Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ

Military, Maharaja Ranjit Singh Armed Forces Preparatory Institute, MRSAFPI, Air Chief Marshal Amar Preet Singh, National Defence Academy Khadakwasla

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 30 Nov 2024

Last updated on: Nov 30, 2024, 00:00 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ.ਡੀ.ਏ. ਕੋਰਸ ਤੋਂ ਪਾਸ ਆਊਟ ਹੋਏ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਕੀਤਾ। 

ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕਰਨ ਬਾਅਦ ਇਹ ਛੇ ਕੈਡਿਟ- ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਸੁਖਦੇਵ ਸਿੰਘ ਗਿੱਲ, ਯੁਵਰਾਜ ਸਿੰਘ ਤੋਮਰ, ਵਿਨਾਇਕ ਸ਼ਰਮਾ ਅਤੇ ਕੁਸ਼ ਪਾਂਡਿਆ- ਕਮਿਸ਼ਨਡ ਅਫ਼ਸਰ ਬਣਨ ਲਈ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਇੱਕ ਸਾਲ ਦੀ ਸਿਖਲਾਈ ਹਾਸਲ ਕਰਨਗੇ। ਆਰਮੀ ‘ਚੋਂ ਸੇਵਾਮੁਕਤ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੀ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। 

ਗੁਰਕੀਰਤ ਸਿੰਘ ਨੇ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਜੋ ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸਨ, ਤੋਂ ਸਨਮਾਨ ਹਾਸਲ ਕੀਤਾ।   ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਵਿੱਚ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਨਤੀਜਿਆਂ 'ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।   

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਵੀ.ਐਸ.ਐਮ.) ਨੇ ਕੈਡਿਟਾਂ ਨੂੰ ਉਨ੍ਹਾਂ ਦੇ ਪਾਸ ਆਊਟ ਹੋਣ 'ਤੇ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਮੇਂ ਇੰਸਟੀਚਿਊਟ ਦੇ 20 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਨੂੰ ਜੁਆਇਨ ਕਰਨ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 43 ਕੈਡਿਟ ਜਲਦੀ ਹੀ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਲਈ ਜਾ ਰਹੇ ਹਨ।

 

Tags: Military , Maharaja Ranjit Singh Armed Forces Preparatory Institute , MRSAFPI , Air Chief Marshal Amar Preet Singh , National Defence Academy Khadakwasla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD