Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ

Punjab Small Industries & Export Corporation, PSIEC,India Trade Promotion Organization, ITPO, Davinderpal Singh, Gurpreet Singh, New Delhi

5 Dariya News

5 Dariya News

5 Dariya News

ਨਵੀਂ ਦਿੱਲੀ , 28 Nov 2024

Last updated on: Nov 28, 2024, 00:00 IST

ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ।ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ.ਟੀ.ਪੀ.ਓ) ਪਾਸੋਂ ਮੇਲੇ ਦੇ ਆਖਰੀ ਦਿਨ ਦੇਰ ਸ਼ਾਮ ਕਰਵਾਏ ਗਏ ਸਮਾਗਮ ਦੌਰਾਨ ਇਹ ਦੋਵੇਂ ਮੈਡਲ ਪੀ.ਐਸ.ਆਈ.ਈ.ਸੀ ਦੇ ਅਧਿਕਾਰੀਆਂ ਵੱਲੋਂ ਪ੍ਰਾਪਤ ਕੀਤੇ ਗਏ। 

ਇਸ ਸਾਲ ਵਪਾਰ ਮੇਲੇ ਦਾ ਥੀਮ ਵਿਕਸਿਤ ਭਾਰਤ @2047 ਰੱਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਉਕਤ ਸੰਸਥਾ ਵੱਲੋਂ ਇਹ ਮੇਲਾ 14 ਨਵੰਬਰ ਤੋਂ 27 ਨਵੰਬਰ ਤੱਕ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਜਾਂ ਵੱਲੋਂ ਆਪਣੇ ਵਿਕਾਸ ਅਤੇ ਉਤਪਾਦਾਂ ਨੂੰ ਦਰਸਾਉਣ ਲਈ ਪੈਵਿਲੀਅਨ ਸਥਾਪਿਤ ਕੀਤੇ ਗਏ ਸਨ। 

ਪੰਜਾਬ ਪੈਵਿਲੀਅਨ ਦੇ ਪ੍ਰਸ਼ਾਸਕ ਦਵਿੰਦਰਪਾਲ ਸਿੰਘ ਅਤੇ ਉੱਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਪੈਵਿਲੀਅਨ ਨੂੰ ਵੱਖ-ਵੱਖ ਵਰਗਾਂ ਚ ਦੋ ਮੈਡਲ ਮਿਲਣੇ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਮੇਲੇ ਦੌਰਾਨ ਕੇਵਾਲ ਪੰਜਾਬ ਤੋਂ ਆਉਣ ਵਾਲੇ ਲੋਕਾਂ ਨੇ ਹੀ ਨਹੀ ਬਲਕਿ ਭਾਰਤ ਦੇ ਹੋਰਨਾਂ ਸੂਬਿਆਂ ਤੋਂ ਆਏ ਲੋਕਾਂ ਨੇ ਪੈਵਿਲੀਅਨ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਸਟਾਲਾਂ ਵਿੱਚ ਬਹੁਤ ਦਿਲਚਸਪੀ ਦਿਖਾਈ। 

ਪੰਜਾਬ ਦੇ ਉੱਦਯੋਗ ਅਤੇ ਵਣਜ ਮੰਤਰੀ, ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਅਤੇ ਚੇਅਰਮੈਨ ਪੀ.ਐਸ.ਆਈ.ਸੀ. ਦਲਵੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਉਦਯੋਗ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਸੂਬੇ ਦੀ ਤਰੱਕੀਪਸੰਦ ਪਹੁੰਚ ਨੂੰ ਪੈਵਿਲੀਅਨ ਜ਼ਰੀਏ ਦਰਸਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਵਧੀਕ ਮੁੱਖ ਸਕੱਤਰ, ਇੰਡਸਟਰੀਜ਼ ਅਤੇ ਕਾਮਰਸ, ਤੇਜਵੀਰ ਸਿੰਘ ਡੀ.ਪੀ.ਐਸ. ਖਰਬੰਦਾ ਸੀ.ਈ.ਓ ਨਿਵੇਸ਼ ਪੰਜਾਬ, ਵਰਿੰਦਰ ਕੁਮਾਰ ਸ਼ਰਮਾ ਐਮ.ਡੀ., ਹਰਜੀਤ ਸਿੰਘ ਸੰਧੂ ਏ.ਐਮ.ਡੀ ਅਤੇ ਐਗਜ਼ੀਕਊਟਿਵ ਡਾਇਰੈਕਟਰ ਭਾਈ ਸੁਖਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪ੍ਰਤੀਬੱਧ ਯਤਨ ਕੀਤੇ ਗਏ ਸਨ। 

ਪੰਜਾਬ ਪੈਵਿਲੀਅਨ ਚ ਵੱਖ-ਵੱਖ ਵਿਭਾਗਾਂ ਜਿਵੇਂ ਮਾਰਕਫੈਡ, ਮਿਲਕਫੈਡ, ਗਮਾਡਾ/ਪੁੱਡਾ, ਪੰਜਾਬ ਇੰਨਫੋਟੈਕ, ਪੰਜਾਬ ਐਗਰੋ, ਪੀ.ਐਸ.ਆਈ.ਈ.ਸੀ., ਨਿਵੇਸ਼ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਨਿਫਟ, ਪੰਜਾਬ ਮੰਡੀ ਬੋਰਡ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵੱਲੋਂ ਲੋਕਾਂ ਨੂੰ ਉਤਪਾਦਾਂ ਤੇ ਸੇਵਾਵਾਂ ਬਾਰੇ ਜਾਣੂੰ ਕਰਵਾਉਣ ਲਈ ਸਟਾਲ ਸਥਾਪਤ ਕੀਤੇ ਗਏ ਸਨ।

 

Tags: Punjab Small Industries & Export Corporation , PSIEC , India Trade Promotion Organization , ITPO , Davinderpal Singh , Gurpreet Singh , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD