Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਵੀਜ਼ਨਲ ਕਮਿਸ਼ਨਰ ਵਲੋਂ ਬਤੌਰ ਰੋਲ ਆਬਜ਼ਰਵਰ 7 ਜ਼ਿਲ੍ਹਿਆਂ ਦੇ 319 ਦਾਅਵੇ ਅਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ

Pradeep Kumar Sabharwal, Divisional Commissioner Jalandhar, Jalandhar

Web Admin

Web Admin

5 Dariya News

ਜਲੰਧਰ , 29 Nov 2024

Last updated on: Nov 29, 2024, 00:00 IST

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਬਤੌਰ ਰੋਲ ਆਬਜ਼ਰਵਰ ਨਿਯੁਕਤ ਡਵੀਜ਼ਨਲ ਕਮਿਸ਼ਨਰ ਜਲੰਧਰ ਮੰਡਲ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਜਲੰਧਰ ਮੰਡਲ ਅਧੀਨ ਆਉਂਦੇ 7 ਜ਼ਿਲ੍ਹਿਆਂ ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਯੋਗਤਾ ਮਿਤੀ 01-01-2025 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਪ੍ਰੋਗਰਾਮ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦੀ ਸੁਪਰ ਚੈਕਿੰਗ ਕੀਤੀ ਗਈ।

ਸ੍ਰੀ ਸੱਭਰਵਾਲ ਨੇ ਜਲੰਧਰ ਮੰਡਲ ਨਾਲ ਸਬੰਧਿਤ 7 ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰਾਂ ਦੀ ਜਿਥੇ ਵਧੀਆ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ, ਉਥੇ ਹੀ ਚੋਣਾਂ ਨਾਲ ਜੁੜੇ ਹੋਏ ਹਰੇਕ ਕੰਮ ਨੂੰ ਮਿਹਨਤ ਤੇ ਲਗਨ ਨਾਲ ਕਰਨ ਦੀ ਹਦਾਇਤ ਵੀ ਕੀਤੀ। ਡਵੀਜ਼ਨਲ ਕਮਿਸ਼ਨਰ ਵਲੋਂ ਜਿਹੜੇ 319 ਦਾਅਵੇ ਅਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਕੀਤੀ ਗਈ, ਉਨ੍ਹਾਂ ਵਿੱਚ ਜਲੰਧਰ ਦੇ 82, ਕਪੂਰਥਲਾ 40, ਹੁਸ਼ਿਆਰਪੁਰ 71, ਅੰਮ੍ਰਿਤਸਰ 40, ਤਰਨ ਤਾਰਨ 34, ਪਠਾਨਕੋਟ 19 ਅਤੇ ਜ਼ਿਲ੍ਹਾ ਗੁਰਦਾਸਪੁਰ ਦੇ 33 ਫਾਰਮ ਸ਼ਾਮਿਲ ਸਨ। 

ਇਸ ਮੌਕੇ ਜਲੰਧਰ ਮੰਡਲ ਨਾਲ ਸਬੰਧਿਤ ਸਮੂਹ ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ ਮਿਤੀ 01-01-2025 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਆਮ ਜਨਤਾ/ਵੋਟਰਾਂ ਵਲੋਂ ਮਿਤੀ 29-10-2024 ਤੋਂ 28-11-2024 ਤੱਕ ਦਾਅਵੇ ਅਤੇ ਇਤਰਾਜ਼ (ਫਾਰਮ ਨੰਬਰ 6, 6-ਏ, 7 ਅਤੇ 8) ਪ੍ਰਾਪਤ ਕੀਤੇ ਗਏ ਹਨ। 

ਪ੍ਰਾਪਤ ਕੀਤੇ ਫਾਰਮਾਂ ਵਿਚੋਂ ਕੇਵਲ 319 ਦੀ ਹੀ ਸੁਪਰ ਚੈਕਿੰਗ ਕੀਤੀ ਜਾਣੀ ਸੀ। ਸ਼੍ਰੀ ਸੱਭਰਵਾਲ ਵਲੋਂ ਇਸ ਸਬੰਧੀ ਜਲੰਧਰ ਵਿਖੇ ਲਗਾਏ ਜਾ ਚੁੱਕੇ ਸਪੈਸ਼ਲ ਕੈਂਪ ਦੌਰਾਨ ਵਿਧਾਨ ਸਭਾ ਚੋਣ ਹਲਕਾ 34- ਜਲੰਧਰ ਪੱਛਮੀ ਦੇ ਪੋਲਿੰਗ ਸਟੇਸ਼ਨਾਂ 116,117,118,145,146,147,152,153 ਅਤੇ 35 ਜਲੰਧਰ ਕੇਂਦਰੀ ਦੇ ਪੋਲਿੰਗ ਸਟੇਸ਼ਨਾਂ 11,12,13,14,15,16,17,48 ਦੀ ਚੈਕਿੰਗ ਵੀ ਕੀਤੀ ਗਈ ਸੀ।

 

Tags: Pradeep Kumar Sabharwal , Divisional Commissioner Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD