Thursday, 23 July 2026

 

 

ਖ਼ਾਸ ਖਬਰਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ

 

ਸੰਜੀਵ ਅਰੋੜਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਮੰਤਰੀ ਨੇ ਹਵਾਈ ਸੈਨਾ ਦੀ ਤਰਫੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

Sanjeev Arora, AAP, Aam Aadmi Party, Aam Aadmi Party Punjab, AAP Punjab, Rajnath Singh, Union Defence Minister, Defence Minister of India, BJP, Bharatiya Janata Party, Indian Air Force, IAF

Web Admin

Web Admin

5 Dariya News

ਨਵੀਂ ਦਿੱਲੀ , 30 Nov 2024

Last updated on: Nov 30, 2024, 00:00 IST

ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। 

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀ.ਡਬਲਿਊ.ਡੀ) ਅਤੇ ਹੋਰ ਸਬੰਧਿਤ ਏਜੰਸੀਆਂ ਨਾਲ ਨਿਯਮਤ ਤੌਰ 'ਤੇ ਸਾਈਟ ਦਾ ਦੌਰਾ ਅਤੇ ਮੀਟਿੰਗਾਂ ਕਰ ਰਹੇ ਹਨ। 

ਉਨ੍ਹਾਂ ਕਿਹਾ, "ਸਾਡੇ ਸਮੂਹਿਕ ਯਤਨਾਂ ਦੇ ਬਾਵਜੂਦ, ਭਾਰਤੀ ਹਵਾਈ ਸੈਨਾ ਦੀ ਤਰਫੋਂ ਕੁਝ ਕੰਮ, ਪ੍ਰਵਾਨਗੀਆਂ ਅਤੇ ਰਸਮੀ ਕਾਰਵਾਈਆਂ ਲੰਬਿਤ ਹਨ, ਜਿਸ ਕਾਰਨ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਦੇਰੀ ਹੋ ਰਹੀ ਹੈ।" ਹਵਾਈ ਅੱਡੇ ਦੇ ਸਿਵਲ ਹਿੱਸੇ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਹਲਵਾਰਾ ਹਵਾਈ ਅੱਡਾ ਭਾਰਤੀ ਹਵਾਈ ਸੈਨਾ ਵੱਲੋਂ ਲੰਬਿਤ ਕੰਮ ਪੂਰਾ ਹੋਣ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦੇਵੇਗਾ। 

ਸ੍ਰੀ ਅਰੋੜਾ ਨੇ ਰੱਖਿਆ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਭਾਰਤੀ ਹਵਾਈ ਸੈਨਾ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਰਸਮਾਂ ਨੂੰ ਜਲਦੀ ਪੂਰਾ ਕਰਨ ਲਈ ਨਿਰਦੇਸ਼ ਦੇਣ, ਇਸ ਨਾਲ ਇਹ ਯਕੀਨੀ ਬਣੇਗਾ ਕਿ ਹਲਵਾਰਾ ਹਵਾਈ ਅੱਡੇ 'ਤੇ ਸਿਵਲ ਓਪਰੇਸ਼ਨ ਜਲਦੀ ਤੋਂ ਜਲਦੀ ਸ਼ੁਰੂ ਹੋ ਸਕਣ, ਜਿਸ ਨਾਲ ਖੇਤਰ ਦੇ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਲਾਭ ਹੋਵੇਗਾ।

ਰੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਨੇ ਇਸ ਸਾਲ ਅਗਸਤ ਵਿੱਚ ਟਾਟਾ ਸੰਨਜ਼ (ਟਾਟਾ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੀ ਹੋਲਡਿੰਗ ਕੰਪਨੀ ਅਤੇ ਪ੍ਰਮੋਟਰ) ਦੇ ਚੇਅਰਮੈਨ ਐਨ ਚੰਦਰਸ਼ੇਖਰਨ ਵੱਲੋਂ ਭੇਜੀ ਇੱਕ ਉੱਚ ਪੱਧਰੀ ਟੀਮ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਨੇੜ ਭਵਿੱਖ ਵਿੱਚ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ, ਹਲਵਾਰਾ ਵਿਖੇ ਨਿਰਮਾਣ ਅਧੀਨ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।

ਇਸ ਦੌਰਾਨ ਸ੍ਰੀ ਅਰੋੜਾ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦੀ ਇੱਕ ਸਮੇਂ ਵਿੱਚ 300 ਯਾਤਰੀਆਂ ਨੂੰ ਅਡਜਸਟ ਕਰਨ ਦੀ ਸਮਰੱਥਾ ਹੈ। ਭਵਿੱਖ ਵਿੱਚ ਹਵਾਈ ਅੱਡੇ ਦੇ ਵਿਸਤਾਰ ਦੀ ਵਿਵਸਥਾ ਹੈ। ਇੱਕ ਸਮੇਂ ਵਿੱਚ ਦੋ ਵੱਡੇ ਆਕਾਰ ਦੇ ਜਹਾਜ਼ ਪਾਰਕ ਕੀਤੇ ਜਾ ਸਕਦੇ ਹਨ। ਸ੍ਰੀ ਅਰੋੜਾ ਨੇ ਇਹ ਵੀ ਦੁਹਰਾਇਆ ਕਿ ਹਵਾਈ ਅੱਡਾ ਪ੍ਰਾਜੈਕਟ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ "ਸੁਪਨਮਈ ਪ੍ਰਾਜੈਕਟ" ਹੈ, ਜਿਨ੍ਹਾਂ ਨੇ ਇਸ ਲਈ ਫੰਡ ਮਨਜ਼ੂਰ ਕੀਤੇ ਹਨ।

ਹਵਾਈ ਅੱਡਾ 161.28 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਸਿਵਲ ਟਰਮੀਨਲ ਦੀ ਕੁੱਲ ਲਾਗਤ ਲਗਭਗ 70 ਕਰੋੜ ਰੁਪਏ ਹੈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Rajnath Singh , Union Defence Minister , Defence Minister of India , BJP , Bharatiya Janata Party , Indian Air Force , IAF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD