Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰ ਸਾਲ ਇਕ ਕਰੋੜ ਬੂਟਾ ਲਗਾਉਣ ਦਾ ਚੁੱਕਿਆ ਬੀੜਾ, ਡਵੀਜ਼ਨਲ ਕਮਿਸ਼ਨਰ ਨੇ ਸ਼ੁਰੂਆਤ ਕਰਕੇ ਕੀਤੀ ਸ਼ਲਾਘਾ

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ : ਸੱਭਰਵਾਲ

Pradeep Kumar Sabharwal, Divisional Commissioner Jalandhar, Jalandhar

Web Admin

Web Admin

5 Dariya News

ਜਲੰਧਰ , 28 Nov 2024

Last updated on: Nov 28, 2024, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਡਵੀਜ਼ਨਲ ਕਮਿਸ਼ਨਰ ਕੰਪਲੈਕਸ ਵਿਖੇ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ਼ ਇੰਡੀਆ ਵਲੋਂ ਹਰ ਸਾਲ ਇਕ ਕਰੋੜ ਬੂਟੇ ਲਗਾਉਣ ਦਾ ਬੀੜਾ ਚੁੱਕਿਆ ਗਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। 

ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਸੰਸਥਾ ਵਲੋਂ ਆਪਣੇ ਵਾਤਾਵਰਣ ਪ੍ਰੇਮੀ ਯੂਨਿਟ ਰਾਹੀਂ ਪੰਜਾਬ ਦੇ ਹਰ ਪਿੰਡ ਨੂੰ 1300 ਅਤੇ ਸ਼ਹਿਰ ਨੂੰ 2000 ਬੂਟਾ ਦਿੱਤਾ ਜਾਵੇਗਾ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਧਰਤੀ, ਪਾਣੀ ਅਤੇ ਹਵਾ ਨੂੰ ਸਭ ਤੋਂ ਉਤੱਮ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਗੁਰੂ ਸਾਹਿਬ ਦੇ ਸਿਧਾਂਤਾ ’ਤੇ ਚੱਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ ਅਤੇ ਉਹਨਾਂ ਦੀ ਸੰਭਾਲ ਵੀ ਕਰੀਏ। 

ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਫ਼ਲਦਾਰ, ਫੁੱਲਦਾਰ, ਛਾਂਦਾਰ ਅਤੇ ਮੈਡੀਕੇਟਿਡ ਬੂਟਿਆਂ ਤੋਂ ਇਲਾਵਾ ਮੌਸਮੀ ਸਬਜ਼ੀਆਂ ਦੇ ਬੀਜ ਅਤੇ ਜੈਵਿਕ ਖਾਦ ਦੁਆਰਾ ਤਿਆਰ ਕੀਤੀਆਂ ਟਰੇਆਂ ਵਾਲੀਆਂ ਸਬਜ਼ੀਆਂ ਦੀਆਂ ਵੇਲਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਸ੍ਰੀ ਸੱਭਰਵਾਲ ਨੇ ਕਿਹਾ ਕਿ ਸੰਸਥਾ ਵਲੋਂ ਧਾਰਮਿਕ ਸਥਾਨਾਂ ਲਈ ਫੁੱਲਾਂ ਦੇ ਬੂਟੇ ਅਤੇ ਬੀਜ ਸੇਵਾ ਵਜੋਂ ਮੁਫ਼ਤ ਦਿੱਤੇ ਜਾਣਗੇ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਸਮੂਹਿਕ ਇਕਜੁੱਟਤਾ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰੇਮੀ ਯੂਨਿਟ ਵਲੋਂ ਪੂਰੇ ਪੰਜਾਬ ਵਿੱਚ 20 ਹਜ਼ਾਰ ਵਿਅਕਤੀ ਪੌਦੇ ਲਗਾਉਣ ਦੀ ਮੁਹਿੰਮ ਲਈ ਲਗਾਏ ਜਾਣਗੇ ਅਤੇ ਇਨ੍ਹਾਂ ਨੂੰ ਆਰਥਿਕ ਤੌਰ ’ਤੇ ਸਹਾਇਤਾ ਵੀ ਦਿੱਤੀ ਜਾਵੇਗੀ। 

ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਦਲਵੀਰ ਲਾਲ ਹੀਰਾ ਨੇ ਦੱਸਿਆ ਕਿ ਸੰਸਥਾ ਵਲੋਂ ਸਰਕਾਰੀ ਰੇਟ ’ਤੇ ਬੂਟੇ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਸਬੰਧੀ ਮੰਗ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਕੀਤੀ ਜਾ ਸਕਦੀ ਹੈ।  ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਲੋਂ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ। ਇਸ ਮੌਕੇ ਬਾਗਬਾਨੀ ਵਿਭਾਗ ਤੋਂ ਜੇ.ਐਸ. ਬਿਲਗਾ, ਪ੍ਰਿਥਵੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਿੰਦਰ ਸਿੰਘ , ਸ਼ਹੀਦ ਭਗਤ ਸਿੰਘ ਯੂਥ ਕਲੱਬ ਆਦਮਪੁਰ ਦੇ ਪ੍ਰਧਾਨ ਸਰਬਜੀਤ ਸਿੰਘ, ਸੁਪਰਡੈਂਟ ਅਸ਼ੋਕ ਕੁਮਾਰ ਅਤੇ ਹਰਜਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ। 

 

Tags: Pradeep Kumar Sabharwal , Divisional Commissioner Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD