Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਦਾ ਦੌਰਾ ਕਰਕੇ ਸੀਨੀਅਰ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ

Harcharan Singh Bhullar, Punjab Police, Police, Punjab Admin, DIG Rupnagar Range, Ropar, Rupnagar

Web Admin

Web Admin

5 Dariya News

ਰੂਪਨਗਰ , 29 Nov 2024

Last updated on: Nov 29, 2024, 00:00 IST

ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ਼, ਸ. ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਵਲੋਂ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਉਪਰੰਤ ਕਾਨਫਰੰਸ ਹਾਲ, ਪੁਲਿਸ ਲਾਇਨਜ਼, ਰੂਪਨਗਰ ਵਿਖੇ ਸਮੂਹ ਜੀ.ਓਜ਼. ਐਸ.ਐਚ.ਓਜ਼, ਆਈ.ਸੀ.ਪੀਜ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵਲੋ ਹਾਜ਼ਰੀਨ ਨਾਲ ਜ਼ਿਲ੍ਹਾ ਦੇ ਲਾਅ ਐਂਡ ਆਰਡਰ ਅਤੇ ਹੋਰ ਮੁੱਦਿਆ ਪਰ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੁਰਾਣੇ ਅਪਰਾਧੀਆਂ ਦੇ ਪਿਛੋਕੜ ਦੀ ਜਾਂਚ ਲਈ ਵਿਸ਼ੇਸ਼ ਅਪ੍ਰੇਸ਼ਨ ਚਲਾਏ ਜਾਣ, ਅਪਰਾਧੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇ, ਲੋਕਾਂ ਤੱਕ ਪਹੁੰਚ ਕਰਨ ਲਈ 'ਸੰਪਰਕ' ਪ੍ਰੋਗਰਾਮ ਤਹਿਤ ਪਿੰਡ/ਵਾਰਡ ਪੱਧਰ 'ਤੇ ਰੋਜ਼ਾਨਾ ਜਨਤਕ ਮੀਟਿੰਗਾਂ ਕੀਤੀਆਂ ਜਾਣ, ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਿਯਮਤ ਨਿਗਰਾਨੀ ਰੱਖੀ ਜਾਵੇ ਅਤੇ ਉਨ੍ਹਾਂ ਵਿਰੁੱਧ ਰਿਕਾਰਡ ਦੀ ਸਾਂਭ-ਸੰਭਾਲ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਨਬੀਆਂ ਖਾਸ ਕਰਕੇ ਕਿਰਾਏਦਾਰਾਂ ਅਤੇ ਉਦਯੋਗਿਕ ਕਾਮਿਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵਲੋ ਮੀਟਿੰਗ ਦੌਰਾਨ ਆਧੁਨਿਕ ਅਤੇ ਤਕਨੀਕੀ ਢੰਗਾ ਨਾਲ ਤਫਤੀਸ਼ ਕਰਨ, ਥਾਣਾ ਦੇ ਕੰਮਕਾਜ ਦੀ ਪੈਡੰਸੀ ਦਾ ਨਿਪਟਾਰਾ ਕਰਨ, ਪਬਲਿਕ ਨਾਲ ਚੰਗਾਂ ਵਰਤਾਉ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤੇ ਜਾਣ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਹਾਜ਼ਰੀਨ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਵਧੀਆ ਸੇਵਾਵਾ ਦੇਣ ਵਾਲੇ ਅਧਿਕਾਰੀਆ/ਕਰਮਚਾਰੀ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

 

Tags: Harcharan Singh Bhullar , Punjab Police , Police , Punjab Admin , DIG Rupnagar Range , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD