Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਰਹਿੰਦ ਵਿਖੇ ਪਸ਼ੂ ਹੱਤਿਆ ਦੇ ਮਾਮਲੇ ਵਿੱਚ 03 ਮੁਲਜ਼ਮ ਗ੍ਰਿਫਤਾਰ

ਰਾਕੇਸ਼ ਯਾਦਵ ਪੀ.ਪੀ.ਐੱਸ., ਕਪਤਾਨ ਪੁਲਿਸ (ਡੀ) ਫਤਹਿਗੜ੍ਹ ਨੇ ਸਾਂਝੀ ਕੀਤੀ ਜਾਣਕਾਰੀ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 30 Nov 2024

Last updated on: Nov 30, 2024, 00:00 IST

ਸਰਹਿੰਦ- ਪਟਿਆਲਾ ਰੋਡ 'ਤੇ ਪੈਂਦੇ ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ਦੇ ਕਿਨਾਰੇ ਪਸ਼ੂਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਸਬੰਧੀ ਜ਼ਿਲ੍ਹਾ ਪੁਲੀਸ ਨੇ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਆਪਣੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਰਾਕੇਸ਼ ਯਾਦਵ ਪੀ.ਪੀ.ਐੱਸ., ਕਪਤਾਨ ਪੁਲਿਸ (ਡੀ) ਫਤਹਿਗੜ੍ਹ ਨੇ ਦੱਸਿਆ ਕਿ ਡਾ. ਰਵਜੋਤ ਕੌਰ ਗਰੇਵਾਲ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੀ ਸੁਖਨਾਜ਼ ਸਿੰਘ, ਪੀ.ਪੀ.ਐੱਸ., ਉੱਪ ਕਪਤਾਨ ਪੁਲਿਸ, ਫਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ 'ਤੇ ਇੰਸਪੈਕਟਰ ਦਵਿੰਦਰ ਸਿੰਘ, ਮੁੱਖ ਅਫਸਰ ਥਾਣਾ ਸਰਹਿੰਦ ਵੱਲੋਂ ਵੱਖੋ ਵੱਖ ਪੱਖਾਂ ਤੋਂ ਜਾਂਚ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਸ ਸਬੰਧੀ ਮੁਕੱਦਮਾ ਨੰਬਰ 182 ਮਿਤੀ 26.11.2024 ਅ/ਧ 299,196,325,109, ਬੀ ਐਨ ਐਸ, ਸੈਕਸ਼ਨ 8, ਪੰਜਾਬ ਪ੍ਰੋਹਿਬੇਸ਼ਨ ਆਫ਼ ਕਾਓ ਸਲਾਟਰ ਐਕਟ 1955, ਸੈਕਸ਼ਨ 11, ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲ ਐਕਟ 1960, 25/54/59 ਅਸਲਾ ਐਕਟ, ਥਾਣਾ ਸਰਹਿੰਦ ਬਰਬਿਆਨ ਨਿਕਸ਼ਨ ਕੁਮਾਰ ਵਾਸੀ ਪੱਕਾ ਬਾਗ ਰੋਪੜ, ਥਾਣਾ ਸਿਟੀ ਰੋਪੜ ਜ਼ਿਲ੍ਹਾ ਰੋਪੜ ਬਰਖਿਲਾਫ ਗੱਡੀ ਬਰੈਜ਼ਾ ਨੰਬਰ ਡੀਐੱਲ 9 ਸੀਏ ਡਬਲਿਊ 3278, ਸਵਾਰ ਨਾ-ਮਾਲੂਮ ਵਿਅਕਤੀਆਂ ਦੇ ਦਰਜ ਕੀਤਾ ਗਿਆ ਸੀ।

ਤਫਤੀਸ਼ ਦੌਰਾਨ ਮੁਹੰਮਦ ਰਫੀ ਵਾਸੀ ਗਗੜਾ ਥਾਣਾ ਸਮਰਾਲਾ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਬਾਗ ਅਲੀ ਵਾਸੀ ਤਲਵਾੜਾ ਥਾਣਾ ਮੰਡੀ ਗੋਬਿੰਦਗੜ੍ਹ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ, ਰਹਿਮ ਅਲੀ ਵਾਸੀ ਤਲਵਾੜਾ, ਥਾਣਾ ਮੰਡੀ ਗੋਬਿਦਗੜ੍ਹ, ਸਰਾਜ ਅਲੀ ਵਾਸੀ ਤਲਵਾੜਾ, ਥਾਣਾ ਮੰਡੀ ਗੋਬਿਦਗੜ੍ਹ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ ਅਤੇ ਗੁਫਰਾਨ ਨੂੰ ਨਾਮਜ਼ਦ ਕਰ ਕੇ ਮੁਲਜ਼ਮ ਮੁਹੰਮਦ ਰਫੀ, ਬਾਗ ਅਲੀ ਅਤੇ ਰਹਿਮ ਅਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ 03 ਮੋਟਰਸਾਈਕਲ, 01 ਛੋਟਾ ਹਾਥੀ ਅਤੇ 02 ਸ਼ੁਰੀਆਂ ਬ੍ਰਾਮਦ ਕੀਤੇ ਗਏ ਹਨ ਤੇ ਤਫਤੀਸ਼ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD