Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

Aashika Jain, DC Mohali, Deputy Commissioner Mohali, Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਐੱਸ.ਏ.ਐੱਸ. ਨਗਰ , 28 Nov 2024

Last updated on: Nov 28, 2024, 00:00 IST

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ 'ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ' ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ ਕੀਤੀ ਗਈ। 

ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐੱਸ.) ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਯੋਗ ਰਾਜ (ਮੁਖੀ, ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਵੱਲੋਂ ਕੀਤੀ ਗਈ। ਸਮਾਗਮ ਦੇ ਪ੍ਰਮੁੱਖ ਬੁਲਾਰੇ ਉੱਘੇ ਨਾਟਕਕਾਰ ਅਤੇ ਫ਼ਿਲਮ ਲੇਖਕ ਪ੍ਰੋ. ਪਾਲੀ ਭੁਪਿੰਦਰ ਸਿੰਘ ਸਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਮਿਤੋਜ ਮਾਨ (ਫ਼ਿਲਮ ਅਭਿਨੇਤਾ, ਡਾਇਰੈਕਟਰ ਅਤੇ ਲੇਖਕ) ਸ਼ਾਮਲ ਹੋਏ।

ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਮੁੱਖ ਮਹਿਮਾਨ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸ੍ਰੋਤਿਆਂ ਦੇ ਸਨਮੁੱਖ ਹੁੰਦਿਆਂ ਆਖਿਆ ਗਿਆ ਕਿ ਸਿਨੇਮਾ, ਸਾਹਿਤ ਅਤੇ ਭਾਸ਼ਾ ਤਿੰਨੋ ਸਮਾਜ ਦੇ ਅਨਿੱਖੜਵੇ ਅੰਗ ਹਨ। 

ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਪੰਜਾਬੀ ਭਾਸ਼ਾ ਦੀ ਸ਼ੁੱਧ ਵਰਤੋਂ ਕਰਦੇ ਹੋਏ ਇਸ ਨੂੰ ਹੋਰ ਪ੍ਰਫੁਲਿਤ ਕਰੀਏ। ਪੰਜਾਬੀ ਸਿਨੇਮੇ ਰਾਹੀਂ ਪੰਜਾਬੀ ਭਾਸ਼ਾ ਦਾ ਗਲੋਬਲੀ ਚਰਿੱਤਰ ਹੋਰ ਵਧੇਰੇ ਨਿੱਖਰ ਰਿਹਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਸੱਭਿਆਚਾਰ ਅਤੇ ਸਿਨੇਮੇ ਨੂੰ ਇੱਕ ਸਾਂਝੇ ਮੰਚ ਰਾਹੀਂ ਪ੍ਰਫੁਲਿਤ ਕਰਨ ਲਈ ਪਹਿਲ ਦੇ ਅਧਾਰ ’ਤੇ ਨੀਤੀਆਂ ਤਿਆਰ ਕਰੇਗੀ ਅਤੇ ਮਾਤ ਭਾਸ਼ਾ ਪੰਜਾਬੀ ਦਾ ਝੰਡਾ ਬੁਲੰਦ ਰੱਖਣ ਲਈ ਸਦਾ ਵਚਨਬੱਧ ਰਹੇਗੀ। 

ਪ੍ਰੋ. ਯੋਗ ਰਾਜ ਨੇ ਪ੍ਰਧਾਨਗੀ ਭਾਸ਼ਣ ਵਿਚ ਆਖਿਆ ਕਿ ਪੰਜਾਬੀ ਭਾਸ਼ਾ ਅਤੇ ਸਿਨੇਮਾ ਅੰਤਰ ਸੰਬੰਧਿਤ ਹਨ। ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਸਮਾਜਿਕ ਪੱਧਰ ’ਤੇ ਜਿਹੜੀਆਂ ਵਿਧੀਆਂ ਵਰਤੀਆਂ ਜਾਂਦੀਆਂ ਹਨ ਉਨ੍ਹਾਂ ਵਿੱਚੋਂ ਸਿਨੇਮੇ ਦੀ ਅਹਿਮ ਭੂਮਿਕਾ ਹੈ ਕਿਉਂਕਿ ਸਿਨਮੇ ਦੀ ਪਹੁੰਚ ਹਰ ਬਾਸ਼ਿੰਦੇ ਤੱਕ ਹੁੰਦੀ ਹੈ। ਇਸ ਲਈ ਭਾਸ਼ਾ ਅਤੇ ਨਰੋਏ ਸੱਭਿਆਚਾਰ ਨੂੰ ਸਿਨੇਮੇ ਜ਼ਰੀਏ ਸਹਿਜੇ ਹੀ ਪ੍ਰਫੁਲਿਤ ਕੀਤਾ ਜਾ ਸਕਦਾ ਹੈ। 

ਸਮਾਗਮ ਦੇ ਪ੍ਰਮੁੱਖ ਬੁਲਾਰੇ ਪ੍ਰੋ. ਪਾਲੀ ਭੁਪਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਅਜੋਕੇ ਸੋਸ਼ਲ ਮੀਡੀਆ ਅਤੇ ਮਸ਼ੀਨੀ ਬੁੱਧੀਮਾਨਤਾ ਅਤੇ ਨੈੱਟਫਲਿੱਕਸ ਦੇ ਦੌਰ ਵਿੱਚ ਪੰਜਾਬੀ ਭਾਸ਼ਾ ਨੂੰ ਕਈ ਚੁਣੌਤੀਆਂ ਦਰਪੇਸ਼ ਹਨ ਅਤੇ ਸਭ ਤੋਂ ਵੱਡੀ ਚੁਣੌਤੀ ਪੰਜਾਬੀ ਬੰਦੇ ਦੀ ਆਪਣੇ ਸਿਨੇਮੇ, ਸਾਹਿਤ, ਕਲਾ ਅਤੇ ਭਾਸ਼ਾ ਪ੍ਰਤੀ ਅਣਗਹਿਲੀ ਹੈ। ਪੰਜਾਬੀ ਭਾਸ਼ਾ ਲਈ ਸਾਡੇ ਅੰਦਰ ਬੈਠੀ ਹੀਣ ਭਾਵਨਾ ਨਾਲ਼ ਅਸੀਂ ਪੰਜਾਬੀ ਸਿਨੇਮੇ ਨੂੰ ਦੱਖਣੀ ਸਿਨੇਮੇ ਵਾਂਗ ਵਿਸ਼ਵ ਪੱਧਰ ਦੇ ਮੁਕਾਮ ’ਤੇ ਨਹੀਂ ਲੈ ਕੇ ਜਾ ਸਕਦੇ। 

ਵਿਸ਼ੇਸ਼ ਮਹਿਮਾਨ ਅਮਿਤੋਜ ਮਾਨ ਵੱਲੋਂ ਆਖਿਆ ਗਿਆ ਕਿ ਅੱਜ ਦੇ ਸਮੇਂ ਵਿੱਚ ਸਿਨੇਮਾ ਸਭ ਤੋਂ ਵੱਡਾ ਹਥਿਆਰ ਹੈ। ਜੇ ਇਸ ਦਾ ਸਦਉਪਯੋਗ ਕੀਤਾ ਜਾਵੇ ਤਾਂ ਯੁੱਗ ਬਦਲਿਆ ਜਾ ਸਕਦਾ ਹੈ। ਇਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਨੌਜਵਾਨ ਵਰਗ ਦੀ ਹੈ ਕਿਉਂਕਿ ਫ਼ਿਲਮਾਂ ਦੇ ਸੰਵਾਦ ਅਤੇ ਗੀਤ ਨੌਜਵਾਨੀ ਦਾ ਤਕੀਆ-ਕਲਾਮ ਬਣਦੇ ਹਨ। ਇਸ ਲਈ ਉਨ੍ਹਾਂ ਨੂੰ ਚੰਗੇ ਸਿਨੇਮੇ ਨੂੰ ਪ੍ਰਮੋਟ ਕਰਨਾ ਚਾਹੀਦਾ ਹੈ। ਚੰਗਾ ਸਿਨੇਮਾ ਕਿਸੇ ਖਿੱਤੇ ਦੀ ਭਾਸ਼ਾ, ਸਾਹਿਤ, ਸੱਭਿਆਚਾਰ ਦੀ ਤਸਵੀਰਕਸ਼ੀ ਕਰਨ ਦੇ ਨਾਲ਼-ਨਾਲ਼ ਉਸ ਨੂੰ ਪ੍ਰਭਾਵਿਤ ਵੀ ਕਰਦਾ ਹੈ।  

ਇਸ ਸਮਾਗਮ ਮੌਕੇ ਡਾ. ਰਵਿੰਦਰ ਸਿੰਘ ਧਾਲੀਵਾਲ, ਕਾਬਲ ਸਿੰਘ, ਜਪਨੀਤ ਕੌਰ ਗਰਿਮਾ ਕੁਮਾਰੀ, ਨਰਿੰਦਰ ਸਿੰਘ, ਗੁਰਸੇਵਕ ਸਿੰਘ, ਤੇਜਿੰਦਰਪਾਲ ਕੌਰ, ਨਿਮਰਤਾਜੀਤ ਕੌਰ, ਦਲਵੀਰ ਸਿੰਘ, ਕਰਮਨਦੀਪ ਕੌਰ, ਪੱਲਵੀ ਭਾਰਦਵਾਜ, ਪ੍ਰਿਯੰਕਾ ਸੈਣੀ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ,ਬਲਦੇਵ ਸਿੰਘ ਅਤੇ ਮਨਜੀਤ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। 

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਸਮੂਹ ਪ੍ਰਧਾਨਗੀ ਮੰਡਲ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਵਿੱਚ ਪਹੁੰਚਣ ਲਈ ਸਮੂਹ ਸ੍ਰੋਤਿਆਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਸੁਖਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Aashika Jain , DC Mohali , Deputy Commissioner Mohali , Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD