Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਐਨ.ਈ.ਪੀ.-2020 ਅਤੇ ਹੁਨਰ ਅਧਾਰਤ ਉਦਯੋਗ-ਮੁਖੀ ਸਿੱਖਿਆ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 29 Nov 2024

Last updated on: Nov 29, 2024, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ “ਰਾਸ਼ਟਰੀ ਸਿੱਖਿਆ ਨੀਤੀ-2020 ਅਤੇ ਰਾਸ਼ਟਰੀ ਕ੍ਰੈਡਿਟ ਫਰੇਮਵਰਕ ਨੂੰ ਲਾਗੂ ਕਰਨ ਦੇ ਨਾਲ ਹੁਨਰ ਅਧਾਰਤ ਉਦਯੋਗ-ਮੁਖੀ ਕੋਰਸਾਂ ਦਾ ਏਕੀਕਰਨ” ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਨੈਸ਼ਨਲ ਕੌਂਸਲ ਆਫ ਵੋਕੇਸ਼ਨਲ ਐਜੂਕੇਸ਼ਨ ਐਂਡ ਟਰੇਨਿੰਗ ਦੇ ਸਾਬਕਾ ਚੇਅਰਮੈਨ ਪ੍ਰੋ. ਐਨ.ਐਸ. ਕਲਸੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਆਪਣੇ ਸੰਬੋਧਨ ਵਿਚ ਪ੍ਰੋ. ਕਲਸੀ ਨੇ ਭਾਰਤ ਦੀ ਡਿਜੀਟਲ ਅਤੇ ਆਰਥਿਕ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ 59% ਆਬਾਦੀ ਦੀ ਇੰਟਰਨੈਟ ਤੱਕ ਪਹੁੰਚ ਹੈ ਅਤੇ ਸਰਕਾਰ ਦੁਆਰਾ ਸੰਚਾਲਿਤ ਇੱਕ ਮਜ਼ਬੂਤ ਡਿਜ਼ੀਟਲ ਬੁਨਿਆਦੀ ਢਾਂਚੇ ਦੇ ਨਾਲ ਭਾਰਤ ਅੱਜ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਅੱਗੇ ਵੱਧ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਾਡਾ ਸਮਾਜ ਵਰਤਮਾਨ ਵਿੱਚ ਖੇਤੀਬਾੜੀ ਅਤੇ ਉਦਯੋਗ ਵਿੱਚ ਕ੍ਰਾਂਤੀ ਤੋਂ ਬਾਅਦ ਇੱਕ ਸੂਚਨਾ-ਸੰਚਾਲਿਤ "ਸੋਸਾਇਟੀ 4.0" ਵਿੱਚ ਵਿਕਸਤ ਹੋਇਆ ਹੈ ਅਤੇ ਇੱਕ ਸੁਪਰ-ਸਮਾਰਟ "ਸੋਸਾਇਟੀ 5.0" ਵੱਲ ਅੱਗੇ ਵਧ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਉਦਯੋਗਿਕ ਖੇਤਰ "ਇੰਡਸਟਰੀ 4.0" ਵਿੱਚ ਦਾਖਲ ਹੋ ਚੁੱਕਾ ਹੈ, ਜੋ ਕਿ ਡਿਜੀਟਲ ਤਕਨਾਲੋਜੀਆਂ ਅਤੇ ਟਿਕਾਊ ਉਦਯੋਗਿਕ ਵਿਕਾਸ ਪ੍ਰਣਾਲੀਆਂ ਦੀ ਵਰਤੋਂ ਕਰ ਰਿਹਾ ਹੈ। 

ਇਸੇ ਤਰ੍ਹਾਂ, ਖੇਤੀਬਾੜੀ ਸੈਕਟਰ ਨੇ ਸਮਾਰਟ ਫਾਰਮਿੰਗ, ਡੇਟਾ-ਅਧਾਰਿਤ ਫੈਸਲਿਆਂ ਅਤੇ ਟਿਕਾਊ ਵਿਕਾਸ ਵੱਲ ਯਤਨਾਂ ਦੇ ਨਾਲ "ਖੇਤੀਬਾੜੀ 4.0" ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰੋ. ਕਲਸੀ ਨੇ ਇਨ੍ਹਾਂ ਨਵੀਨਤਾਕਾਰੀ ਤਕਨਾਲੋਜੀਆਂ ਦੀ ਵਰਤੋਂ ਲਈ ਸਮਰੱਥ ਗ੍ਰੈਜੂਏਟ ਵਿਕਸਿਤ ਕਰਨ ਲਈ ਭਾਰਤ ਦੀ ਸਿੱਖਿਆ ਪ੍ਰਣਾਲੀ ਅਤੇ ਹੁਨਰ ਵਿਕਾਸ ਈਕੋਸਿਸਟਮ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.-2020) ਅਤੇ ਰਾਸ਼ਟਰੀ ਕ੍ਰੈਡਿਟ ਫਰੇਮਵਰਕ (ਐਨ.ਸੀ.ਆਰ.ਐਫ.) ਦਾ ਉਦੇਸ਼ ਇੱਕ ਸੰਪੂਰਨ, ਬਹੁਅਨੁਸ਼ਾਸਨੀ-ਅੰਤਰਅਨੁਸ਼ਾਸਨੀ-ਪਰਿਵਰਤਨਅਨੁਸ਼ਾਸਨੀ ਅਧਿਐਨ, ਅਤੇ ਅਨੁਭਵੀ ਸਿੱਖਿਆ ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ ਹੈ। 

ਇਸਦਾ ਫੋਕਸ ਲਚਕਦਾਰ ਅਕਾਦਮਿਕ ਢਾਂਚੇ, ਫੈਕਲਟੀ ਵਿਕਾਸ, ਅਤੇ ਰਸਮੀ ਅਤੇ ਗੈਰ-ਰਸਮੀ ਸਿੱਖਿਆ ਦੇ ਏਕੀਕਰਣ 'ਤੇ ਹੈ। ਉਨ੍ਹਾਂ ਨੇ ਐਨ.ਈ.ਪੀ.-2020 ਅਤੇ ਐਨ.ਸੀ.ਆਰ.ਐਫ. ਨੂੰ ਨੈਸ਼ਨਲ ਹਾਇਰ ਐਜੂਕੇਸ਼ਨ ਕੁਆਲੀਫਿਕੇਸ਼ਨ ਫਰੇਮਵਰਕ, ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਅਤੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਨਾਲ ਜੋੜਨ ਦਾ ਸੱਦਾ ਦਿੱਤਾ ਤਾਂ ਜੋ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ, ਜੀਵਨ ਹੁਨਰ ਅਤੇ ਨਰਮ ਹੁਨਰ 'ਤੇ ਜ਼ੋਰ ਦਿੱਤਾ ਜਾ ਸਕੇ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਪ੍ਰੇਰਣਾਦਾਇਕ ਲੈਕਚਰ ਪੇਸ਼ ਕਰਨ ਲਈ ਪ੍ਰੋ. ਕਲਸੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਕੋਰਸਾਂ ਵਿੱਚ NEP-2020 ਅਤੇ ਐਨ.ਸੀ.ਆਰ.ਐਫ. ਦੇ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਦੇ ਵਿਆਪਕ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਐਨ.ਈ.ਪੀ.-2020 ਦੇ ਪਰਿਵਰਤਨਸ਼ੀਲ ਸੁਧਾਰਾਂ ਜਿਵੇਂ ਕਿ ਲਰਨਿੰਗ ਆਊਟਕਮ-ਅਧਾਰਿਤ ਪਾਠਕ੍ਰਮ ਫਰੇਮਵਰਕ, ਅਕਾਦਮਿਕ ਬੈਂਕ ਆਫ ਕ੍ਰੈਡਿਟ, ਅਤੇ ਮਲਟੀਪਲ ਐਂਟਰੀ ਅਤੇ ਐਗਜ਼ਿਟ ਵਰਗੀਆਂ ਨੀਤੀਆਂ ਨੂੰ ਯੂਨੀਵਰਸਿਟੀ ਵਿੱਚ ਲਾਗੂ ਕੀਤਾ ਜਾ ਚੁਕਾ ਹੈ ਅਤੇ ਸਾਰੇ ਪ੍ਰੋਗਰਾਮਾਂ ਵਿੱਚ ਹੁਨਰ-ਅਧਾਰਤ ਸਿੱਖਣ ਦੇ ਮੌਕੇ ਦੀ ਗਿਣਤੀ ਨੂੰ ਵਧਾਉਣ ਲਈ ਸਰਗਰਮ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਨੂੰ ਇਸ ਵਿਜ਼ਨ ਨੂੰ ਸਾਕਾਰ ਕਰਨ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੀ ਸ਼ੁਰੂਆਤ ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਉਪਰੰਤ ਡੀਨ ਅਕਾਦਮਿਕ ਇੰਚਾਰਜ ਪ੍ਰੋ. ਆਰ.ਕੇ. ਵੁਸੀਰਿਕਾ ਨੇ ਮੁੱਖ ਬੁਲਾਰੇ ਪ੍ਰੋ. ਕਲਸੀ ਨਾਲ ਜਾਣ-ਪਛਾਣ ਕਰਵਾਈ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਪੀ.ਕੇ. ਮਿਸ਼ਰਾ ਨੇ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD