Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲੜਕੀਆਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਬਣਾਇਆ ਜਾਵੇਗਾ ਹੁਨਰਮੰਦ - ਸਾਕਸ਼ੀ ਸਾਹਨੀ

ਜਿਲ੍ਹਾ ਪ੍ਰਸਾਸ਼ਨ ਦਾ ਨਿਵੇਕਲਾ ਪਾਇਲਟ ਪ੍ਰਾਜੈਕਟ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 28 Nov 2024

Last updated on: Nov 28, 2024, 00:00 IST

ਅੱਜ ਦੇ ਯੁੱਗ ਵਿੱਚ ਲੜਕੀਆਂ ਦਾ ਹੁਨਰਮੰਦ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ। ਇਸ ਕੰਮ ਲਈ ਜਿਲ੍ਹਾ ਪ੍ਰਸਾਸ਼ਨ ਇਕ ਨਿਵੇਕਲੀ ਪਹਿਲਦਕਮੀ ਕਰਦੇ ਹੋਏ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲੜਕੀਆਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਫੁੱਲਾਂ ਦੀ ਕਾਸ਼ਤ ਕਰਨ ਸਬੰਧੀ ਟ੍ਰੇਨਿੰਗ ਪ੍ਰਦਾਨ ਕਰਕੇ ਹੁਨਰਮੰਦ ਬਣਾਏਗਾ। 

ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਬਲਾਕ ਹਰਸ਼ਾਛੀਨਾ, ਚੋਗਾਵਾਂ, ਵੇਰਕਾ ਅਤੇ ਲੋਪੋਕੇ ਦੇ ਸੈਲਫ ਹੈਲਪ ਗਰੁੱਪਾਂ ਦੀਆਂ ਲੜਕੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁੱਪ ਦੀਆਂ ਲੜਕੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਤੁਹਾਨੂੰ ਫੁੱਲਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕਰਵਾਏਗਾ, ਇਹ ਟ੍ਰੇਨਿੰਗ ਬਾਗਬਾਨੀ ਵਿਭਾਗ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਟ੍ਰੇਨਿੰਗ ਉਪਰੰਤ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੁਸੀਂ ਇਸ ਟ੍ਰੇਨਿੰਗ ਨੂੰ ਲੈ ਕੇ ਹੁਨਰਮੰਦ ਦੀ ਸ੍ਰੇਣੀ ਵਿੱਚ ਆ ਜਾਓਗੇ ਜਿਸ ਨਾਲ ਤੁਹਾਡੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ  ਦੱਸਿਆ ਕਿ ਇਹ ਟ੍ਰੇਨਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਾਰਡਨ ਵਿੱਚ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁੱਪ ਦੀਆਂ ਲੜਕੀਆਂ ਨੂੰ ਟ੍ਰੇਨਿੰਗ ਉਪਰੰਤ ਨਗਰ ਨਿਗਮ ਦੇ ਪਾਰਕਾਂ ਜਾਂ ਹੋਰ ਸਰਕਾਰੀ ਥਾਂਵਾਂ ਤੇ ਮਾਲੀ ਵਜੋਂ ਡੀ:ਸੀ ਰੇਟ ਤੇ ਰੱਖਿਆ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਲੜਕੀਆਂ ਨੂੰ ਕਿਹਾ ਕਿ ਜੇਕਰ ਤੁਹਾਡੇ ਕੋਲ ਹੁਨਰ ਹੋਵੇਗਾ ਤਾਂ ਹੀ ਤੁਸੀ ਹੋਰ ਅੱਗੇ ਵੱਧ ਸਕਦੀਆਂ ਹੋ। 

ਉਨ੍ਹਾਂ ਕਿਹਾ ਕਿ ਜਿੰਨਾਂ ਲੜਕੀਆਂ ਨੇ +2 ਪਾਸ ਕੀਤੀ ਹੈ ਜਿਲ੍ਹਾ ਪ੍ਰਸਾਸ਼ਨ ਉਨ੍ਹਾਂ ਨੂੰ ਮੁਫ਼ਤ ਕੰਪਿਊਟਰ ਦੀ ਸਿਖਲਾਈ ਵੀ ਪ੍ਰਦਾਨ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਾਇਲਟ ਪ੍ਰਾਜੈਕਟ ਦੇ ਤੌਰ ਤੇ ਅਸੀਂ ਸ਼ੁਰੂ ਕਰ ਰਹੇ ਹਾਂ ਜੇਕਰ ਇਸ ਵਿੱਚ ਤੁਹਾਡਾ ਵਧੀਆ ਸਹਿਯੋਗ ਮਿਲਦਾ ਹੈ ਤਾਂ ਇਸ ਨੂੰ ਵੱਡੇ ਪੱਧਰ ਤੇ ਸ਼ੁਰੂ ਕੀਤਾ ਜਾਵੇਗਾ।

ਇਸ ਦੋਰਾਨ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਦੀਪ ਮਲੋਹਤਰਾ ਨੇ ਕਿਹਾ ਕਿ ਇਹ ਟ੍ਰੇਨਿੰਗ ਤੁਹਾਡੇ ਆਉਣ ਵਾਲੇ ਜੀਵਨ ਵਿੱਚ ਕਾਫੀ ਬਦਲਾਵ ਵਜੋਂ ਸਾਬਤ ਹੋਵੇਗੀ।ਉਨ੍ਹਾਂ ਦੱਸਿਆ ਕਿ ਤੁਸੀਂ ਇਸ ਟ੍ਰੇਨਿੰਗ ਨੂੰ ਲੈਣ ਉਪਰੰਤ ਫੁੱਲਾਂ ਦੀ ਕਾਸ਼ਤ ਦਾ ਕੰਮ ਕਰ ਸਕਦੀਆਂ ਹੋ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੀਜ ਤੁਹਾਨੂੰ ਬਾਗਬਾਨੀ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਨੂੰ ਲੈਣ ਉਪਰੰਤ ਤੁਸੀਂ ਖੁਦ ਪੌਦਿਆਂ ਲਈ ਖਾਦ ਤਿਆਰ ਕਰਕੇ ਵੀ ਮਾਰਕੀਟ ਵਿੱਚ ਵੇਚ ਸਕਦੇ ਹੋ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD