Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਹਲਕਾ ਦੱਖਣੀ ਵਿਖੇ ਵੱਖ ਵੱਖ ਸੜਕਾਂ ਬਣਾਉਣ ਦਾ ਕੀਤਾ ਉਦਘਾਟਨ

ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 30 Nov 2024

Last updated on: Nov 30, 2024, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ  ਵੱਖ ਵੱਖ ਬਣਨ ਵਾਲੀ ਸੜਕਾਂ ਦਾ ਉਦਘਾਟਨ ਕਰਨ ਪਿਛੋਂ ਕੀਤਾ। ਉਹਨਾਂ ਕਿਹਾ ਕਿ ਜਿਮਨੀ ਚੋਣਾਂ ਵਿੱਚ ਲੋਕਾਂ ਨੇ ਇੱਕ ਵਾਰ ਫਿਰ ਸਾਨੂੰ ਫਤਵਾ ਦਿੱਤਾ ਹੈ ਅਤੇ ਸਾਡੇ ਕੰਮਾਂ ਤੇ ਜਿੱਤ ਦੀ ਮੋਹਰ ਲਾਈ ਹੈ

ਡਾ. ਨਿੱਜਰ ਨੇ ਦੱਸਿਆ ਕਿ ਭਗਤਾਂ ਵਾਲਾ ਚੌਂਕ ਤੋਂ ਕਟਰਾ ਕਰਮ ਸਿੰਘ, ਬਾਜ਼ਾਰ ਜੱਟਾਂ ਵਾਲਾ ਤੋਂ ਚੌਂਕ ਚਬੂਤਰਾ, ਗਿਲਵਾਲੀ ਗੇਟ ਤੋਂ ਚਿੰਤਪੁਰਨੀ ਚੌਂਕ , ਚਾਟੀ ਵਿੰਡ ਚੌਂਕ ਤੋਂ  ਲਛਮਣਸਰ ਚੌਂਕ ,ਚਿੰਤਪੁਰਨੀ ਚੌਂਕ ਤੋਂ ਦਾਲ ਮੰਡੀ ਚੌਕ ,ਢਾਬ ਵਸਤੀ ਰਾਮ ਤੋਂ ਚਿੰਤਪੁਰਨੀ ਚੌਂਕ ,ਚੌਂਕ ਕਟੋੜੀ ਤੋਂ ਮਾਨਾ ਸਿੰਘ ਚੌਂਕ ਲਖਮਣ ਚੌਂਕ ਤੋਂ ਬਸਤੀ ਰਾਮ ਮੋਨੀ ਚੌਂਕ ਤੋਂ ਜੈ ਸਿੰਘ ਚੌਂਕ ਦੀਆਂ ਸੜਕਾਂ ਬਣਾਉਣ ਦਾ ਉਦਘਾਟਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

ਡਾਕਟਰ ਨਿਜਰ ਨੇ ਦੱਸਿਆ ਕਿ ਇਸ ਸਮੇਂ ਸਾਰੇ ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਜਾਰੀ ਹਨ ਅਤੇ ਜਲਦੀ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।  ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। 

ਉਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਗਾਂ ਪੁੱਟੀਆਂ ਹਨ। ਜਿਵੇਂ ਕਿ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ , ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਆਦਿ ਸ਼ਾਮਲ ਹਨ। 

ਉਨਾਂ ਕਿਹਾ ਕਿ ਅਸੀਂ ਚੌਣਾਂ ਦੌਰਾਨ ਤੁਹਾਡੇ ਨਾਲ ਜੋ ਵੀ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ। ਇਸ ਮੌਕੇ ਨਵਨੀਤ ਸ਼ਰਮਾ, ਸ਼੍ਰੀ ਰੋਬਿਨ ਕੁਮਾਰ, ਸ੍ਰੀ ਸ਼ਿਵ ਕਾਲੀਚਰਨ ,ਜੋਤੀ ਪ੍ਰੇਮ, ਸ਼੍ਰੀ ਨਰਿੰਦਰ ਕੁਮਾਰ ਪ੍ਰਿੰਸ ਮੰਟੋ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD