Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸੂਬੇ ਦੇ ਲੋਕ ਅਧਿਆਪਕ ਭਾਈਚਾਰੇ ਵੱਲੋਂ ਕੀਤੇ ਗਏ ਵਡਮੁੱਲੇ ਯਤਨਾਂ ਲਈ ਸਦਾ ਰਿਣੀ ਰਹਿਣਗੇ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, AS Modern Senior Secondary School, Khanna, Ludhiana

5 Dariya News

5 Dariya News

5 Dariya News

ਖੰਨਾ, ਲੁਧਿਆਣਾ , 30 Nov 2024

Last updated on: Nov 30, 2024, 00:00 IST

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਥਾਨਕ ਏ.ਐਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੇ ਲੋਕ ਅਧਿਆਪਕ ਭਾਈਚਾਰੇ ਵੱਲੋਂ ਕੀਤੇ ਗਏ ਵਡਮੁੱਲੇ ਯਤਨਾਂ ਲਈ ਸਦਾ ਰਿਣੀ ਰਹਿਣਗੇ, ਜਿਨ੍ਹਾਂ ਸਦਕਾ ਪੰਜਾਬ ਸਕੂਲ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਹੈ।

ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸਿੱਖਿਆ ਸੰਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਸੱਤ ਇੰਸਟੀਚਿਊਟ ਚਲਦੇ ਹਨ। ਜਿਨ੍ਹਾਂ ਵਿਚ ਤਿੰਨ ਸਕੂਲ ਅਤੇ ਚਾਰ ਕਾਲਜ ਹਨ। ਉਹਨਾਂ ਕਿਹਾ ਕਿ ਇਹਨਾਂ ਸਿੱਖਿਆ ਸੰਸਥਾ ਵਿੱਚੋਂ ਪੜ੍ਹੇ ਹੋਏ ਹਾਜ਼ਰਾ ਹੀ ਵਿਦਿਆਰਥੀਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿਚ ਵੱਖ-ਵੱਖ ਉੱਚ ਅਹੁਦਿਆਂ ਤੇ ਬੈਠ ਕੇ ਆਪਣੀਆਂ ਸੇਵਾਵਾਂ ਦੇ ਰਹੇ ਹਨ। 

ਇਹ ਸਿੱਖਿਆ ਸੰਸਥਾ ਬਹੁਤ ਪੁਰਾਣੀ ਹੈ। ਉਹਨਾਂ ਕਿਹਾ ਕਿ ਇਸ ਸੰਸਥਾ ਵਿੱਚ ਪਹੁੰਚ ਕੇ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਇਸ ਸਿੱਖਿਆ ਸੰਸਥਾ ਵਿੱਚ ਜਿਹੜੇ ਬੱਚੇ ਪੜ੍ਹ ਰਹੇ ਹਨ ਉਹਨਾਂ ਨੂੰ ਕਾਬਲ ਅਧਿਆਪਕ ਪੜਾਉਂਦੇ ਰਹਿਣ ਤਾਂ ਜੋ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ ਇਸ ਸਿੱਖਿਆ ਸੰਸਥਾ ਦਾ ਨਾਮ ਰੋਸ਼ਨ ਕਰਦੇ ਰਹਿਣ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਅਤੇ ਇਸ ਸਮਾਗਮ ਵਿਚ ਪਹੁੰਚੇ ਮਾਪਿਆਂ ਨੂੰ ਜੀ ਆਇਆ ਆਖਿਆ ਤੇ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਦੀ ਬੱਚਿਆਂ ਨੂੰ ਬੇਸਬਰੀ ਨਾਲ ਉਡੀਕ ਹੁੰਦੀ ਹੈ। ਉਨ੍ਹਾਂ ਨੇ ਆਪੋ-ਆਪਣੀ ਕਲਾ ਨੂੰ ਸਟੇਜ ਤੇ ਦਿਖਾਉਣਾ ਹੁੰਦਾ ਤੇ ਕਈ ਦਿਨਾਂ ਤੋਂ ਚਲ ਰਹੀ ਮਿਹਨਤ ਨੂੰ ਪ੍ਰਦਰਸ਼ਿਤ ਕਰਕੇ ਵਾਹ-ਵਾਹ ਖੱਟਣੀ ਹੁੰਦੀ ਹੈ।

ਇਸ ਸਮਾਗਮ ਵਿਚ ਨਾਟਕ, ਕੋਰੀਓਗ੍ਰਾਫੀ, ਗੀਤ-ਸੰਗੀਤ, ਭੰਗੜਾ, ਗਿੱਧਾ ਦੇ ਹਰ ਰੰਗ ਦੇਖਣ ਨੂੰ ਮਿਲੇ ਅਤੇ ਸਾਡੇ ਪ੍ਰਾਂਤਕ ਨਾਚਾਂ ਨੇ ਸਰੋਤਿਆਂ ਦੇ ਦਿਲ ਜਿੱਤ ਲਏ। ਬੱਚਿਆਂ ਨੇ ਆਪਣੇ ਅੰਦਰ ਦੀ ਕਲਾਕਾਰੀ ਨੂੰ ਖੁੱਲ ਕੇ ਪ੍ਰਦਰਸ਼ਿਤ ਕੀਤਾ। ਅਲੱਗ-ਅਲੱਗ ਗਤੀਵਿਧੀਆਂ ਰਾਹੀਂ ਇਸ ਪ੍ਰੋਗ੍ਰਾਮ ਦੀ ਇਕ ਵੱਖਰੀ ਦਿਖ ਸੀ। ਅਧਿਆਪਕਾਂ ਦੁਆਰਾ ਸਿਖਾਏ ਗੁਰਾਂ ਨੂੰ ਉਨ੍ਹਾਂ ਨੇ ਆਪਣੇ ਇਸ ਸਮਾਗਮ ਨੂੰ ਹੋਰ ਚਾਰ ਚੰਨ ਲਾਏ। ਸਾਰਾ ਪ੍ਰੋਗਰਾਮ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਤੇ ਸਕੂਲ ਦੀਆਂ ਖੇਡਾਂ ਅਤੇ ਪੜ੍ਹਾਈ ਜਾਂ ਫਿਰ ਹਰ ਖਿੱਤੇ ਵਿਚ ਕੀਤੀਆਂ ਪ੍ਰਾਪਤੀਆਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ। ਮਾਪਿਆਂ ਦੀ ਸ਼ਮੂਲੀਅਤ ਨੇ ਇਸ ਪ੍ਰੋਗਰਾਮ ਦੀ ਹੋਰ ਸ਼ਾਨ ਵਧਾ ਦਿੱਤੀ।

ਇਸ ਸਮਾਗਮ ਨੂੰ ਦੇਖ ਕੇ ਬੱਚਿਆਂ ਦੀ ਕੀਤੀ ਮਿਹਨਤ ਦਾ ਰੂਪ ਸਭ ਦੇ ਸਾਹਮਣੇ ਆਉਂਦਾ ਹੈ। ਸਕੂਲ ਇਕੱਲੇ ਇੰਨ੍ਹਾਂ ਪ੍ਰੋਗਰਾਮਾਂ ਕਰਕੇ ਹੀ ਨਹੀਂ ਸਗੋਂ ਦੁਨੀਆਂ ਭਰ ਵਿਚ ਆਪਣੇ ਨਤੀਜਿਆਂ ਕਰਕੇ ਵੀ ਮੋਹਰਲੀ ਕਤਾਰ ਵਿਚ ਹੈ। ਅਸੀਂ ਆਪਣੇ ਬੱਚਿਆਂ ਨੂੰ ਹਰ ਪੱਖ ਤੋਂ ਐਨੀਆਂ ਪੱਕੀਆਂ ਨੀਹਾਂ ਦੇ ਧਾਰਨੀ ਬਣਾ ਕੇ ਅੱਗੇ ਤੋਰਦੇ ਹਾਂ ਕਿ ਉਹ ਆਪਣੇ ਜੀਵਨ ਦੀਆਂ ਉਨ੍ਹਾਂ ਉਚਾਈਆਂ ਨੂੰ ਫਤਿਹ ਕਰ ਲੈਂਦੇ ਹਨ, ਜਿੰਨ੍ਹਾਂ ਦੇ ਸੁਪਨੇ ਉਨ੍ਹਾਂ ਦੇ ਮਾਪੇ ਦੇਖਦੇ ਹਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , AS Modern Senior Secondary School , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD