Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ - ਚਰਚਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Dr. Ajay Gupta,Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 28 Nov 2024

Last updated on: Nov 28, 2024, 00:00 IST

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ  ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ  ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ ਮਨਾਇਆ ਜਾ ਸਕਦਾ ਹੈ।

ਇਸ ਮੀਟਿੰਗ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਨਯੋਗ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਕੇਵਲ ਦੋ ਸਾਲ ਦਾ ਹੀ ਸਮਾਂ ਸਾਡੇ ਕੋਲ ਹੈ ਅਤੇ 450 ਸਾਲਾ ਨੂੰ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਸ ਸਮੇਂ ਸਾਫ ਸਫਾਈ, ਬਿਜਲੀ ਦੀਆਂ ਲਟਕਦੀਅ ਤਾਰਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨਾ ਹੈ। 

ਇਸ ਵਿਚਾਰ ਚਰਚਾ ਨੂੰ ਅੱਗੇ ਤੋਰਦੇ ਹੋਏ ਸ੍ਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਨੂੰ ਰਸਤਿਆਂ ਦੀ ਸਹੀ ਜਾਣਕਾਰੀ ਨਹੀਂ ਮਿਲਦੀ, ਇਸ ਲਈ ਅੰਮ੍ਰਿਤਸਰ ਦੇ ਮੇਨਗੇਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਸਾਇਨ ਬੋਰਡ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਰਿਹਾਇਸ਼ਾਂ ਅਤੇ ਕਮਰੀਸ਼ੀਅਲ ਅਦਾਰਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀਆਂ ਛੱਤਾਂ ਤੇ ਬੂਟੇ ਲਗਾਉਣ ਤਾਂ ਜੋ ਪ੍ਰਦੂਸ਼ਿਤ ਵਾਤਾਵਰਣ ਨੂੰ ਠੀਕ ਕੀਤਾ ਜਾ ਸਕੇ ਅਤੇ ਆਉਣ ਵਾਲੇ ਯਾਤਰੂਆਂ ਨੂੰ ਵਧੀਆ ਪ੍ਰਭਾਵ ਪਵੇ। 

ਇਸ ਮੌਕੇ ਕਈ ਹੋਰ ਸੰਸਥਾਵਾਂ ਦੇ ਮੈਂਬਰਾਂ ਨੇ ਮਾਨਯੋਗ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਉਂਦਿਆਂ ਕਿਹਾ ਕਿ ਹਾਲਗੇਟ ਤੋਂ ਲੈ ਕੇ ਜਲਿਆਂਵਾਲਾ ਬਾਗ ਤੱਕ ਵੱਡੀ ਗਿਣਤੀ ਵਿੱਚ ਭਿਖਾਰੀ ਹਨ ਜਿੰਨਾਂ ਨੂੰ ਇਥੇ ਹਟਾਇਆ ਜਾਣਾ ਬਹੁਤ ਜਰੂਰੀ ਹੈ। ਉਨ੍ਹਾਂ  ਕਿਹਾ ਕਿ ਹੋਰ ਸਭ ਤੋਂ ਵੱਡੀ ਸਮੱਸਿਆ ਨਜ਼ਾਇਜ ਕਬਜੇ ਅਤੇ ਅਵਾਰਾ ਕੁੱਤਿਆਂ ਦੀ ਹੈ।ਵਿਚਾਰ ਚਰਚਾ ਉਪਰੰਤ ਸ੍ਰ ਸੰਧਵਾਂ ਨੇ ਕਿਹਾ ਕਿ ਸਰਕਾਰ 450 ਸਾਲਾ ਮਨਾਉਣ ਲਈ ਹਰੇਕ ਸੰਭਵ ਕਦਮ ਚੁੱਕੇਗੀ। 

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਹਰੇਕ ਦੋ ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇਗੀ। ਸ੍ਰ ਸੰਧਵਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 450 ਸਾਲਾ ਮਨਾਉਣ ਲਈ ਆਪੋ ਆਪਣੇ ਸੁਝਾਓ ਅਤੇ ਯੋਜਨਾ ਤਿਆਰ ਕਰਕੇ ਦੇਣ ਤਾਂ ਜੋ ਉਸ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰ ਸੰਧਵਾਂ ਨੇ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਪਵਿੱਤਰ ਕਾਰਜ ਲਈ ਵੱਧ ਚੜ੍ਹ ਕੇ ਸਰਕਾਰ ਦਾ ਸਹਿਯੋਗ ਕਰਨ। ਸ੍ਰ ਸੰਧਵਾ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਲੈ ਕੇ ਸਖਤ ਕਦਮ ਚੁੱਕੇ ਜਾਣ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਮਨਾਉਣ ਲਈ ਹੁਣ ਤੋਂ ਹੀ ਬਿਜਲੀ ਦੀਆਂ ਲਟਕਦੀਆਂ ਤਾਰਾਂ, ਰਸਤੇ ਵਿੱਚ ਆਉਂਦੇ ਖੰਭੇ, ਸਾਫ ਸਫਾਈ ਦੀ ਸ਼ੁਰੂਆਤ ਹੋ ਜਾਣੀ ਚਾਹੀਦੀ ਹੈ।

ਇਸ ਮੀਟਿੰਗ ਵਿੱਚ ਵਿਧਾਇਕ ਡਾ:ਅਜੈ ਗੁਪਤਾ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ੍ ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ, ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਡਾ ਆਦਰਸ਼ ਪਾਲ ਵਿਗ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰ ਜਸਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀ ਵੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dr. Ajay Gupta , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD