Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

18 ਮਹੀਨਿਆਂ ਅੰਦਰ ਬਣਿਆ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harpal Singh Cheema, Advocate Harpal Singh Cheema, Dirba, Narinder Kaur Bharaj, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਦਿੜ੍ਹਬਾ (ਸੰਗਰੂਰ) , 30 Nov 2024

Last updated on: Nov 30, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।

ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿਚ ਸੀ, ਜਿਸ ਕਾਰਨ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੀ ਲੋਕ ਸੇਵਾ ਵਾਲੇ ਅਜਿਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅੰਦਾਜ਼ਨ ਲਾਗਤ ਦੇ ਮੁਕਾਬਲੇ ਇਸ ਇਮਾਰਤ ਦੀ ਉਸਾਰੀ ਕਰਕੇ ਡੇਢ ਕਰੋੜ ਰੁਪਏ ਦੀ ਬਚਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਚੀਮਾਂ ਵਿਖੇ ਵੀ ਸਬ ਡਵੀਜ਼ਨ ਕੰਪਲੈਕਸ ਉਸਾਰੀ ਅਧੀਨ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 49427 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 3 ਦਸੰਬਰ ਨੂੰ ਪਟਿਆਲਾ ਵਿਖੇ 700 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਇਹ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਸਦਕਾ ਪੰਜਾਬ ਵੱਲ ਨੌਜਵਾਨਾਂ ਦਾ ਉਲਟਾ ਪਰਵਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਵਾਪਸ ਮੁੜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਸਦਕਾ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਸਬੰਧੀ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਇੱਥੇ ਹੀ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਰਿਕਾਰਡ 'ਤੇ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਨੌਜਵਾਨਾਂ ਦੇ ਦਾਖ਼ਲਿਆਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਪੇਂਡੂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਲਿੰਕ ਸੜਕਾਂ ਦਾ ਵੱਡਾ ਮਹੱਤਵ ਹੈ ਅਤੇ ਇਹ ਲੋਕਾਂ ਨੂੰ ਵਸਤਾਂ ਅਤੇ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਆਪਣੀ 6 ਸਾਲ ਦੀ ਮਿਆਦ ਪੂਰੀ ਕਰਨ ਦੇ ਬਾਵਜੂਦ ਨਵੀਨੀਕਰਨ ਤੋਂ ਵਾਂਝੀਆਂ ਪਈਆ ਹਨ।  

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਵਿੱਚ ਸਿਰਫ਼ 21 ਫੀਸਦ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 84 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਣਕ/ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਬਦਲਵੀਆਂ ਫ਼ਸਲਾਂ 'ਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸੂਬਾ, ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਉਂਦਿਆਂ ਦੇਸ਼ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ  ਪ੍ਰਦੂਸ਼ਣ ਪੈਦਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉੱਚਿਤ ਹੈ, ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ।

ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਮੁਫ਼ਤ ਨਹੀਂ ਹਨ ਕਿਉਂਕਿ ਲੋਕ ਟੈਕਸਾਂ ਦੇ ਰੂਪ ਵਿੱਚ ਮੋਟੀਆਂ ਰਕਮਾਂ ਅਦਾ ਕਰਦੇ ਹਨ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸਹੂਲਤਾਂ ਦੇ ਰੂਪ ਵਿੱਚ ਜਨਤਾ ਦਾ ਪੈਸਾ ਜਨਤਾ ਨੂੰ ਹੀ ਮੋੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਹ ਪੈਸਾ ਸਿਆਸਤਦਾਨਾਂ ਦੇ ਘਰਾਂ ਨੂੰ ਜਾਂਦਾ ਸੀ ਪਰ ਹੁਣ ਇਸ ਨੂੰ ਲੋਕ ਸੇਵਾ ਲਈ ਵਰਤਿਆ ਜਾ ਰਿਹਾ ਹੈ।

ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਆਪ ਸਰਕਾਰ 'ਤੇ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੇ ਡਰਾਮੇਬਾਜ਼ ਸਿਆਸੀ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਨੁਮਾਇੰਦੇ ਚੁਣੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਰਾਜ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ  ਨੂੰ ਇੰਨੀ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਝਾਂਸੇ ਵਿੱਚ ਨਹੀਂ ਆਉਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਸਿਆਸੀ ਲੀਡਰ ਸੂਬੇ ਦੀਆਂ ਬੁਨਿਆਦੀ ਲੋੜਾਂ ਤੋਂ ਕਦੇ ਵੀ ਜਾਣੂ ਨਹੀਂ ਹੋ ਸਕਦੇ।ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।          

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harpal Singh Cheema , Advocate Harpal Singh Cheema , Dirba , Narinder Kaur Bharaj , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD