. ਵੰਦਨਾ ਚਿਤਕਾਰਾ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ‘ਕੌਮੀ ਡੀ-ਵਾਰਮਿੰਗ ਦਿਵਸ’ ਮੌਕੇ ਅੱਜ 1 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ/ਕਿਸ਼ੋਰਾਂ ਨੂੰ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਅਤੇ ਸਿਰਪ ਪਿਲਾਇਆ ਗਿਆ। ਸਿਹਤ ਤੇ ਪਰਿਵਾਰ ਭਲਾਈ ਦੀਆਂ ਟੀਮਾਂ ਵਲੋਂ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਵਿਖੇ ਦੌਰਾ ਕਰਕੇ ਮੁਹਿੰਮ ਦਾ ਨਿਰੀਖਣ ਕੀਤਾ। ਛੋਟੇ ਬੱਚਿਆਂ ਨੂੰ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਅਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਜਾ ਰਹੀ ਹੈ। 

ਜਿਹੜੇ ਬੱਚੇ ਗੋਲੀ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਲਈ 5 ਦਸੰਬਰ ਨੂੰ ਵੀ ਮੁਹਿੰਮ ਚਲਾ ਕੇ ਖੁਰਾਕ ਖਵਾਈ ਜਾਵੇਗੀ। ਐਸ.ਐਮ.ਓ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਤੇ ਚਿੜਚਿੜਾਪਣ ਪੈਦਾ ਹੋ ਜਾਂਦਾ ਹੈ, ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। 

ਉਨ੍ਹਾਂ ਦੱਸਿਆ ਕਿ ਛੋਟੇ ਬੱਚਿਆਂ ਦੇ ਮਿੱਟੀ ਖਾਣ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਦੀ ਸਫ਼ਾਈ ਨਾ ਕਰਨ, ਨੰਗੇ ਪੈਰੀਂ ਤੁਰਨ, ਖਾਣ ਵਾਲੀਆਂ ਚੀਜ਼ਾਂ ਦਾ ਸਾਫ਼ ਸੁਥਰਾ ਨਾ ਹੋਣ ਕਾਰਨ ਪੇਟ ਦੇ ਕੀੜੇ ਪੈਦਾ ਹੁੰਦੇ ਹਨ। ਇਸ ਦਵਾਈ ਨਾਲ ਜਿੱਥੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਮਿਲੇਗੀ, ਉਥੇ ਇਹ ਉਨ੍ਹਾਂ ਦੇ ਸਰੀਰਕ ਵਿਕਾਸ ਲਈ ਵੀ ਲਾਭਦਾਇਕ ਹੈ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ, ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। 

ਉਨ੍ਹਾਂ ਦੱਸਿਆ ਕਿ ਹਰੀਆਂ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਖਾਣਾ ਚਾਹੀਦਾ ਹੈ ਅਤੇ ਸਾਫ਼ ਸੁਥਰੇ ਰਹਿਣ, ਨਹੂੰ ਕੱਟ ਕੇ ਰੱਖਣ ਤੇ ਰੋਟੀ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣੇ ਚਾਹੀਦੇ ਹਨ ਅਤੇ ਦੰਦਾਂ ਨਾਲ ਨਹੂੰ ਕੱਟਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਬਾਹਰਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰਨ ਅਤੇ ਘਰ ਦੀਆਂ ਚੀਜ਼ਾਂ ਖਾਣ ਨੂੰ ਹੀ ਤਰਜੀਹ ਦੇਣ ਲਈ ਕਿਹਾ।

ਇਸ ਮੌਕੇ ਡਾ. ਹਰਦੀਪ ਕੌਰ, ਆਰ.ਬੀ.ਐੱਸ.ਕੇ. ਟੀਮ ਦੇ ਡਾ. ਅਮਨਪ੍ਰੀਤ ਕੌਰ, ਡਾ. ਜਸਪ੍ਰੀਤ ਕੌਰ, ਡਾ. ਦਵਿੰਦਰ ਸਿੰਘ ਰੰਧਾਵਾ, ਡਾ. ਹਰਮਨਦੀਪ ਸਿੰਘ, ਫਾਰਮਾਸਿਸਟ ਨਿਤੇਸ਼ ਅੱਤਰੀ, ਸਟਾਫ ਨਰਸ ਰਮਨਦੀਪ ਕੌਰ, ਐਲ.ਐਚ.ਵੀ ਜਸਵੀਰ ਕੌਰ, ਸਕੂਲ ਅਧਿਆਪਕ ਅਤੇ ਆਸ਼ਾ ਵਰਕਰ ਮੌਜੂਦ ਸਨ।

 

Tags: Health , Civil Surgeon Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD