Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

ਪੰਜਾਬ ਹਰ ਖੇਤਰ ਵਿੱਚ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਦੀ ਦਿਸ਼ਾ ਵਿੱਚ ਕਦਮ ਵਧਾ ਰਿਹਾ ਹੈ : ਸਪੀਕਰ ਕੁਲਤਾਰ ਸਿੰਘ ਸੰਧਵਾਂ

 Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurpreet Bassi Gogi, Ludhiana

Web Admin

Web Admin

5 Dariya News

ਲੁਧਿਆਣਾ , 30 Nov 2024

Last updated on: Nov 30, 2024, 00:00 IST

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੀ ਮੌਜੂਦ ਸਨ।

ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਭਾਗ ਦੇ ਉਪਰਾਲੇ ਅਤੇ ਨੌਜਵਾਨਾਂ ਦੇ ਜੋਸ਼ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਦੀ ਦਿਸ਼ਾ ਵਿੱਚ ਕਦਮ ਵਧਾ ਰਿਹਾ ਹੈ।

ਯੁਵਕ ਮੇਲੇ ਦੇ ਦੂਜੇ ਦਿਨ ਦਾ ਆਗਾਜ ਪੰਜਾਬ ਦੇ ਮਰਦਾਂ ਦੇ ਪ੍ਰਸਿੱਧ ਲੋਕ ਨਾਚ "ਝੂਮਰ" ਨਾਲ ਹੋਇਆ। ਜਿਸ ਉਪਰੰਤ ਲੁੱਡੀਆਂ ਅਤੇ ਸੰਮੀਆਂ ਨੇ ਮੇਲੇ ਦੇ ਦੂਜੇ ਦਿਨ ਸੱਭਿਆਚਾਰ ਰੰਗਾਂ ਦੇ ਮਾਹੋਲ ਵਿੱਚ ਰੰਗਦੇ ਹੋਏ ਦਰਸ਼ਕਾ ਨੂੰ ਢੋਲ ਦੇ ਡੱਗੇ ਤੇ ਤਾਲ ਤੇ ਨੱਚਣ ਤੇ ਮਜਬੂਰ ਕਰ ਦਿੱਤਾ। ਦੁਪਹਿਰ ਬਾਅਦ ਹੋਏ ਸਕਿੱਟ ਦਾ ਮੁਕਾਬਲਿਆਂ ਦੌਰਾਨ ਟੀਮਾਂ ਵੱਲੋਂ ਆਪਣੀ ਪੇਸ਼ਕਾਰੀ ਕਰਦਿਆਂ ਪੰਜਾਬ ਦੇ ਸਮਾਜਿਕ ਮੁੱਦਿਆਂ ਨੂੰ ਛੋਹਿਆ ਅਤੇ ਦਰਸ਼ਕਾ ਨੂੰ ਆਪਣੀ ਕਲਾਕਾਰੀ ਦਾ ਨਮੂਨਾ ਪੇਸ਼ ਕੀਤਾ। ਇਸ ਤੋਂ ਇਲਾਵਾ ਕਲਾਸੀਕਲ ਡਾਂਸ: ਕਥਕ, ਓੜੀਸੀ ਅਤੇ ਭਾਰਤ ਨਾਟਿਯਮ, ਪੋਸਟਰ ਮੈਕਿੰਗ, ਕਾਰਟੂਨਿੰਗ, ਚਿੱਤਰਕਾਰੀ, ਵਾਦ-ਵਿਵਾਦ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਮਲਕੀਤ ਸਿੰਘ ਰੋਣੀ ਅਤੇ ਗੁਰਪ੍ਰੀਤ ਕੌਰ ਭੰਗੂ ਵੱਲੋਂ ਬਤੌਰ ਵਿਸ਼ੇਸ ਮਹਿਮਾਨ ਯੁਵਕ ਮੇਲੇ ਦਾ ਅਨੰਦ ਮਾਣਿਆ ਅਤੇ ਵਿਭਾਗ ਵੱਲੋਂ ਨੌਜਵਾਨਾ ਨੂੰ ਥਿਏਟਰ, ਵਿਰਾਸਤੀ ਕਲਾਵਾਂ, ਲੋਕ ਨਾਚਾ ਨਾਲ ਜੋੜਨ ਦੇ ਉਪਰਾਲੇ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਦੋਵਾਂ ਅਦਾਕਾਰਾਂ ਨੂੰ ਸਨਮਾਨਿਤ ਕੀਤਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurpreet Bassi Gogi , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD