Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜਿਲਕਾ ਪੁਲਿਸ ਦੀ ਸਾਈਬਰ ਠੱਗਾਂ ਤੇ ਵੱਡੀ ਕਾਰਵਾਈ

ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗਾਂ ਨੂੰ ਕਾਬੂ ਕਰਕੇ 15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ

Crime News Punjab, Punjab Police, Police, Crime News, Fazilka Police, Fazilka

5 Dariya News

5 Dariya News

5 Dariya News

ਫਾਜਿਲਕਾ , 29 Nov 2024

Last updated on: Nov 29, 2024, 00:00 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਿਕ, ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਦੀ ਅਗਵਾਈ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਫਾਲਿਜਕਾ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਦੀ ਟੀਮ ਵੱਲੋਂ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

ਮੁੱਕਦਮਾ ਨੰਬਰ 03 ਮਿਤੀ 18-09-2024 ਜੁਰਮ 316,318,61 (2) BNS  ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਬਰ ਬਿਆਨ ਕ੍ਰਿਸ਼ਨ ਲਾਲ ਨਾਗਪਾਲ ਵਾਸੀ ਸਰਕੂਲਰ ਰੋਡ ਅਬੋਹਰ ਬਰਖਿਲਾਫ ਯਸ਼ਪਾਲ ਵਗੈਰਾ ਜੋ ਕਿ ਮੁੱਦਈ ਮੁਕੱਦਮਾ ਨਾਲ 60,23000/- ਰੂਪੈ ਦੀ ਧੋਖਾਧੜੀ ਕਰਨ ਸੰਬੰਧੀ INSP/SHO ਮਨਜੀਤ ਸਿੰਘ ਵੱਲੋ ਦਰਜ ਰਜਿਸਟਰ ਕੀਤਾ ਗਿਆ ਸੀ । 

ਦੌਰਾਨੇ ਤਫਤੀਸ਼ ਮੁਕੱਦਮਾ ਉਕਤ ਦੇ ਦੋਸ਼ੀ ਨਾਇਕ ਰਾਹੁਲ ਕੁਮਾਰ ਉਰਫ ਯਸ਼ਪਾਲ ਪੁੱਤਰ ਜਸਵੰਤ ਭਾਈ ਪੁੱਤਰ ਨਟਵਰ ਲਾਲ ਵਾਸੀ ਨਿਊ ਕ੍ਰਿਸ਼ਨਾਪਾਰੂ, ਜਵੇਰੀਆਪਾਰੂ ਤਹਿਸੀਲ ਉਨਜਾਂ ਜਿਲਾ ਮਹਿਸਾਨਾ ਸਟੇਟ ਗੁਜਰਾਤ ਨੂੰ ਮਿਤੀ 27.10.2024 ਨੂੰ ASI ਸੁਖਪਾਲ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਗ੍ਰਿਫਤਾਰ ਕਰਕੇ ਮਿਤੀ 28.10.2024 ਨੂੰ ਮਾਨਯੋਗ ਅਦਾਲਤ ਸਟੇਟ ਗੁਜਰਾਤ ਦੇ ਪੇਸ਼ ਕਰਕੇ ਮਿਤੀ 31.10.2024 ਤੱਕ ਟਰਾਂਜਿਟ ਰਿਮਾਂਡ ਹਾਸਿਲ ਕੀਤਾ ਗਿਆ ਸੀ। 

ਦੌਰਾਨੇ ਰਿਮਾਂਡ ਮੁਸੱਮੀ ਨਾਇਕ ਰਾਹੁਲ ਕੁਮਾਰ ਉਰਫ ਯਸ਼ਪਾਲ ਉਕਤ ਨੇ ਆਪਣਾ ਬਿਆਨ ਅ/ਧ 23(2) BSA ਕੀਤਾ ਕਿ " ਮੇਰਾ ਇੱਕ ਦੋਸਤ ਰਾਵਲ ਅੰਕਿਤ ਪੁੱਤਰ ਬਾਬੂ ਲਾਲ ਵਾਸੀ ਸਾਸ਼ਤਰੀ ਨਗਰ ਉੜਕਾ ਵੀਸਟ ਚੌਕੜੀ ਤਹਿਸੀਲ ਉਨਜਾਂ ਜਿਲਾ ਮਹਿਸਾਨਾ ਹੈ, ਜਿਸਨੇ ਮੈਨੂੰ ਦੱਸਿਆ ਕਿ ਅੱਜਕੱਲ ਲੋਕ ਟ੍ਰੇਡਿੰਗ ਦਾ ਕੰਮਕਾਰ ਕਰਕੇ ਕਾਫੀ ਪੈਸੇ ਕਮਾ ਰਹੇ ਹਨ ਅਤੇ ਆਪਾ ਵੀ ਮਿਲ ਕੇ ਟ੍ਰੈਡਿੰਗ ਦਾ ਕੰਮਕਾਰ ਕਰਦੇ ਹਾਂ। 

ਮੈ ਆਪਣੇ ਦੋਸਤ ਦੀ ਗੱਲਬਾਤ ਸੁਣ ਕੇ ਲਾਲਚ ਵਿੱਚ ਆ ਕੇ ਸਹਿਮਤੀ ਦੇ ਦਿੱਤੀ ਤੇ ਬੈਂਕ ਖਾਤਾ ਖੋਲਣ ਲਈ ਮੈਨੇ ਆਪਣਾ ਅਧਾਰ ਕਾਰਡ ਤੇ ਪੈੱਨ ਕਾਰਡ ਆਪਣੇ ਦੋਸਤ ਰਾਵਲ ਅੰਕਿਤ ਨੂੰ ਦੇ ਦਿੱਤਾ ਸੀ। ਜਿਸਨੇ INDIAN ਬੈਂਕ ਮੇਰੇ ਨਾਮ ਪਰ ਖਾਤਾ ਨੰਬਰ 7772992802 ਖੁਲ੍ਹਵਾ ਦਿੱਤਾ ਤੇ ਅੰਕਿਤ ਰਾਵਲ ਨੇ ਮੇਰੇ ਨਾਮ ਪਰ ਖੋਹਲੇ ਬੈਂਕ ਖਾਤੇ ਦੀ ਚੈੱਕ ਬੁੱਕ ਪਰ ਮੇਰੇ ਦਸਤਖਤ ਕਰਵਾ ਲਏ ਸੀ ਤੇ ਚੈੱਕ ਬੁੱਕ ਆਪਣੇ ਪਾਸ ਰੱਖ ਲਈ ਤੇ ਮੈਨੂੰ ਬੋਲਿਆ ਕਿ ਮੈਂ ਆਪ ਨੂੰ 10,000/- ਰੂਪ ਮਹੀਨਾ ਦੇ ਦੇਵਾਗਾ ਕਰਾਗਾਂ। 

ਜਿਸਤੇ ਰਾਵਲ ਅੰਕਿਤ ਉਕਤ ਮੈਨੂੰ ਮਹੀਨੇ ਬਾਅਦ ਦਸ ਹਾਜ਼ਰ ਰੁਪਏ ਦੇ ਦਿੰਦਾ ਸੀ ਤੇ ਹੁਣ ਤੱਕ 3,07,70,175/- ਰੂਪੈ ਦਾ ਲੈਣ ਦੇਣ ਮੇਰੇ ਖਾਤੇ ਵਿੱਚ ਹੋਇਆ ਹੈ, ਉਸ ਲੈਣ ਦੇਣ ਬਾਰੇ ਮੇਰੇ ਦੋਸਤ ਅੰਕਿਤ ਰਾਵਲ ਨੂੰ ਹੀ ਪਤਾ ਹੈ।" ਜਿਸਤੇ ਮੁਕੱਦਮਾ ਵਿੱਚ ਅੰਕਿਤ ਰਾਵਲ ਉਕਤ ਨੂੰ ਮਿਤੀ 01.11.2024 ਅੰਕਿਤ ਰਾਵਲ ਉਕਤ ਦੇਸੀ ਨਾਮਜ਼ਦ ਕੀਤਾ ਗਿਆ ਸੀ ।

ਦੋਰਾਨੇ ਤਫਤੀਸ਼ ਦੋਸ਼ੀ ਅੰਕਿਤ ਰਾਵਲ ਨੂੰ ਮਿਤੀ 24-11-2024 ਨੂੰ ਊਂਝਾ ਗੁਜਰਾਤ ਸਟੇਟ ਤੋਂ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਸਮੇਤ ਪੁਲਿਸ ਪਾਰਟੀ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚੋਂ 04 ਦਿਨ ਦਾ ਰਿਮਾਂਡ ਹਾਸਲ ਕਰਕੇ ਮਿਤੀ 28-11-2024 ਨੂੰ ਮਾਨਯੋਗ ਅਦਾਲਤ ਫਾਜਿਲਕਾ ਵਿਖੇ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

 ਦੌਰਾਨੇ ਤਫਤੀਸ਼ ਮੁਦਈ ਮੁੱਕਦਮਾ ਸੁਸ਼ਾਤ ਨਾਗਪਾਲ ਉਕਤ ਨੂੰ 15,50,000/- ਰੁਪਏ ਦੀ ਰਕਮ ਉਸਦੇ ਖਾਤੇ ਵਿੱਚ RTGS ਰਾਹੀਂ ਵਾਪਸ ਕਰਵਾਈ ਗਈ ਹੈ। ਇਸਤੋਂ ਇਲਾਵਾ ਦੋਸ਼ੀ ਦੇ ਖਾਤੇ ਵਿੱਚ ਪਈ ਰਕਮ ਕਰੀਬ 5,50,000 ਰੁਪਏ ਫਰੀਜ ਕਰਵਾਈ ਗਈ ਹੈ, ਜੋ ਜਲਦ ਅਨਫਰੀਜ ਰਕਵਾ ਕੇ ਮੁਦਈ ਮੁਕੱਦਮਾ ਨੂੰ ਵਾਪਸ ਕਰਵਾਈ ਜਾਵੇਗੀ । ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD