Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਰੈਡ ਰਿਬਨ ਕਲੱਬ ਵੱਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ

Government Polytechnic College Batala, Batala, College, World AIDS Day, World AIDS Day 2024, Red Ribbon Club

Web Admin

Web Admin

5 Dariya News

ਬਟਾਲਾ , 30 Nov 2024

Last updated on: Nov 30, 2024, 00:00 IST

ਯੁਵਕ ਸੇਵਾਵਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਰੈਡ ਰਿਬਨ ਕਲੱਬ ਵੱਲੋਂ ਵਿਸ਼ਵ ਏਡਜ ਦਿਵਸ ਮਨਾਇਆ ਗਿਆ, ਰੈਡ ਰਿਬਨ ਕਲੱਬ ਦੇ ਨੋਡਲ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਮੌਕੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਹਰ ਸਾਲ 1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਪੂਰੀ ਦੁਨੀਆਂ ਦੇ ਲੋਕਾਂ ਨੂੰ ਏਡਜ਼ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ।

ਉਨਾਂ ਦੱਸਿਆ ਕਿ ਏਡਜ਼ ਦਾ ਪੂਰਾ ਨਾਂ ਐਕਵਾਇਰਡ ਇਮਿਊਨੋ ਡੈਫੀਸਿਐਂਸੀ ਸਿੰਡਰਮ ਅਤੇ ਐਚਆਈਵੀ ਵਾਇਰਸ ਕਾਰਨ ਹੁੰਦਾ ਹੈ। ਇਹ ਮਨੁੱਖ ਦੇ ਰੋਗ ਵਿਰੋਧੀ ਸਮਰੱਥਾ ਨੂੰ ਬਿਮਾਰੀਆਂ ਨਾਲ ਲੜਨ ਲਈ ਕਮਜ਼ੋਰ ਕਰ ਦਿੰਦਾ ਹੈ। ਐਚਆਈਵੀ ਪੀੜਿਤ ਵਿਅਕਤੀ 'ਚ ਲੰਮੇ ਸਮੇਂ ਤਕ ਇਸ ਦੇ ਲੱਛਣ ਨਹੀਂ ਦਿਸਦੇ।

ਜਿਵੇਂ-ਜਿਵੇਂ ਰੋਗ ਪ੍ਰਤੀਰੋਧਕ ਸਮਰੱਥਾ ਘਟਦੀ ਜਾਂਦੀ ਹੈ ਤਾਂ ਰੋਗੀ ਨੂੰ ਇਸ ਲੱਛਣਾਂ ਬਾਰੇ ਪਤਾ ਲੱਗਦਾ ਰਹਿੰਦਾ ਹੈ। ਇਸ ਮੌਕੇ ਸਿਵਲ ਵਿਭਾਗ ਦੇ ਇੰਚਾਰਜ ਸ੍ਰੀ ਸ਼ਿਵਰਾਜਨਪੁਰੀ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਰੈਡ ਰਿਬਨ ਕਲੱਬ ਦੇ ਨੋਡਲ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਸਹਾਇਕ ਨੋਡਲ ਅਫਸਰ ਸਚਿਨ ਅਠਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਅਤੇ ਹੋਰ ਕਰੀਤੀਆਂ ਇਸ ਬਿਮਾਰੀ ਦਾ ਕਾਰਨ ਬਣਦੀਆਂ ਹਨ, ਉਹਨਾਂ ਕਿਹਾ ਕਿ ਇਸ ਦੇ ਬਿਮਾਰੀ ਲੱਛਣ ਪੂਰੀ ਤਰਾਂ ਸਾਹਮਣੇ ਆਉਣ ਲਈ 8-10 ਸਾਲ ਲੱਗ ਜਾਂਦੇ ਹਨ। 

ਇਸ ਸਮੇਂ ਰੋਗੀ ਨੂੰ ਇਹ ਵੀ ਅਹਿਸਾਸ ਨਹੀਂ ਹੁੰਦਾ ਕਿ ਉਹ ਇੰਨੀ ਭਿਆਨਕ ਬਿਮਾਰੀ ਦੀ ਗਿ੍ਫਤ ਵਿਚ ਆ ਚੁੱਕਿਆ ਹੈ। ਇਹੀ ਉਹ ਸਮਾਂ ਹੁੰਦਾ ਹੈ ਜਦੋਂ ਪੀੜਤ ਵਿਅਕਤੀ ਅਣਜਾਣੇ ਵਿਚ ਹੋਰ ਬਹੁਤ ਸਾਰੇ ਵਿਅਕਤੀਆਂ ਨੂੰ ਇਸ ਬਿਮਾਰੀ ਤੋਂ ਸੰਕ੍ਰਮਿਤ ਕਰ ਦਿੰਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਏਡਜ਼ ਦੇ ਫੈਲਣ ਦੇ ਕਾਰਨਾਂ ਬਾਰੇ ਦੱਸਿਆ ਅਤੇ ਏਡਜ਼ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ। ਵਿਸ਼ਵ ਏਡਜ ਦਿਵਸ ਸਬੰਧੀ ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਸਰਕਾਰੀ ਪੌਲੀਟੈਕਨਿਕ  ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ

 

Tags: Government Polytechnic College Batala , Batala , College , World AIDS Day , World AIDS Day 2024 , Red Ribbon Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD