Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ

ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Nov 2024

Last updated on: Nov 28, 2024, 00:00 IST

ਮੋਹਾਲੀ ਸ਼ਹਿਰ ਦੀ ਮੁੱਖ ਸੜ੍ਹਕ ਏਅਰਪੋਰਟ ਰੋਡ ਖਰੜ ਤੋਂ ਏਅਰਪੋਰਟ ਚੌਕ ਨੂੰ ਖੂਬਸੁਰਤ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਗਮਾਡਾ (ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਦੇ ਮੁੱਖ ਪ੍ਰਸ਼ਾਸਕ, ਮੁੱਖ ਇੰਜੀਨੀਅਰ ਅਤੇ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਜ਼ਾਇਜ਼ਾ ਲਿਆ ਗਿਆ। ਉਨ੍ਹਾਂ ਆਇਸਰ ਲਾਇਟ ਪੁਆਇੰਟ ਅਤੇ ਸੀ.ਪੀ.-67 ਮਾਲ ਨਜ਼ਦੀਕ ਲਾਇਟ ਪੁਆਇੰਟ ’ਤੇ ਪੁੱਜ ਕੇ ਉੱਥੇ ਰੋਡ ਦੇ ਨਾਲ ਲੱਗਦੇ ਡਿਵਾਈਡਰ (ਸੈਂਟਰ ਵਰਜ), ਰੋਡ ਸਾਈਡ ਟਾਈਲਾਂ ਅਤੇ ਫੁੱਟਪਾਥ, ਸਲਿੱਪ ਰੋਡ ਸੁਧਾਰ ਅਤੇ ਖੂਬਸੁਰਤੀ/ਹਰਿਆਲੀ ਬਾਰੇ ਗਮਾਡਾ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਚਰਚਾ ਕੀਤੀ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਵੱਲੋਂ  ਮੋਹਾਲੀ ਸ਼ਹਿਰ ਨੂੰ ਨੰਬਰ ਇੱਕ ਅਤੇ ਖੂਬਸੂਰਤ ਸ਼ਹਿਰ ਬਣਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਸਾਂਝਾ ਦੌਰਾ ਉਲੀਕਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਪਹਿਲਾਂ ਹੀ ਇੰਟਰਨੈਸ਼ਨਲ ਏਅਰਪੋਰਟ ਅਤੇ ਅੰਤਰ ਰਾਸ਼ਟਰੀ ਕ੍ਰਿਕਟ ਸਟੇਡੀਅਮ ਵਜੋਂ ਜਾਣਿਆ ਜਾਂਦਾ ਹੈ। 

ਹੁਣ ਇਸ ਸ਼ਹਿਰ ਵਿੱਚ ਏਅਰਪੋਰਟ ਰੋਡ ਵਜੋਂ ਜਾਣੀ ਜਾਂਦੀ ਖਰੜ ਫ਼ਲਾਈਓਵਰ ਤੋਂ ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੱਕ ਜਾਂਦੀ ਸੜ੍ਹਕ ਦੀ ਵੀ ਬੇਹੱਦ ਖੂਬਸੁਰਤ ਢੰਗ ਨਾਲ ਨੁਹਾਰ ਬਦਲੀ ਜਾਵੇਗੀ ਜੋ ਕਿ ਪੂਰੇ ਦੇਸ਼ ਦੀ ਸਭ ਤੋਂ ਵਧੀਆ ਰੋਡ ਹੋਵੇਗੀ। ਉਨ੍ਹਾਂ ਕਿਹਾ ਕਿ ਏਅਰਪੋਰਟ ਰੋਡ ਦੀ ਦਿੱਖ ਨੂੰ ਬਦਲਣ ਅਤੇ ਇੰਨਫਰਾਸਟ੍ਰੱਕਚਰ ਨੂੰ ਅਪਗ੍ਰੇਡ ਕਰਨ ਲਈ ਹੀ ਅੱਜ ਇਹ ਨਿਰੀਖਣ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਗਮਾਡਾ ਅਧਿਕਾਰੀਆਂ ਨਾਲ ਹਵਾਈ ਅੱਡਾ ਸੜ੍ਹਕ ਦੇ ਸੁਧਾਰ ਅਤੇ ਖੂਬਸੁਰਤ ਬਣਾਉਣ ਅਤੇ ਅਪਗ੍ਰੇਡ ਕਰਨ ਲਈ ਵਿਚਾਰ ਚਰਚਾ ਕਰਦਿਆਂ ਯੋਜਨਾ ਬਣਾਉਣ ਦੀ ਹਦਾਇਤ ਕੀਤੀ। ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮੋਹਾਲੀ ਸ਼ਹਿਰ ਨੂੰ ਖੂਬਸੁਰਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਜਿਸ ਵਿੱਚ ਪੈਸੇ ਦੀ ਕੋਈ ਕਮੀ ਵੀ ਨਹੀਂ ਆਉਣ ਦਿੱਤੀ ਜਾਵੇਗੀ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਮੋਨੀਸ਼ ਕੁਮਾਰ ਨੇ ਇਸ ਮੌਕੇ ਦੱਸਿਆ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਮੋਹਾਲੀ ਇਸ ਪ੍ਰਮੁੱਖ ਸੜ੍ਹਕ ’ਤੇ ਆਵਜਾਈ ਨੂੰ ਨਿਰਵਿਘਨ ਤੇ ਸੁਰੱਖਿਅਤ ਬਣਾਉਣ ਲਈ ਅੱਜ ਐਮ ਐਲ ਏ ਕੁਲਵੰਤ ਸਿੰਘ ਦੀ ਪਹਿਲਕਦਮੀ ’ਤੇ ਇਹ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਪੂਰੀ ਰਿਪੋਰਟ ਤਿਆਰ ਕਰਕੇ ਅਗਲੀ ਯੋਜਨਾਬੰਦੀ ਉਲੀਕੀ ਜਾਵੇਗੀ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD