Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਹਲਕੇ ਦੇ ਪਿੰਡਾਂ ਵਿਚ ਸਾਰੇ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਦੇ ਹੁਕਮ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chandpur, Block Majri

Web Admin

Web Admin

5 Dariya News

ਮਾਜਰੀ , 30 Nov 2024

Last updated on: Nov 30, 2024, 00:00 IST

ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ। ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਨੂੰ  ਵੱਡਾ ਫ਼ਤਵਾ ਦੇ ਕੇ ਸੇਵਾ ਸੌਂਪੀ ਗਈ ਹੈ।

ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਵਿਚ ਬਣਾਏ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਅਤੇ  ਨਾਲ ਹੀ ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਜਾਵੇ।

ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਚੰਡੀਗੜ੍ਹ ਦੇ ਨਾਲ ਲਗਦੇ ਹੋਣ ਕਾਰਨ ਵੱਡੇ ਪੱਧਰ ਤੇ ਇਸ ਇਲਾਕੇ ਦੀ ਸ਼ਾਮਲਾਤ ਜ਼ਮੀਨਾਂ ਤੇ ਕਬਜ਼ੇ ਕੀਤੇ ਗਏ ਹਨ ਜਿਨ੍ਹਾਂ ਨੂੰ ਜਲਦ ਤੋਂ ਜਲਦ ਛੁਡਾ ਕੇ ਪਿੰਡ ਦੀ ਪੰਚਾਇਤਾਂ ਨੂੰ ਕਬਜ਼ੇ ਦੁਆਏ ਜਾਣ।ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਸ਼ਾਮਲਾਤ ਜ਼ਮੀਨਾਂ ਉੱਤੇ ਕਬਜਾ ਕਰਦਾ ਹੈ ਅਤੇ ਸਾਡਾ ਨਾਮ ਵਰਤਦਾ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਕੁਝ ਲੋਕ ਸਾਡੇ ਨਾਲ ਤੁਰ ਫਿਰ ਕੇ ਬਾਅਦ ਵਿੱਚ ਸਰਕਾਰੀ ਸੰਪਤੀ ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਕਰਦੇ ਹਨ  ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਵਿਆਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਨ।

ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਉਹ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਵੱਖ ਵੱਖ ਪਿੰਡਾਂ ਦੀ ਪੰਚਾਇਤਾਂ ਵਲੋਂ ਆਪਣੇ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਤੋਂ ਹਲਕਾ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।  ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਲਕੇ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੇ ਨਾਲ ਨਾਲ ਨਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਬੰਦ ਕਰਵਾਉਣ।

ਇਸ ਮੌਕੇ ਬਹੁਤ ਸਾਰੀਆਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਅਨਮੋਲ ਗਗਨ ਮਾਨ ਵਲੋਂ ਮੌਕੇ ਤੇ ਹੀ ਹੱਲ ਕੀਤਾ ਗਿਆ।ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਂਵਾਂ ਸੁਣ ਕੇ ਉਨ੍ਹਾਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ ਗਿਆ। ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਸਰਕਾਰ ਤੁਹਾਡੇ ਦੁਆਰਾ ਅਧੀਨ ਸੇਵਾਵਾਂ ਵੀ ਮੁੱਹਈਆ ਕਰਵਾਈ ਗਈਆਂ ਜਿਸ ਦਾ ਹਲਕਾ ਵਾਸੀਆਂ ਵਲੋਂ ਲਾਭ ਉਠਾਇਆ ਗਿਆ।

ਇਸ ਮੌਕੇ ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਅਮਨਦੀਪ ਸਿੰਘ, ਸ਼ੁਭਮ ਗਿਰੀ, ਸਰਪੰਚ ਜਸਪ੍ਰੀਤ ਸਿੰਘ, ਜੱਗੀ ਕਾਦੀਮਾਜਰਾ, ਸਤਵਿੰਦਰ ਸਿੰਘ, ਸੁਦਾਗਰ ਸਾਰੇ ਬਲਾਕ ਪ੍ਰਧਾਨ, ਹਰਦੀਪ ਅਰੋੜਾ, ਸੁਖਵਿੰਦਰ ਸਿੰਘ ਬਿੱਟੂ, ਵਿਕਾਸ ਮੋਹਨ, ਮਨਿੰਦਰ ਸਿੰਘ,ਹਰਪ੍ਰੀਤ ਕੌਰ ਤਿਊੜ ਅਤੇ ਜਗਦੀਪ ਰਾਣਾ ਵਿਸ਼ੇਸ਼ ਤੌਰ ਤੇ ਹਾਜਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chandpur , Block Majri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD