Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਡਾ.ਓਬਰਾਏ ਨੇ ਹੁਣ ਤੱਕ 380 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਸੰਧੂ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 29 Nov 2024

Last updated on: Nov 29, 2024, 00:00 IST

ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਤ 37 ਸਾਲਾ ਰਮਨ ਕੁਮਾਰ ਪੁੱਤਰ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। 

ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਰਮਨ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 22 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। 

ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਤੇ ਉਸਦੇ ਦੋਸਤਾਂ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ 'ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਰਮਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ।

ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸਦੇ ਦੋਸਤਾਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਹੈ। ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੇ ਰਮਨ ਕੁਮਾਰ ਦੇ ਜੀਜੇ ਸੂਰਜ ਤੋਂ ਇਲਾਵਾ ਭਰਾ ਸੁਨੀਲ ਕੁਮਾਰ ਤੇ ਪ੍ਰਿੰਸ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੇ ਭੈਣ-ਭਰਾਵਾਂ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ। 

ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 380 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD