Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ 'ਚ 'ਆਪ' ਪ੍ਰਧਾਨ ਦੀ ਮੀਟਿੰਗ

ਅਮਨ ਅਰੋੜਾ ਨੇ ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਚਰਚਾ, ਕੱਲ੍ਹ ਹੋਵੇਗੀ ਨਗਰ ਕੌਂਸਲਾਂ ਦੀ ਮੀਟਿੰਗ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Kuldeep Singh Dhaliwal, Mohinder Bhagat, Shery Kalsi, Amansher Singh Shery Kalsi, Dr. Ajay Gupta, Dr. Inderbir Singh Nijjar, Inderbir Singh Nijjar

5 Dariya News

5 Dariya News

5 Dariya News

ਜਲੰਧਰ , 30 Nov 2024

Last updated on: Nov 30, 2024, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ ਮੀਟਿੰਗ ਤੋਂ ਬਾਅਦ ਸ਼ਨੀਵਾਰ ਨੂੰ' ਆਪ 'ਨੇਤਾਵਾਂ ਨਾਲ ਜਲੰਧਰ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮ ਨੂੰ ਲੈ ਕੇ ਵਿਸਤ੍ਰਿਤ ਚਰਚਾ ਕੀਤੀ ਗਈ। ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਮੰਤਰੀ ਮੋਹਿੰਦਰ ਭਗਤ, ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਪਾਰਟੀ ਆਗੂ ਦੀਪਕ ਬਾਲੀ, ਸੰਨੀ ਆਹਲੂਵਾਲੀਆ ਅਤੇ ਹੋਰ ਪਾਰਟੀ ਔਹਦੇਦਾਰ ਹਾਜ਼ਰ ਸਨ।

ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਨਗਰ ਨਿਗਮਾਂ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ। ਕੱਲ੍ਹ ਨਗਰ ਕੌਂਸਲਾਂ, ਪੰਚਾਇਤਾਂ ਅਤੇ ਕਮੇਟੀਆਂ ਸਬੰਧੀ ਸਬੰਧਤ ਖੇਤਰ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਹੋਵੇਗੀ। ਸੂਬੇ ਦੀਆਂ 42 ਨਗਰ ਕੌਂਸਲਾਂ ਅਤੇ ਕਮੇਟੀਆਂ ਲਈ ਵੀ ਚੋਣਾਂ ਹੋਣੀਆਂ ਹਨ। ਸਾਰੀਆਂ ਕਮੇਟੀਆਂ ਸਾਡੇ ਲਈ ਮਹੱਤਵਪੂਰਨ ਹਨ ਅਤੇ ਸਾਡਾ ਉਨ੍ਹਾਂ 'ਤੇ ਬਰਾਬਰ ਧਿਆਨ ਹੈ।

ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰਾਂ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਬੇਹੱਦ ਉਤਸ਼ਾਹ ਹੈ। ਹਰ ਪਾਸੇ ਲੋਕ 'ਆਪ' ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਇਸ ਦਾ ਅਸਰ ਜਿਮਨੀ ਚੋਣਾਂ 'ਚ ਵੀ ਦੇਖਣ ਨੂੰ ਮਿਲਿਆ ਹੈ।  ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਲੋਕ ਸਮਝ ਚੁੱਕੇ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਇਮਾਨਦਾਰੀ ਨਾਲ ਵਿਕਾਸ ਕਾਰਜ ਕਰ ਸਕਦੀ ਹੈ ਅਤੇ ਮੁਫ਼ਤ ਸਹੂਲਤਾਂ ਦੇ ਸਕਦੀ ਹੈ।

ਅਰੋੜਾ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 4 'ਚੋਂ 3 ਸੀਟਾਂ 'ਤੇ ਜਿੱਤਾਇਆ, ਉਸੇ ਤਰ੍ਹਾਂ ਲੋਕ ਨਗਰ ਨਿਗਮ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਸਾਰੇ ਨਿਗਮਾਂ, ਕੌਂਸਲਾਂ ਅਤੇ ਕਮੇਟੀਆਂ 'ਚ ਮੇਅਰ ਅਤੇ ਪ੍ਰਧਾਨ ਬਣਾਉਣਗੇ।

ਟਿਕਟਾਂ ਦੀ ਵੰਡ ਵਿੱਚ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ ਪਹਿਲ 

ਅਰੋੜਾ ਨੇ ਦੱਸਿਆ ਕਿ ਭਲਕੇ (1 ਦਸੰਬਰ) ਤੋਂ ਆਮ ਆਦਮੀ ਪਾਰਟੀ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਅਤੇ ਕਮੇਟੀਆਂ ਦੇ ਕੌਂਸਲਰ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦੇਵੇਗੀ। ਚੋਣ ਪ੍ਰਕਿਰਿਆ ਵਿੱਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਪਹਿਲੀ ਤਰਜੀਹ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ। ਜੇਕਰ ਕੋਈ ਦੂਜੀ ਧਿਰ ਤੋਂ ਆਉਂਦਾ ਹੈ ਅਤੇ ਉਸ ਦਾ ਅਕਸ ਇਮਾਨਦਾਰ ਹੋਵੇਗਾ ਤਾਂ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।  ਪਰ ਜ਼ਿਆਦਾਤਰ ਟਿਕਟਾਂ ਪਾਰਟੀ ਨਾਲ ਜੁੜੇ ਲੋਕਾਂ ਨੂੰ ਹੀ ਮਿਲਣਗੀਆਂ। ਸਾਡੇ ਕੋਲ ਰਾਜ ਭਰ ਵਿੱਚ ਸਰਗਰਮ ਅਤੇ ਸਮਰਪਿਤ ਵਰਕਰਾਂ ਦੀ ਇੱਕ ਫੌਜ ਹੈ। ਇਸ ਲਈ ਸਿਰਫ਼ ਉਨ੍ਹਾਂ ਨੂੰ ਹੀ ਪਹਿਲਾਂ ਵਿਚਾਰਿਆ ਜਾਵੇਗਾ। 

ਭਾਜਪਾ ਦੇ ਸੀਨੀਅਰ ਆਗੂ ਅਜੈ ਚੋਪੜਾ ਹੋਏ ਆਮ ਆਦਮੀ ਪਾਰਟੀ ਚ ਸ਼ਾਮਲ  

ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਜਲੰਧਰ ਵਿੱਚ ਵੱਡਾ ਝੱਟਕਾ ਲਗਿਆ ਹੈ। ਭਾਜਪਾ ਦੇ ਸੀਨੀਅਰ ਆਗੁ ਅਜੈ ਚੋਪੜਾ ਆਪਣੀ ਪੁਰਾਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਿਲ ਹੋ ਗਏ। ਆਮ ਆਦਮੀ ਪਾਰਟੀ ਦੇ ਸੁਬਾ ਪ੍ਰਧਾਨ ਅਮਨ ਅਰੋੜਾ ਨੇ ਚੋਪੜਾ ਨੂੰ ਪਾਰਟੀ 'ਚ ਸ਼ਾਮਿਲ ਕਰਾਇਆ ਅਤੇ ਸਵਾਗਤ ਕੀਤਾ।

ਅਮਨ ਅਰੋੜਾ ਨੇ ਜਲੰਧਰ ਦੇ ਦੇਵੀ ਤਾਲਾਬ ਮੰਦਿਰ 'ਚ ਟੇਕਿਆ ਮੱਥਾ, ਕੀਤੀ ਅਰਦਾਸ

'ਆਪ' ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਜਲੰਧਰ ਦੇ ਪ੍ਰਸਿੱਧ ਦੇਵੀ ਤਾਲਾਬ ਮੰਦਰ 'ਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦੇਵੀ ਮਾਤਾ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਪਵਨ ਟੀਨੂੰ, ਦੀਪਕ ਬਾਲੀ, ਦਿਨੇਸ਼ ਢੱਲ, ਸੰਨੀ ਆਹਲੂਵਾਲੀਆ,ਰਾਜਵਿੰਦਰ ਕੌਰ ਥਿਆੜਾ, ਤਰਨਦੀਪ ਸਿੰਘ ਸੰਨੀ ਅਤੇ ਹੋਰ 'ਆਪ' ਆਗੂ ਹਾਜ਼ਰ ਸਨ। ਅਰੋੜਾ ਨੇ ਸੁਨੀਲ ਜਾਖੜ 'ਤੇ ਕੀਤਾ ਪਲਟਵਾਰ, ਕਿਹਾ- ਅਜਿਹੀ ਬੇਤੁਕੀ ਬਿਆਨਬਾਜ਼ੀ ਨਾ ਦੇਣ, ਸਬੂਤ ਹੈ ਤਾਂ ਦਿਖਾਉਣ ਸਰਕਾਰ ਕਾਰਵਾਈ ਕਰੇਗੀ

ਅਮਨ ਅਰੋੜਾ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਐਮਐਸਪੀ ਬਾਰੇ ਦਿੱਤੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਸੀਨੀਅਰ ਅਤੇ ਸੂਝਵਾਨ ਆਗੂ ਹਨ। ਉਨ੍ਹਾਂ ਨੂੰ ਅਜਿਹੇ ਬੇਤੁਕੇ ਬਿਆਨ ਨਹੀਂ ਦੇਣੇ ਚਾਹੀਦੇ। ਜੇਕਰ ਉਨ੍ਹਾਂ ਕੋਲ ਅਜਿਹੀਆਂ ਬੇਨਿਯਮੀਆਂ ਦਾ ਕੋਈ ਸਬੂਤ ਹੈ ਤਾਂ ਦਿਖਾਉਣ, ਪੰਜਾਬ ਸਰਕਾਰ ਇਸ 'ਤੇ ਤੁਰੰਤ ਕਾਰਵਾਈ ਕਰੇਗੀ।

ਅਰੋੜਾ ਨੇ ਕਿਹਾ ਕਿ ਐਮਐਸਪੀ ਦੇ ਪੈਸੇ ਵਿੱਚ ਪੰਜਾਬ ਸਰਕਾਰ ਦੀ ਕੋਈ ਖਾਸ ਭੂਮਿਕਾ ਨਹੀਂ ਹੈ। ਕੇਂਦਰ ਸਰਕਾਰ ਐਮਐਸਪੀ ਦਾ ਪੈਸਾ ਜਾਰੀ ਕਰਦੀ ਹੈ ਅਤੇ ਇਹ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।  ਇਸ ਲਈ ਕਿਸਾਨਾਂ ਨੂੰ ਮਿਲਣ ਵਾਲੇ ਪੈਸਿਆਂ ਵਿੱਚ ਕੋਈ ਕਟੌਤੀ ਹੋਣ ਦੀ ਸੰਭਾਵਨਾ ਨਹੀਂ ਹੈ। ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਇਹ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਆਲੋਚਨਾ ਕਰਨ ਦੀ ਬਜਾਏ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਕੋਲ ਉਠਾਉਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Kuldeep Singh Dhaliwal , Mohinder Bhagat , Shery Kalsi , Amansher Singh Shery Kalsi , Dr. Ajay Gupta , Dr. Inderbir Singh Nijjar , Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD