Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ

ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

Raghav Chadha, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਨਵੀਂ ਦਿੱਲੀ , 28 Nov 2024

Last updated on: Nov 28, 2024, 00:00 IST

"ਭਾਰਤ ਦਾ ਅੰਨਦਾਤਾ" ਵਜੋਂ ਜਾਣਿਆ ਜਾਂਦਾ ਪੰਜਾਬ ਅੱਜ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸ ਮੁੱਦੇ ਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਹੀ ਨਹੀਂ ਸਗੋਂ ਸਮੁੱਚੇ ਸਮਾਜ ਨੂੰ ਪ੍ਰਭਾਵਿਤ ਕੀਤਾ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਕੁਝ ਅਹਿਮ ਸਵਾਲ ਪੁੱਛੇ। ਉਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਅਤੇ ਸੂਬੇ ਦੇ ਨੌਜਵਾਨਾਂ ’ਤੇ ਇਸ ਦੇ ਮਾੜੇ ਪ੍ਰਭਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। 

ਇਸ ਮੁੱਦੇ ਨੂੰ ਕੌਮੀ ਤਰਜੀਹ ਮੰਨਦਿਆਂ ਚੱਢਾ ਨੇ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ। ਰਾਘਵ ਚੱਢਾ ਨੇ ਪੰਜਾਬ ਦੀ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਸਵਾਲ ਉਠਾਏ ਅਤੇ ਸਰਕਾਰ ਤੋਂ ਜਵਾਬ ਮੰਗਿਆ ਕਿ ਪਿਛਲੇ ਦਿਨੀਂ ਪੰਜਾਬ 'ਚ ਨਸ਼ੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਕੀ ਕਦਮ ਚੁੱਕੇ ਹਨ। 

ਉਨ੍ਹਾਂ ਇਹ ਵੀ ਪੁੱਛਿਆ ਕਿ ਪੰਜਾਬ ਵਿੱਚ ਐਨਸੀਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਨਵੇਂ ਦਫ਼ਤਰ ਖੋਲ੍ਹਣ ਦੀ ਯੋਜਨਾ ਕਦੋਂ ਤੱਕ ਮੁਕੰਮਲ ਹੋਵੇਗੀ ਅਤੇ ਕੀ ਕੇਂਦਰ ਅਤੇ ਸੂਬਾ ਪੁਲੀਸ ਦਰਮਿਆਨ ਤਾਲਮੇਲ ਵਧਾਉਣ ਲਈ ਕੋਈ ਠੋਸ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ, ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਦੇ ਪ੍ਰਭਾਵਾਂ ਦਾ ਅਧਿਐਨ ਕੀਤਾ ਹੈ ਅਤੇ ਇਸ ਦੇ ਨਤੀਜੇ ਵਜੋਂ ਨੌਜਵਾਨਾਂ 'ਤੇ ਕੀ ਪ੍ਰਭਾਵ ਪਿਆ ਹੈ।

ਸਰਕਾਰ ਨੇ ਦਿੱਤਾ ਗੋਲਮੋਲ ਜਵਾਬ 

ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਘਵ ਚੱਢਾ ਦੇ ਸਵਾਲਾਂ ਦੇ ਜਵਾਬ ਦਿੱਤੇ, ਪਰ ਉਨ੍ਹਾਂ ਦੇ ਜ਼ਿਆਦਾਤਰ ਜਵਾਬ ਗੋਲਮਾਲ ਸਨ। ਕੇਂਦਰ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੁੱਕੇ ਕੁਝ ਕਦਮਾਂ ਬਾਰੇ ਜਾਣਕਾਰੀ ਦਿੱਤੀ, ਜਿਵੇਂ ਕਿ ਐਨਸੀਬੀ ਦਫ਼ਤਰਾਂ ਦਾ ਵਿਸਤਾਰ, ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ। ਪਰ ਇਨ੍ਹਾਂ ਉਪਰਾਲਿਆਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਕਿੰਨਾ ਕਾਬੂ ਕੀਤਾ ਗਿਆ ਹੈ, ਇਸ ਬਾਰੇ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ।

ਇਸ ਦੇ ਨਾਲ ਹੀ ਇਸ ਗੱਲ ਦੀ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਹਾਲ ਹੀ ਵਿੱਚ ਨਸ਼ੇ ਕਾਰਨ ਹੋਈਆਂ ਮੌਤਾਂ 'ਤੇ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ। ਸਰਕਾਰ ਨੇ ਇਹ ਵੀ ਕਿਹਾ ਕਿ ਡਾਰਕਨੈੱਟ ਅਤੇ ਕ੍ਰਿਪਟੋਕਰੰਸੀ 'ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਈ ਗਈ ਹੈ, ਪਰ ਕੀ ਇਹ ਉਪਾਅ ਅਸਲ ਵਿੱਚ ਡਰੱਗ ਸੰਕਟ 'ਤੇ ਕਾਬੂ ਪਾਉਣਗੇ, ਇਹ ਸਪਸ਼ਟ ਨਹੀਂ ਹੈ।

ਸਰਕਾਰ ਦਾ ਜਵਾਬ ਨਾਕਾਫ਼ੀ: ਕੀ ਕੇਂਦਰ ਗੰਭੀਰ ਹੈ?

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਰਕਾਰ ਦੇ ਜਵਾਬ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਪ੍ਰਤੀ ਕੇਂਦਰ ਸਰਕਾਰ ਦੀ ਪਹੁੰਚ ਨਾਕਾਫ਼ੀ ਅਤੇ ਟਾਲ-ਮਟੋਲ ਵਾਲੀ ਹੈ। ਏਜੰਸੀਆਂ ਨੂੰ ਵਧੇਰੇ ਸ਼ਕਤੀਆਂ ਦੇਣ ਅਤੇ ਨਸ਼ਿਆਂ ਦੀ ਤਸਕਰੀ ਨੂੰ ਕਾਬੂ ਕਰਨ ਲਈ ਨਵੀਆਂ ਟਾਸਕ ਫੋਰਸਾਂ ਬਣਾਉਣ ਦੇ ਐਲਾਨ ਕੀਤੇ ਗਏ ਪਰ ਇਹ ਸਭ ਕੁਝ ਸਿਰਫ਼ ਕਾਗਜ਼ਾਂ 'ਤੇ ਬਿਆਨਬਾਜ਼ੀ ਤੱਕ ਹੀ ਸੀਮਤ ਰਿਹਾ। ਸਰਕਾਰ ਨੇ ਪੰਜਾਬ ਦੇ ਸੰਦਰਭ ਵਿੱਚ ਕੀਤੇ ਸਰਵੇਖਣ ਦੇ ਅੰਕੜੇ ਸਾਂਝੇ ਕੀਤੇ ਪਰ ਕੀ ਇਨ੍ਹਾਂ ਅੰਕੜਿਆਂ ਦੇ ਆਧਾਰ 'ਤੇ ਕੋਈ ਠੋਸ ਯੋਜਨਾ ਬਣਾਈ ਗਈ ਹੈ? ਇਨ੍ਹਾਂ ਸਵਾਲਾਂ ਦੇ ਜਵਾਬ ਦੇਣਾ ਅਜੇ ਬਾਕੀ ਹੈ।

ਰਾਘਵ ਚੱਢਾ ਦੀ ਅਪੀਲ: ਨਸ਼ਿਆਂ ਵਿਰੁੱਧ ਇਕ ਮਿਸ਼ਨ ਵਜੋਂ ਕੰਮ ਕਰਨ

ਰਾਘਵ ਚੱਢਾ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਅਮਨ-ਕਾਨੂੰਨ ਦਾ ਹੀ ਨਹੀਂ ਸਗੋਂ ਸਮਾਜਿਕ ਸਮੱਸਿਆ ਵੀ ਦੱਸਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਗਜ਼ੀ ਕਾਰਵਾਈਆਂ ਅਤੇ ਅੰਕੜਿਆਂ ਤੱਕ ਹੀ ਸੀਮਤ ਨਾ ਰਹੇ, ਸਗੋਂ ਇਸ ਨੂੰ ਕੌਮੀ ਮਿਸ਼ਨ ਵਾਂਗ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਸਮਝ ਕੇ ਨਿਭਾਇਆ ਜਾਵੇ। ਉਨ੍ਹਾਂ ਕਿਹਾ, “ਨਸ਼ਾ ਸਿਰਫ਼ ਇੱਕ ਵਿਅਕਤੀ ਜਾਂ ਪਰਿਵਾਰ ਨੂੰ ਹੀ ਨਹੀਂ, ਸਗੋਂ ਸਮੁੱਚੇ ਸਮਾਜ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਇਸ ਨੂੰ ਰੋਕਣ ਲਈ ਸਾਨੂੰ ਸਮਾਜਿਕ, ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਸਮਰਪਿਤ ਯਤਨ ਕਰਨੇ ਪੈਣਗੇ।'' ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਨੂੰ ਪਹਿਲ ਦੇਣ ਅਤੇ ਇਸ ਨੂੰ ਸਿਰਫ਼ ਅੰਕੜਿਆਂ ਤੱਕ ਸੀਮਤ ਨਾ ਰੱਖਣ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 'ਚ ਹਰ ਰੋਜ਼ ਕਿਸੇ ਨਾ ਕਿਸੇ ਦੇ ਘਰ ਤਬਾਹ ਹੋ ਰਹੇ ਹਨ, ਇਹ ਸਮੱਸਿਆ ਕਿਸੇ ਇਕ ਵਿਅਕਤੀ ਦੀ ਨਹੀਂ ਬਲਿਕ ਇਹ ਪੂਰੇ ਸਮਾਜ ਦੀ ਸਮੱਸਿਆ ਹੈ, ਸਾਨੂੰ ਮਿਲ ਕੇ ਇਸ ਨੂੰ ਖਤਮ ਕਰਨਾ ਹੋਵੇਗਾ। 

ਪੰਜਾਬ ਕਦੇ ਕਿਸੇ ਸਮੇਂ ਹਰੀ ਕ੍ਰਾਂਤੀ ਦਾ ਪ੍ਰਤੀਕ ਸੀ, ਅੱਜ ਇਹ ਨਸ਼ੇ ਦੀ ਮਹਾਮਾਰੀ ਦਾ ਸ਼ਿਕਾਰ ਹੈ। ਇਹ ਸਿਰਫ਼ ਪੰਜਾਬ ਦਾ ਮਸਲਾ ਨਹੀਂ ਹੈ। ਸਗੋਂ ਇਸ ਨਾਲ ਪੂਰੇ ਦੇਸ਼ ਦਾ ਭਵਿੱਖ ਜੁੜਿਆ ਹੋਇਆ ਹੈ।

ਸਮੁੱਚੇ ਸਮਾਜ ਦੀ ਜ਼ਿੰਮੇਵਾਰੀ 

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, "ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਸਿਰਫ਼ ਸਰਕਾਰ ਦਾ ਹੀ ਫਰਜ਼ ਨਹੀਂ ਸਗੋਂ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਹੈ। ਸਾਨੂੰ ਇਸ ਲੜਾਈ ਨੂੰ ਇੱਕ ਮਿਸ਼ਨ ਵਾਂਗ ਦੇਖਣਾ ਪਵੇਗਾ ਅਤੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਪਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਹੈ। ਨਸ਼ਾ ਨਾ ਸਿਰਫ਼ ਉਨ੍ਹਾਂ ਦੀ ਸਿਹਤ 'ਤੇ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ 'ਤੇ ਵੀ ਮਾੜਾ ਪ੍ਰਭਾਵ ਪਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਹਮੇਸ਼ਾ ਹੀ ਪੰਜਾਬ ਨੂੰ ਲੈ ਕੇ ਫਿਕਰਮੰਦ ਰਹਿੰਦੇ ਹਨ। ਉਹ ਲਗਾਤਾਰ ਪੰਜਾਬ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਪਾਰਲੀਮੈਂਟ ਵਿੱਚ ਬੜੇ ਹੀ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ ਹਨ। ਇਸੇ ਸਰਦ ਰੁੱਤ ਸੈਸ਼ਨ ਵਿੱਚ ਹੀ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਤੱਕ ਹਵਾਈ ਸੰਪਰਕ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਸਵਾਲ ਪੁੱਛਿਆ ਸੀ। ਜਿਸ ਦਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਲਿਖਤੀ ਜਵਾਬ ਦਿੱਤਾ ਸੀ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD