Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ "ਹਿੰਦੀ ਸੇ ਪੰਜਾਬੀ ਸੀਖੇਂ" ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 29 Nov 2024

Last updated on: Nov 29, 2024, 00:00 IST

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਉੱਘੇ ਵਿਦਵਾਨ ਤੇ ਸ਼ਾਇਰ ਹਰਵਿੰਦਰ ਸਿੰਘ ਦੀ ਕਿਤਾਬ "ਹਿੰਦੀ ਸੇ ਪੰਜਾਬੀ ਸੀਖੇਂ" ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਉੱਘੇ ਸ਼ਾਇਰ ਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਸ਼ਾਮਲ ਹੋਏ। 

ਪ੍ਰਧਾਨਗੀ ਮੰਡਲ ਵਿਚ ਉੱਘੇ ਆਲੋਚਕ, ਨਾਵਲਕਾਰ ਡਾ. ਮਨਮੋਹਨ, ਅਨੁਵਾਦਕ ਤੇ ਵਿਦਵਾਨ ਜੰਗ ਬਹਾਦੁਰ ਗੋਇਲ, ਉੱਘੇ ਆਲੋਚਕ ਡਾ. ਪ੍ਰਵੀਨ ਕੁਮਾਰ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।

ਸਮਾਗਮ ਦੇ ਅਗਲੇ ਪੜਾਅ ਵਿਚ ਲੇਖਕ ਹਰਵਿੰਦਰ ਸਿੰਘ ਚੰਡੀਗੜ੍ਹ ਨੇ ਕਿਤਾਬ ਬਾਰੇ ਬੋਲਦਿਆਂ ਆਪਣੇ ਅਨੁਭਵ ਦੱਸੇ ਕਿ ਕਿਹੜੇ ਉਦੇਸ਼ਾਂ ਨੂੰ ਸਾਹਮਣੇ ਰੱਖ ਉਹਨਾਂ ਨੇ ਇਹ ਕਿਤਾਬ ਲਿਖੀ। ਇਸ ਤੋਂ ਬਾਅਦ ਪਹਿਲੇ ਬੁਲਾਰੇ ਉੱਘੇ ਵਿਦਵਾਨ  ਤੇ ਲੇਖਕ ਪ੍ਰੀਤਮ ਰੁਪਾਲ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਲੇਖਕ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀ ਸੁਭਾਅ ਨੂੰ ਸਮਝ ਕੇ ਇਹ ਕਿਤਾਬ ਲਿਖੀ ਹੈ ਇਸ ਲਈ ਇਹ ਕਿਤਾਬ ਮਹੱਤਵਪੂਰਨ ਹੈ। ਉਹਨਾਂ ਨੇ ਭਾਸ਼ਾ ਦੇ ਉਚਾਰਨ ਬਾਰੇ ਕਈ ਨੁਕਤੇ ਉਠਾਏ।

ਇਸ ਤੋਂ ਬਾਅਦ ਸੰਵਾਦ ਅਧੀਨ ਕਿਤਾਬ ਬਾਰੇ ਬੋਲਦਿਆਂ ਹਿੰਦੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਉੱਘੇ ਵਿਦਵਾਨ ਪ੍ਰੋ. ਗੁਰਮੀਤ ਸਿੰਘ ਨੇ ਵਿਸਥਾਰ ਨਾਲ ਗੱਲ ਕਰਦੇ ਹੋਏ ਕਈ ਸ਼ਬਦਾਂ 'ਤੇ ਸਵਾਲ ਉਠਾਏ ਤੇ ਲੇਖਕ ਨੂੰ ਕਈ ਗੱਲਾਂ 'ਤੇ ਸਪਸ਼ਟ ਹੋਣ ਬਾਰੇ ਕਿਹਾ। ਸਰੋਤਿਆਂ ਵਿੱਚੋਂ ਬੋਲਦੇ ਪ੍ਰੋ. ਅਤੈ ਸਿੰਘ ਨੇ ਉਪ-ਬੋਲੀਆਂ ਦੇ ਮਹੱਤਵ ਬਾਰੇ ਦੱਸਿਆ।

ਪ੍ਰਧਾਨਗੀ ਮੰਡਲ ਵਿੱਚੋਂ ਆਲੋਚਕ  ਡਾ.ਪ੍ਰਵੀਨ ਕੁਮਾਰ ਨੇ ਕਿਤਾਬ ਨੂੰ ਸ਼ਲਾਘਯੋਗ ਕਦਮ ਮੰਨਿਆ ਪਰ ਅਗਾਂਹ ਜੋੜਦਿਆਂ ਕਿਹਾ ਭਾਸ਼ਾ ਦੇ ਸਭਿਆਚਾਰਕ ਰੂਪਾਂਤਰਨ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਜੰਗ ਬਹਾਦੁਰ ਗੋਇਲ ਨੇ ਕਿਤਾਬ ਨੂੰ ਸਿੱਖਣ ਦਾ ਪਹਿਲ ਪੜਾਅ ਕਿਹਾ, ਉਹਨਾਂ ਅੱਗੇ ਕਿਹਾ ਕਿ ਇਹ ਕਿਤਾਬ ‘ਲਾਈਟ ਹਾਊਸ’ ਵਾਂਗ ਰਾਹ ਦਸੇਰੀ ਹੈ।

ਸਮਾਗਮ ਦੇ ਮੁੱਖ ਮਹਿਮਾਨ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਅੱਜ ਦੇ ਸਮਾਗਮ ਨੂੰ ਸਾਰਥਕ ਦੱਸਿਆ ਤੇ ਇਸ ਤਰ੍ਹਾਂ ਦੇ ਲੇਖਣੀ ਨੂੰ ਮਾਂ-ਬੋਲੀ ਪੰਜਾਬੀ ਦੀ ਅਸਲੀ ਸੇਵਾ  ਦੱਸਿਆ। ਉਹਨਾਂ ਮਾਂ ਬੋਲੀ ਦੇ ਮਹੱਤਵ ਬਾਰੇ ਵੀ ਚਾਨਣਾ ਪਾਇਆ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਡਾ. ਮਨਮੋਹਨ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਅੱਜ ਦਾ ਸਮਾਗਮ ਪੰਜਾਬੀ ਮਾਹ ਦੇ ਮੌਕੇ 'ਤੇ ਮਹੱਤਵਪੂਰਨ ਹੋ ਨਿਬੜਿਆ ਹੈ। 

ਉਹਨਾਂ ਕਿਤਾਬ ਬਾਰੇ ਬੋਲਦਿਆਂ ਕਿਹਾ ਕਿ ਅਨੁਵਾਦ ਤੇ ਅਧਿਆਪਨ ਵਿਚ ਫ਼ਰਕ ਹੁੰਦਾ ਹੈ; ਲੇਖਕ ਨੂੰ ਇਸ ਗੱਲ ਦਾ ਥੋੜ੍ਹਾ ਖ਼ਿਆਲ ਰੱਖਣਾ ਚਾਹੀਦਾ ਹੈ।ਉਹਨਾਂ ਅੱਗੇ ਕਿਹਾ ਕਿਤਾਬ ਚੰਗੀ ਕੋਸ਼ਿਸ਼ ਹੈ ਤੇ ਉਮੀਦ ਹੈ ਕਿ ਲੇਖਕ ਹੋਰ ਮਿਹਨਤ ਨਾਲ ਅਗਲੀ ਕਿਤਾਬ ਲੈ ਕੇ ਆਵੇਗਾ। ਮੰਚ ਸੰਚਾਲਨ ਲੇਖਕ ਜਗਦੀਪ ਸਿੱਧੂ ਨੇ ਕੀਤਾ।

ਇਸ ਸਮਾਗਮ ਵਿਚ ਉੱਘੇ ਸ਼ਾਇਰ, ਕਹਾਣੀਕਾਰ ਗੁਲ ਚੌਹਾਨ, ਸਿਰਮੌਰ ਕਹਾਣੀਕਾਰ ਬਲੀਜੀਤ, ਸ਼ਾਇਰ ਗੁਰਪ੍ਰੀਤ ਸੈਣੀ, ਸ਼ਾਇਰ ਡਾ.ਸੁਰਿੰਦਰ ਗਿੱਲ, ਸ਼ੁਸ਼ੀਲ ਕੌਰ, ਭੁਪਿੰਦਰ ਮਲਿਕ, ਜਗਬੀਰ ਕੌਰ, ਹਰਭਜਨ ਕੌਰ ਢਿੱਲੋਂ, ਧਿਆਨ ਸਿੰਘ ਕਾਹਲੋਂ, ਨਾਟਕਕਾਰ ਸੰਜੀਵਨ ਸਿੰਘ ਅਤੇ ਬਲਦੇਵ ਸਿੰਘ ਆਦਿ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD