Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਅਮਰਪ੍ਰੀਤ ਕੌਰ ਸੰਧੂ ਨੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 28 Nov 2024

Last updated on: Nov 28, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ।

ਇਹ ਜਾਣਕਾਰੀ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਪ੍ਰੋਜੈਕਟ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਨਿਰੀਖਣ ਕਰਨ ਦਾ ਉਦੇਸ਼ ਬਣੇ ਰਹੇ ਮੈਗਾ ਪ੍ਰੋਜੈਕਟ ਦੀ ਤਾਜਾ ਸਥਿਤੀ ਦਾ ਜਾਇਜਾ ਲੈਣਾ ਸੀ ਤਾਂ ਜੋ ਪ੍ਰੋਜ਼ੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਲੋਕ ਸਮਰਪਿਤ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਬਣਨ ਨਾਲ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮੁਹਈਆ ਹੋਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਮੁਹਈਆ ਕਰਵਾਉਣ ਲਈ ਮੈਗਾ ਪ੍ਰੋਜੈਕਟ ਉਲੀਕ ਰਹੀ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ   ਸਿਹਤ ਪ੍ਰਤੀ ਬੇਹਦ ਚਿੰਤਿਤ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਪੀਣ ਦੀ ਸਪਲਾਈ ਲਈ ਪਾਣੀ ਗੰਗ ਕਨਾਲ ਤੋਂ ਲਿਆ ਜਾਵੇਗਾ। 

ਇੱਥੇ ਪਾਣੀ ਨੂੰ ਸਾਫ ਕਰਕੇ ਅੱਗੋਂ ਪੂਰੇ ਇਲਾਕੇ ਦੇ ਪਿੰਡਾਂ ਤੱਕ ਪਾਈਪਾਂ ਰਾਹੀਂ ਸਪਲਾਈ ਕੀਤਾ ਜਾਵੇਗਾ। ਉਹਨਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਾਲੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਜਲਦ ਤੋ ਜਲਦ ਨੇਪਰੇ ਚਾੜਿਆ ਜਾਵੇ ਤਾਂ ਜੋ ਸਬੰਧਤ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਇਸ ਮੁਸ਼ਕਲ ਤੋਂ ਬਾਹਰ ਕਢਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਤੋਂ ਅਬੋਹਰ,  ਖੁਈਆਂ ਸਰਵਰ, ਅਰਨੀਵਾਲਾ ਅਤੇ ਫਾਜ਼ਿਲਕਾ ਦੇ ਪਿੰਡਾਂ ਤੇ ਢਾਣੀਆਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। 

ਵਾਟਰ ਟਰੀਟਮੈਂਟ ਪਲਾਂਟ ਦਾ ਕਾਫੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਕਾਇਆ ਰਹਿੰਦੇ ਕੰਮ ਨੂੰ ਵੀ ਜਲਦ ਪੂਰਾ ਕਰਨ ਸਬੰਧੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਆਕਸੀਜਨ ਵਾਟਰ ਐਂਡ ਸੈਨੀਟੇਸ਼ਨ ਅਤੇ ਸੰਬੰਧਤ ਐਲ.ਐਨ.ਟੀ ਕੰਪਨੀ ਦੇ ਅਧਿਕਾਰੀ ਨਾਲ ਮੌਜੂਦ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD